ਗਿਣਤੀ

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36

0:00
0:00

ਕਾਂਡ 5

ਯਹੋਵਾਹ ਨੇ ਮੂਸਾ ਨੂੰ ਆਖਿਆ,
2 “ਮੈਂ ਇਸਰਾਏਲ ਦੇ ਲੋਕਾਂ ਨੂੰ ਆਦੇਸ਼ ਦਿੰਦਾ ਹਾਂ ਕਿ ਉਹ ਆਪਣੇ ਡੇਰਿਆ ਨੂੰ ਬਿਮਾਰੀ ਤੋਂ ਮੁਕਤ ਰੱਖਣ। ਲੋਕਾਂ ਨੂੰ ਆਖ ਕਿ ਉਹ ਉਸ ਬੰਦੇ ਨੂੰ ਡੇਰੇ ਤੋਂ ਦੂਰ ਭੇਜ ਦੇਣ ਜਿਸਨੂੰ ਚਮੜੀ ਦਾ ਰੋਗ ਹੋਵੇ ਜਾਂ ਜਿਸਦੇ ਜਿਸਮ ਵਿੱਚੋਂ ਅਸਾਧਾਰਣ ਦ੍ਰਵ ਰਿਸਦਾ ਹੋਵੇ ਅਤੇ ਉਨ੍ਹਾਂ ਨੂੰ ਉਸ ਬੰਦੇ ਨੂੰ ਵੀ ਦੂਰ ਰੱਖਣ ਲਈ ਆਖ ਜੋ ਕਿ ਕਿਸੇ ਲਾਸ਼ ਕਾਰਣ ਨਾਪਾਕ ਹੋ ਗਿਆ ਹੋਵੇ।
3 ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਬੰਦਾ ਆਦਮੀ ਹੈ ਜਾਂ ਔਰਤ, ਉਨ੍ਹਾਂ ਨੂੰ ਆਪਣੇ ਡੇਰੇ ਵਿੱਚੋਂ ਬਾਹਰ ਕਢ ਦਿਉ। ਉਨ੍ਹਾਂ ਨੂੰ ਇਸ ਲਈ ਦੂਰ ਕਰ ਦਿਉ ਤਾਂ ਜੋ ਉਹ ਰੋਗੀ ਬਿਮਾਰੀ ਨਾ ਫ਼ੈਲਾ ਸਕਣ। ਮੈਂ ਤੁਹਾਡੇ ਡੇਰੇ ਵਿੱਚ ਤੁਹਾਡੇ ਅੰਗ-ਸੰਗ ਹਾਂ।”
4 ਇਸ ਲਈ ਇਸਰਾਏਲ ਦੇ ਲੋਕਾਂ ਨੇ ਪਰਮੇਸ਼ੁਰ ਦਾ ਆਦੇਸ਼ ਮੰਨਿਆ। ਉਨ੍ਹਾਂ ਨੇ ਉਨ੍ਹਾਂ ਲੋਕਾਂ ਨੂੰ ਡੇਰੇ ਤੋਂ ਬਾਹਰ ਭੇਜ ਦਿੱਤਾ। ਉਨ੍ਹਾਂ ਨੇ ਉਹੀ ਕੀਤਾ ਜੋ ਯਹੋਵਾਹ ਨੇ ਮੂਸਾ ਨੂੰ ਆਦੇਸ਼ ਦਿੱਤਾ ਸੀ।
5 ਯਹੋਵਾਹ ਨੇ ਮੂਸਾ ਨੂੰ ਆਖਿਆ,
6 “ਇਸਰਾਏਲ ਦੇ ਲੋਕਾਂ ਨੂੰ ਇਹ ਆਖ ਹੋ ਸਕਦਾ ਹੈ ਕਿ ਕੋਈ ਬੰਦਾ ਕਿਸੇ ਦੂਸਰੇ ਦਾ ਬੁਰਾ ਕਰੇ (ਜਦੋਂ ਕੋਈ ਹੋਰਨਾ ਲੋਕਾਂ ਦਾ ਬੁਰਾ ਕਰਦਾ ਹੈ ਤਾਂ ਅਸਲ ਵਿੱਚ ਉਹ ਪਰਮੇਸ਼ੁਰ ਦੇ ਖਿਲਾਫ਼ ਪਾਪ ਕਰ ਰਿਹਾ ਹੈ।) ਉਹ ਬੰਦਾ ਦੋਸ਼ੀ ਹੈ।
7 ਇਸ ਲਈ ਉਸ ਵਿਅਕਤੀ ਨੂੰ ਆਪਣੀ ਗਲਤੀ ਨੂੰ ਕਬੂਲ ਕਰ ਲੈਣਾ ਚਾਹੀਦਾ ਹੈ। ਫ਼ੇਰ ਉਸਨੂੰ ਆਪਣੇ ਬੁਰੇ ਕੰਮ ਦਾ ਪੂਰਾ ਇਵਜ਼ਾਨਾ ਦੇਣਾ ਚਾਹੀਦਾ ਹੈ। ਉਹ ਉਸ ਰਕਮ ਵਿੱਚ ਪੰਜਵਾ ਹਿੱਸਾ ਹੋਰ ਜਮ੍ਹਾ ਕਰਕੇ ਉਸ ਬੰਦੇ ਨੂੰ ਸਾਰੀ ਰਕਮ ਦੇ ਦੇਵੇ ਜਿਸਦਾ ਉਸਨੇ ਬੁਰਾ ਕੀਤਾ ਹੈ।
8 ਪਰ ਹੋ ਸਕਦਾ ਹੈ ਕਿ ਉਸਨੇ ਜਿਸ ਬੰਦੇ ਦਾ ਬੁਰਾ ਕੀਤਾ ਸੀ ਉਹ ਮਰ ਚੁਕਿਆ ਹੋਵੇ। ਅਤੇ ਸ਼ਾਇਦ ਉਸ ਮਰੇ ਹੋਏ ਬੰਦੇ ਦਾ ਕੋਈ ਨਜ਼ਦੀਕੀ ਰਿਸ਼ਤੇਦਾਰ ਵੀ ਰਕਮ ਲੈਣ ਵਾਲਾ ਨਾ ਹੋਵੇ। ਇਸ ਹਾਲਤ ਵਿੱਚ ਉਹ ਬੰਦਾ ਜਿਸਨੇ ਬੁਰਾ ਕੀਤਾ ਸੀ ਯਹੋਵਾਹ ਨੂੰ ਦੇਵੇਗਾ। ਉਹ ਬੰਦਾ ਜਾਜਕ ਨੂੰ ਪੂਰਾ ਇਵਜ਼ਾਨਾ ਦੇਵੇਗਾ। ਜਾਜਕ ਨੂੰ ਚਾਹੀਦਾ ਹੈ ਕਿ ਉਹ ਉਸ ਭੇਡ ਦੀ ਬਲੀ ਚੜਾਵੇ ਜਿਹੜੀ ਲੋਕਾਂ ਨੂੰ ਪਵਿੱਤਰ ਕਰਦੀ ਹੈ। ਇਸ ਭੇਡ ਦੀ ਬਲੀ ਬੁਰਾ ਕਰਨ ਵਾਲੇ ਦੇ ਪਾਪਾਂ ਨੂੰ ਢਕਣ ਲਈ ਚੜਾਉਂਣੀ ਚਾਹੀਦੀ ਹੈ। ਪਰ ਬਾਕੀ ਦੀ ਰਕਮ ਜਾਜਕ ਖੁਦ ਰੱਖ ਸਕਦਾ ਹੈ।
9 “ਜੇ ਇਸਰਾਏਲ ਦੇ ਲੋਕਾਂ ਵਿੱਚੋਂ ਕੋਈ ਜਣਾ ਪਰਮੇਸ਼ੁਰ ਨੂੰ ਖਾਸ ਸੁਗਾਤ ਭੇਟ ਕਰਦਾ ਹੈ ਤਾਂ ਉਹ ਜਾਜਕ ਜਿਹੜਾ ਉਸ ਸੁਗਾਤ ਨੂੰ ਪ੍ਰਵਾਨ ਕਰਦਾ ਹੈ ਉਹ ਉਸਨੂੰ ਰੱਖ ਸਕਦਾ ਹੈ। ਇਹ ਉਸੇ ਦੀ ਹੈ।
10 ਕਿਸੇ ਬੰਦੇ ਲਈ ਇਹ ਖਾਸ ਸੁਗਾਤਾ ਦੇਣੀਆਂ ਜ਼ਰੂਰੀ ਨਹੀਂ। ਪਰ ਜੇ ਉਹ ਦਿੰਦਾ ਹੈ ਤਾਂ ਸੁਗਾਤਾ ਜਾਜਕ ਦੀਆਂ ਹਨ।”
11 ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
12 “ਇਸਰਾਏਲ ਦੇ ਲੋਕਾਂ ਨੂੰ ਇਹ ਗੱਲਾਂ ਆਖ: ਹੋ ਸਕਦਾ ਹੈ ਕਿਸੇ ਬੰਦੇ ਦੀ ਪਤਨੀ ਉਸ ਨਾਲ ਬੇਵਫ਼ਾਈ ਕਰੇ।
13 ਹੋ ਸਕਦਾ ਹੈ ਕਿ ਉਸਦੇ ਕਿਸੇ ਦੂਸਰੇ ਆਦਮੀ ਨਾਲ ਜਿਸਨੀ ਸੰਬੰਧ ਹੋਣ ਅਤੇ ਇਸਨੂੰ ਉਹ ਆਪਣੇ ਪਤੀ ਕੋਲੋਂ ਛੁਪਾਵੇ। ਅਤੇ ਹੋ ਸਕਦਾ ਹੈ ਕਿ ਉਸਨੂੰ ਇਹ ਦੱਸਣ ਵਾਲਾ ਕੋਈ ਨਾ ਹੋਵੇ ਕਿ ਉਸਨੇ ਇਹ ਪਾਪ ਕੀਤਾ ਹੈ। ਉਸਦਾ ਪਤੀ ਸ਼ਾਇਦ ਕਦੇ ਵੀ ਉਸਦੇ ਕੀਤੇ ਹੋਏ ਬੁਰੇ ਕੰਮ ਬਾਰੇ ਨਾ ਜਾਣੇ। ਅਤੇ ਹੋ ਸਕਦਾ ਹੈ ਕਿ ਉਹ ਔਰਤ ਆਪਣੇ ਪਤੀ ਨੂੰ ਆਪਣੇ ਪਾਪ ਬਾਰੇ ਨਾ ਦੱਸੇ।
14 ਪਰ ਹੋ ਸਕਦਾ ਹੈ ਕਿ ਪਤੀ ਇਸ ਬਾਰੇ ਸ਼ੱਕ ਕਰਨ ਲੱਗ ਪਾਵੇ ਕਿ ਉਸਦੀ ਪਤਨੀ ਨੇ ਉਸਦੇ ਖਿਲਾਫ਼ ਪਾਪ ਕੀਤਾ ਹੈ। ਉਹ ਸ਼ਾਇਦ ਈਰਖਾ ਕਰਨ ਲੱਗ ਜਾਵੇ। ਸ਼ਾਇਦ ਉਹ ਵਿਸ਼ਵਾਸ ਕਰਨ ਲੱਗ ਜਾਵੇ ਕਿ ਉਹ ਪਵਿੱਤਰ ਨਹੀਂ ਹੈ ਅਤੇ ਉਸ ਨਾਲ ਸੱਚੀ ਨਹੀਂ ਹੈ।
15 ਜੇ ਅਜਿਹਾ ਹੋ ਜਾਵੇ, ਤਾਂ ਉਸਨੂੰ ਚਾਹੀਦਾ ਹੈ ਕਿ ਆਪਣੀ ਪਤਨੀ ਨੂੰ ਜਾਜਕ ਕੋਲ ਲੈ ਜਾਵੇ। ਪਤੀ ਨੂੰ ਵੀ ਜੌਂਆ ਦੇ ਆਟੇ ਦੇ 8 ਕੱਪ ਭੇਟ ਵਜੋਂ ਲੈ ਜਾਣੇ ਚਾਹੀਦੇ ਹਨ। ਉਹ ਜੌਆਂ ਦੇ ਆਟੇ ਉੱਤੇ ਤੇਲ ਜਾਂ ਧੂਫ਼ ਨਾ ਪਾਵੇ। ਇਹ ਜੌਂਆ ਦਾ ਆਟਾ ਯਹੋਵਾਹ ਲਈ ਅਨਾਜ਼ ਦੀ ਭੇਟ ਹੈ। ਇਹ ਇਸ ਲਈ ਦਿੱਤਾ ਗਿਆ ਹੈ ਕਿ ਪਤੀ ਈਰਖਾਲੂ ਹੈ। ਇਹ ਭੇਟ ਇਹ ਦਰਸਾਵੇਗੀ ਕਿ ਇਸਨੂੰ ਇਹ ਵਿਸ਼ਵਾਸ ਹੈ ਕਿ ਉਸਦੀ ਪਤਨੀ ਨੇ ਉਸ ਨਾਲ ਬੇਵਫ਼ਾਈ ਕੀਤੀ ਹੈ।
16 “ਜਾਜਕ ਔਰਤ ਨੂੰ ਯਹੋਵਾਹ ਦੇ ਸਨਮੁਖ ਲੈ ਜਾਵੇਗਾ ਅਤੇ ਉਸਨੂੰ ਉਥੇ ਯਹੋਵਾਹ ਦੇ ਸਾਮ੍ਹਣੇ ਖਢ਼ਾਵੇਗਾ।
17 ਫ਼ੇਰ ਜਾਜਕ ਕੁਝ ਖਾਸ ਪਾਣੀ ਲਵੇਗਾ ਅਤੇ ਇਸਨੂੰ ਮਿੱਟੀ ਦੇ ਭਾਂਡੇ ਵਿੱਚ ਪਾਵੇਗਾ। ਜਾਜਕ ਪਵਿੱਤਰ ਤੰਬੂ ਦੇ ਫ਼ਰਸ਼ ਦੀ ਥੋੜੀ ਜਿਹੀ ਮਿੱਟੀ ਪਾਣੀ ਵਿੱਚ ਪਾ ਦੇਵੇਗਾ।
18 ਜਾਜਕ ਔਰਤ ਨੂੰ ਯਹੋਵਾਹ ਦੇ ਸਾਮ੍ਹਣੇ ਖੜਾ ਹੋਣ ਲਈ ਮਜ਼ਬੂਰ ਕਰੇਗਾ। ਫ਼ੇਰ ਉਹ ਉਸਦੇ ਵਾਲ ਖੋਲ੍ਹ ਦੇਵੇਗਾ ਅਤੇ ਅਨਾਜ਼ ਦੀ ਭੇਟ ਉਸਦੇ ਹੱਥ ਉੱਤੇ ਪਾ ਦੇਵੇਗਾ। ਇਹ ਉਹੀ ਜੌਂਆ ਦਾ ਆਟਾ ਹੈ ਜਿਹੜਾ ਉਸਦੇ ਪਤੀ ਨੇ ਦਿੱਤਾ ਸੀ ਕਿਉਂਕਿ ਉਹ ਈਰਖਾਲੂ ਹੋ ਗਿਆ ਸੀ। ਉਸ ਵਕਤ ਉਹ ਕੌੜੇ ਪਾਣੀ ਵਾਲਾ ਭਾਂਡਾ ਫ਼ੜੇਗਾ, ਜੋ ਸਰਾਪ ਲਿਆਉਂਦਾ ਹੈ।
19 “ਫ਼ੇਰ ਜਾਜਕ ਔਰਤ ਨੂੰ ਆਖੇਗਾ ਕਿ ਉਸਨੂੰ ਝੂਠ ਨਹੀਂ ਬੋਲਣਾ ਚਾਹੀਦਾ ਉਸਨੂੰ ਸੱਚ ਬੋਲਣ ਦਾ ਇਕਰਾਰ ਕਰਨਾ ਚਾਹੀਦਾ ਹੈ। ਜਾਜਕ ਉਸਨੂੰ ਆਖੇਗਾ: ‘ਜੇ ਤੂੰ ਕਿਸੇ ਹੋਰ ਆਦਮੀ ਨਾਲ ਨਹੀਂ ਸੁੱਤੀ, ਅਤੇ ਜੇ ਤੂੰ ਆਪਣੇ ਵਿਆਹੁਤਾ ਜੀਵਨ ਵਿੱਚ ਆਪਣੇ ਪਤੀ ਨਾਲ ਬੇਵਫ਼ਾਈ ਨਹੀਂ ਕੀਤੀ, ਤਾਂ ਇਹ ਪਾਣੀ ਜਿਹੜਾ ਮੁਸੀਬਤ ਪੈਦਾ ਕਰਦਾ ਹੈ, ਤੈਨੂੰ ਨੁਕਸਾਨ ਨਹੀਂ ਪਹੁੰਚਾਏਗਾ।
20 ਪਰ ਜੇ ਤੂੰ ਆਪਣੇ ਪਤੀ ਦੇ ਖਿਲਾਫ਼ ਪਾਪ ਕੀਤਾ ਹੈ ਜੇ ਤੂੰ ਉਸ ਆਦਮੀ ਨਾਲ ਜਿਨਸੀ ਸੰਬੰਧ ਰਖੇ ਹਨ ਜਿਹੜਾ ਤੇਰਾ ਪਤੀ ਨਹੀਂ ਹੈ ਫ਼ੇਰ ਤੂੰ ਪਵਿੱਤਰ ਨਹੀਂ ਹੈ।
21 ਜੇ ਇਹ ਗੱਲ ਸੱਚ ਹੈ, ਫ਼ੇਰ ਤੂੰ ਬਹੁਤ ਦੁੱਖ ਭੋਗੇਗੀ ਜਦੋਂ ਤੂੰ ਇਹ ਖਾਸ ਪਾਣੀ ਪੀਵੇਂਗੀ। ਤੂੰ ਕੋਈ ਔਲਾਦ ਪੈਦਾ ਨਹੀਂ ਕਰ ਸਕੇਂਗੀ। ਅਤੇ ਜੇ ਤੂੰ ਹੁਣ ਗਰਭਵਤੀ ਹੈ ਤਾਂ ਤੇਰਾ ਬੱਚਾ ਗਿਰ ਜਾਵੇਗਾ। ਤਾਂ ਤੇਰੇ ਲੋਕ ਤੈਨੂੰ ਛੱਡ ਦੇਣਗੇ ਅਤੇ ਤੇਰੇ ਬਾਰੇ ਮੰਦਾ ਬੋਲਣਗੇ।’“ਫ਼ੇਰ ਜਾਜਕ ਨੂੰ ਉਸ ਔਰਤ ਨੂੰ ਯਹੋਵਾਹ ਅੱਗੇ ਇੱਕ ਖਾਸ ਇਕਰਾਰ ਕਰਨ ਲਈ ਆਖਣਾ ਚਾਹੀਦਾ ਹੈ। ਔਰਤ ਇਸ ਬਾਰੇ ਸਹਿਮਤ ਹੋਣੀ ਚਾਹੀਦੀ ਹੈ ਕਿ ਜੇ ਉਹ ਝੂਠ ਬੋਲੇ ਤਾਂ ਇਹ ਬੁਰੀਆਂ ਗੱਲਾਂ ਉਸ ਨਾਲ ਵਾਪਰਨਗੀਆਂ।
22 ਜਾਜਕ ਨੂੰ ਆਖਣਾ ਚਾਹੀਦਾ ਹੈ, ‘ਤੈਨੂੰ ਇਹ ਪਣੀ ਜ਼ਰੂਰ ਪੀਣਾ ਚਾਹੀਦਾ ਹੈ ਜਿਹੜਾ ਮੁਸੀਬਤ ਦਿੰਦਾ ਹੈ। ਜੇ ਤੂੰ ਪਾਪ ਕੀਤਾ ਹੈ ਤਾਂ ਤੂੰ ਬੱਚੇ ਪੈਦਾ ਕਰਨ ਦੇ ਯੋਗ ਨਹੀਂ ਰਹੇਂਗੀ ਅਤੇ ਜਿਹੜਾ ਬੱਚਾ ਤੇਰੇ ਗਰਭ ਵਿਚ ਹੈ ਉਹ ਜੰਮਣ ਤੋਂ ਪਹਿਲਾ ਹੀ ਮਰ ਜਾਵੇਗਾ।’ ਅਤੇ ਔਰਤ ਨੂੰ ਆਖਣਾ ਚਾਹੀਦਾ ਹੈ: ‘ਜੋ ਤੁਸੀਂ ਆਖਦੇ ਹੋ ਮੈਂ ਕਰਨ ਲਈ ਸਹਿਮਤ ਹਾਂ।’
23 “ਜਾਜਕ ਨੂੰ ਇਹ ਚਿਤਾਵਨੀਆਂ ਸੂਚੀ ਉੱਤੇ ਲਿਖ ਦੇਣੀਆ ਚਾਹੀਦੀਆਂ ਹਨ। ਫ਼ੇਰ ਉਸਨੂੰ ਇਨ੍ਹਾਂ ਸ਼ਬਦਾ ਨੂੰ ਪਾਣੀ ਵਿੱਚ ਘੋਲ ਦੇਣਾ ਚਾਹੀਦਾ ਹੈ।
24 ਫ਼ੇਰ ਉਸ ਔਰਤ ਨੂੰ ਉਹ ਪਾਣੀ ਪੀਣਾ ਚਾਹੀਦਾ ਹੈ ਜਿਹੜਾ ਮੁਸੀਬਤ ਲਿਆਉਂਦਾ ਹੈ। ਇਹ ਪਾਣੀ ਉਸ ਵਿੱਚ ਦਾਖਲ ਹੋ ਜਾਵੇਗਾ, ਅਤੇ ਜੇ ਉਹ ਦੋਸ਼ੀ ਹੈ, ਤਾਂ ਇਹ ਉਸਨੂੰ ਬਹੁਤ ਦੁੱਖ ਦੇਵੇਗਾ।
25 “ਫ਼ੇਰ ਜਾਜਕ ਉਸ ਕੋਲੋਂ ਅਨਾਜ਼ ਦੀ ਭੇਟ (ਈਰਖਾ ਦੀ ਭੇਟ) ਲੈ ਲਵੇਗਾ ਅਤੇ ਇਸਨੂੰ ਯਹੋਵਾਹ ਅੱਗੇ ਉੱਚਾ ਚੁੱਕੇਗਾ ਅਤੇ ਇਸਨੂੰ ਜਗਵੇਦੀ ਕੋਲ ਲਿਆਵੇਗਾ।
26 ਜਾਜਕ ਆਪਣੇ ਹੱਥਾਂ ਵਿੱਚ ਕੁਝ ਅਨਾਜ਼ ਲਵੇਗਾ ਅਤੇ ਇਸਨੂੰ ਜਗਵੇਦੀ ਉੱਤੇ ਰੱਖ ਦੇਵੇਗਾ ਅਤੇ ਇਸਨੂੰ ਸਾੜ ਦੇਵੇਗਾ। ਇਸਤੋਂ ਮਗਰੋਂ ਉਹ ਔਰਤ ਨੂੰ ਪਾਣੀ ਪੀਣ ਲਈ ਆਖੇਗਾ।
27 ਜੇ ਉਸ ਔਰਤ ਨੇ ਆਪਣੇ ਪਤੀ ਦੇ ਖਿਲਾਫ਼ ਪਾਪ ਕੀਤਾ ਹੈ। ਤਾਂ ਪਾਣੀ ਉਸਨੂੰ ਮੁਸੀਬਤ ਵਿੱਚ ਪਾਵੇਗਾ। ਪਾਣੀ ਉਸਦੇ ਸ਼ਰੀਰ ਵਿੱਚ ਜਾਵੇਗਾ ਅਤੇ ਬਹੁਤ ਦੁੱਖ ਦੇਵੇਗਾ। ਜਿਹੜਾ ਵੀ ਬੱਚਾ ਉਸਦੇ ਗਰਭ ਵਿੱਚ ਹੋਵੇਗਾ ਉਹ ਜੰਮਣ ਤੋਂ ਪਹਿਲਾਂ ਹੀ ਮਰ ਜਾਵੇਗਾ ਅਤੇ ਉਹ ਫ਼ੇਰ ਕਦੇ ਵੀ ਬੱਚੇ ਪੈਦਾ ਨਹੀਂ ਕਰ ਸਕੇਗੀ। ਸਾਰੇ ਲੋਕ ਉਸਦੇ ਵਿਰੁੱਧ ਹੋ ਜਾਣਗੇ।
28 ਪਰ ਜੇ ਉਸ ਔਰਤ ਨੇ ਆਪਣੇ ਪਤੀ ਦੇ ਖਿਲਾਫ਼ ਕੋਈ ਪਾਪ ਨਹੀਂ ਕੀਤਾ ਅਤੇ ਉਹ ਪਵਿੱਤਰ ਹੈ, ਤਾਂ ਜਾਜਕ ਆਖੇਗਾ ਕਿ ਉਹ ਦੋਸ਼ੀ ਨਹੀਂ ਹੈ। ਫ਼ੇਰ ਉਹ ਸਾਧਾਰਣ ਹੋ ਜਾਵੇਗੀ ਅਤੇ ਬੱਚੇ ਪੈਦਾ ਕਰਨ ਦੇ ਯੋਗ ਹੋਵੇਗੀ।
29 “ਇਸ ਲਈ ਈਰਖਾ ਦੇ ਬਾਰੇ ਇਹ ਬਿਧੀ ਹੈ। ਇਹੀ ਹੈ ਜੋ ਤੁਹਾਨੂੰ ਉਦੋਂ ਕਰਨਾ ਚਾਹੀਦਾ ਹੈ ਜਦੋਂ ਕੋਈ ਔਰਤ ਆਪਣੇ ਵਿਆਹੁਤਾ ਜੀਵਨ ਵਿੱਚ ਪਤੀ ਦੇ ਖਿਲਾਫ਼ ਪਾਪ ਕਰਦੀ ਹੈ।
30 ਜੇਕਰ ਆਦਮੀ ਈਰਖਾਲੂ ਹੈ ਅਤੇ ਸ਼ੱਕ ਕਰਦਾ ਹੈ ਕਿ ਉਸਦੀ ਪਤਨੀ ਉਸ ਨਾਲ ਵਫ਼ਾਦਾਰ ਨਹੀਂ ਰਹੀ ਤਾਂ ਇਹੀ ਹੈ ਜੋ ਪਤੀ ਨੂੰ ਕਰਨਾ ਚਾਹੀਦਾ ਹੈ। ਜਾਜਕ ਔਰਤ ਨੂੰ ਯਹੋਵਾਹ ਦੇ ਸਨਮੁਖ ਖੜਾ ਹੋਣ ਲਈ ਆਖੇ ਅਤੇ ਇਹ ਸਾਰੀਆਂ ਗੱਲਾਂ ਕਰੇ ਇਹ ਬਿਧੀ ਹੈ।
31 ਪਤੀ ਕਿਸੇ ਗਲਤੀ ਦਾ ਦੋਸ਼ੀ ਨਹੀਂ ਹੋਵੇਗਾ। ਪਰ ਔਰਤ ਨੇ ਜੇ ਪਾਪ ਕੀਤਾ ਹੈ ਤਾਂ ਦੁੱਖ ਭੋਗੇਗੀ।”