ਅਸਤਸਨਾ

ਕਾਂਡ : 1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34

0:00
0:00

-Reset+

ਕਾਂਡ 18

1 “ਲੇਵੀ ਦੇ ਪਰਿਵਾਰ-ਸਮੂਹ ਨੂੰ ਇਸਰਾਏਲ ਵਿੱਚ ਧਰਤੀ ਦਾ ਕੋਈ ਹਿੱਸਾ ਨਹੀਂ ਮਿਲੇਗਾ। ਉਹ ਲੋਕ ਜਾਜਕਾਂ ਵਜੋਂ ਸੇਵਾ ਕਰਨਗੇ। ਉਹ ਆਪਣਾ ਜੀਵਨ ਨਿਰਬਾਹ ਉਨ੍ਹਾਂ ਬਲੀਆਂ ਦੇ ਭੋਜਨ ਰਾਹੀਂ ਕਰਨਗੇ ਜਿਨ੍ਹਾਂ ਨੂੰ ਅਗਨ ਉੱਤੇ ਪਕਾਇਆ ਜਾਂਦਾ ਹੈ ਅਤੇ ਯਹੋਵਾਹ ਨੂੰ ਭੇਟ ਕੀਤਾ ਜਾਂਦਾ ਹੈ। ਇਹ ਲੇਵੀ ਦੇ ਪਰਿਵਾਰ-ਸਮੂਹਾ ਦੇ ਲੋਕਾਂ ਦਾ ਹਿੱਸਾ ਹੈ।
2 ਉਹ ਲੇਵੀ ਹੋਰਨਾ ਪਰਿਵਾਰ-ਸਮੂਹਾਂ ਵਾਂਗ ਧਰਤੀ ਦਾ ਕੋਈ ਹਿੱਸਾ ਪ੍ਰਾਪਤ ਨਹੀਂ ਕਰਨਗੇ। ਲੇਵੀਆਂ ਦਾ ਹਿੱਸਾ ਖੁਦ ਯਹੋਵਾਹ ਹੈ ਜਿਵੇਂ ਕਿ ਯਹੋਵਾਹ ਨੇ ਉਨ੍ਹਾਂ ਨੂੰ ਆਖਿਆ ਸੀ।
3 “ਜਦੋਂ ਵੀ ਤੁਸੀਂ ਕਿਸੇ ਗਾਂ ਜਾਂ ਭੇਡ ਦੀ ਬਲੀ ਦਿਉ, ਤੁਹਾਨੂੰ ਜਾਜਕਾਂ ਨੂੰ ਇਹ ਹਿੱਸੇ ਦੇਣੇ ਚਾਹੀਦੇ ਹਨ: ਮੋਢਾ, ਦੋਵੇਂ ਗਲ੍ਹ੍ਹਾਂ, ਅਤੇ ਢਿੱਡ।
4 ਤੁਹਾਨੂੰ ਜਾਜਕਾਂ ਨੂੰ ਆਪਣੀ ਫ਼ਸਲ ਦਾ ਪਹਿਲਾ ਹਿੱਸਾ ਅਰਪਨ ਕਰਨਾ ਚਾਹੀਦਾ ਹੈ। ਤੁਹਾਨੂੰ ਉਨ੍ਹਾਂ ਨੂੰ ਆਪਣੇ ਅਨਾਜ਼, ਆਪਣੀ ਮੈਅ, ਆਪਣੇ ਤੇਲ ਦਾ ਪਹਿਲਾ ਹਿੱਸਾ ਦੇਣਾ ਚਾਹੀਦਾ ਹੈ। ਤੁਹਾਨੂੰ ਆਪਣੀਆਂ ਭੇਡਾਂ ਤੋਂ ਲਾਹੀ ਉੱਨ ਦਾ ਪਹਿਲਾ ਹਿੱਸਾ ਲੇਵੀਆਂ ਨੂੰ ਦੇਣਾ ਚਾਹੀਦਾ ਹੈ।
5 ਕਿਉਂ? ਕਿਉਂਕਿ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਸਮੂਹ ਪਰਿਵਾਰ-ਸਮੂਹਾਂ ਵੱਲ ਦੇਖਿਆ ਅਤੇ ਲੇਵੀਆਂ ਦੇ ਉੱਤਰਾਧਿਕਾਰੀਆਂ ਨੂੰ ਜਾਜਕਾਂ ਵਜੋਂ ਆਪਣੀ ਸੇਵਾ ਲਈ ਹਮੇਸ਼ਾ ਵਾਸਤੇ ਚੁਣ ਲਿਆ।
6 “ਇਸਰਾਏਲ ਵਿੱਚ ਕਿਤੇ ਵੀ ਰਹਿਣ ਵਾਲਾ ਕੋਈ ਵੀ ਲੇਵੀ, ਆਪਣਾ ਘਰ ਛੱਡਕੇ ਯਹੋਵਾਹ ਦੇ ਖਾਸ ਸਥਾਨ ਉੱਤੇ ਆ ਸਕਦਾ ਹੈ। ਉਹ ਅਜਿਹਾ ਜਦੋਂ ਵੀ ਚਾਹੇ ਕਰ ਸਕਦਾ ਹੈ।
7 ਅਤੇ ਇਹ ਲੇਵੀ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਨਾਮ ਉੱਤੇ ਸੇਵਾ ਕਰ ਸਕਦਾ ਹੈ, ਕਿਉਂ ਜੁ ਉਸਦੇ ਸਾਰੇ ਹੀ ਲੇਵੀ ਭਰਾ ਯਹੋਵਾਹ ਦੇ ਸਨਮੁਖ ਸੇਵਾ ਉੱਤੇ ਹਨ।
8 ਉਸ ਲੇਵੀ ਨੂੰ ਉਸ ਹਿੱਸੇ ਤੋਂ ਇਲਾਵਾ ਜਿਹੜਾ ਉਸਦੇ ਪਰਿਵਾਰ ਨੂੰ ਆਮ-ਤੌਰ ਤੇ ਮਿਲਦਾ ਹੈ ਹੋਰਨਾਂ ਲੇਵੀਆਂ ਦੇ ਬਰਾਬਰ ਦਾ ਹਿੱਸਾ ਮਿਲੇਗਾ।
9 “ਜਦੋਂ ਤੁਸੀਂ ਉਸ ਧਰਤੀ ਉੱਤੇ ਆਵੋਂਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇ ਰਿਹਾ ਹੈ, ਤਾਂ ਉਨ੍ਹਾਂ ਭਿਆਨਕ ਗੱਲਾਂ ਨੂੰ ਨਾ ਸਿਖਣਾ ਜਿਹੜੀਆਂ ਉਥੇ ਹੋਰਨਾਂ ਕੌਮਾਂ ਦੇ ਲੋਕ ਕਰਦੇ ਹਨ।
10 ਆਪਣੇ ਪੁੱਤਰਾਂ ਧੀਆਂ ਨੂੰ ਆਪਣੀਆਂ ਜਗਵੇਦੀਆਂ ਉੱਤੇ ਸਾੜਕੇ ਬਲੀਆਂ ਨਹੀਂ ਚੜਾਉਣੀਆਂ। ਕਿਸੇ ਜੋਤਸ਼ੀ ਨੂੰ ਜਾਂ ਕਿਸੇ ਭੂਤ-ਮ੍ਰਿਤ ਜਾਂ ਸਿਆਣੇ ਨੂੰ ਪੁਛਕੇ ਇਹ ਜਾਨਣ ਦੀ ਕੋਸ਼ਿਸ਼ ਨਾ ਕਰਨਾ ਕਿ ਭਵਿੱਖ ਵਿੱਚ ਕੀ ਵਾਪਰੇਗਾ।
11 ਕਿਸੇ ਵੀ ਵਿਅਕਤੀ ਨੂੰ ਹੋਰਨਾ ਉੱਤੇ ਜਾਦੂ ਨਾ ਕਰਨ ਦਿਉ। ਕਿਸੇ ਨੂੰ ਵੀ ਮਦਦ ਲਈ ਭੂਤਾਂ ਜਾਂ ਆਤਮਿਆਂ ਦੀ ਸਲਾਹ ਨਾ ਲੈਣ ਦਿਉ ਜਾਂ ਮੁਰਦਾ ਵਿਅਕਤੀ ਨਾਲ ਗੱਲ ਕਰਨ ਦੀ ਕੋਸ਼ਿਸ਼ ਨਾ ਕਰਨ ਦਿਉ।
12 ਯਹੋਵਾਹ, ਤੁਹਾਡਾ ਪਰਮੇਸ਼ੁਰ, ਜਿਉਣ ਦੇ ਇਸ ਭਿਆਨਕ ਢੰਗ ਕਾਰਣ ਹੀ ਹੋਰਨਾ ਕੌਮਾਂ ਨੂੰ ਤੁਹਾਡੇ ਇਸ ਦੇਸ਼ ਵਿੱਚੋਂ ਬਾਹਰ ਕਢ ਰਿਹਾ ਹੈ।
13 ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ ਦੇ ਪ੍ਰਤੀ ਵਫ਼ਾਦਾਰ ਹੋਣਾ ਚਾਹੀਦਾ ਹੈ।
14 “ਤੁਹਾਨੂੰ ਉਨ੍ਹਾਂ ਹੋਰਨਾਂ ਕੌਮਾਂ ਨੂੰ ਆਪਣੀ ਧਰਤੀ ਤੋਂ ਬਾਹਰ ਕਢ ਦੇਣਾ ਚਾਹੀਦਾ ਹੈ। ਹੋਰਨਾ ਕੌਮਾਂ ਦੇ ਲੋਕ ਉਨ੍ਹਾਂ ਲੋਕਾਂ ਨੂੰ ਸੁਣਦੇ ਹਨ ਜਿਹੜੇ ਜਾਦੂ ਦੀ ਵਰਤੋਂ ਕਰਦੇ ਹਨ ਅਤੇ ਭਵਿੱਖ ਦਾ ਹਾਲ ਦੱਸਣ ਦੀ ਕੋਸ਼ਿਸ਼ ਕਰਦੇ ਹਨ। ਪਰ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਇਹੋ ਜਿਹੀਆਂ ਗੱਲਾਂ ਨਹੀਂ ਕਰਨ ਦੇਵੇਗਾ।
15 ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਵੱਲ ਇੱਕ ਨਬੀ ਭੇਜੇਗਾ। ਇਹ ਨਬੀ ਤੁਹਾਡੇ ਆਪਣੇ ਹੀ ਲੋਕਾਂ ਵਿੱਚੋਂ ਆਵੇਗਾ। ਉਹ ਮੇਰੇ ਵਰਗਾ ਹੋਵੇਗਾ। ਤੁਹਾਨੂੰ ਉਸ ਨਬੀ ਦੀ ਗੱਲ ਸੁਨਣੀ ਚਾਹੀਦੀ ਹੈ।
16 ਪਰਮੇਸ਼ੁਰ ਤੁਹਾਡੇ ਕੋਲ ਇਸ ਨਬੀ ਨੂੰ ਇਸ ਲਈ ਭੇਜੇਗਾ ਕਿਉਂਕਿ ਤੁਸੀਂ ਉਸਨੂੰ ਅਜਿਹਾ ਹੀ ਕਰਨ ਲਈ ਆਖਿਆ ਸੀ। ਜਦੋਂ ਤੁਸੀਂ ਹੇਰੋਬ ਪਰਬਤ ਵਿਖੇ ਇਕਠੇ ਹੋਏ ਸੀ, ਤੁਸੀਂ ਪਰਮੇਸ਼ੁਰ ਦੀ ਆਵਾਜ਼ ਅਤੇ ਉਸ ਅੱਗ ਤੋਂ ਭੈਭੀਤ ਸੀ ਜਿਹੜੀ ਤੁਸੀਂ ਪਰਬਤ ਉੱਤੇ ਦੇਖੀ ਸੀ। ਇਸ ਲਈ ਤੁਸੀਂ ਆਖਿਆ ਸੀ, ‘ਸਾਨੂੰ ਫ਼ੇਰ ਕਦੇ ਵੀ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਆਵਾਜ਼ ਨਾ ਸੁਣਨ ਦੇਵੋ। ਸਾਨੂੰ ਉਹ ਮਹਾਨ ਅੱਗ ਨਾ ਦੇਖਣ ਦਿਉ ਨਹੀਂ ਤਾਂ ਅਸੀਂ ਮਰ ਜਾਵਾਂਗੇ।’
17 “ਯਹੋਵਾਹ ਨੇ ਮੈਨੂੰ ਆਖਿਆ, ‘ਜੋ ਚੀਜ਼ ਇਹ ਮੰਗਦੇ ਹਨ ਉਹ ਚੰਗੀ ਹੈ।
18 ਮੈਂ ਉਨ੍ਹਾਂ ਦੇ ਆਪਣੇ ਲੋਕਾਂ ਦਰਮਿਆਨੋ ਹੀ ਤੇਰੇ ਵਰਗਾ ਇੱਕ ਨਬੀ ਭੇਜਾਂਗਾ। ਮੈਂ ਉਸਨੂੰ ਉਹ ਗੱਲਾਂ ਦੱਸਾਂਗਾ ਜਿਹੜੀਆਂ ਉਸਨੇ ਤੁਹਾਨੂੰ ਦਸ੍ਸਣੀਆਂ ਅਤੇ ਉਹ ਲੋਕਾਂ ਨੂੰ ਉਹ ਸਭ ਕੁਝ ਦੱਸੇਗਾ ਜਿਸਦਾ ਮੈਂ ਹੁਕਮ ਦਿੱਤਾ।
19 ਇਹ ਨਬੀ ਮੇਰੀ ਥਾਵੇਂ ਗੱਲ ਕਰੇਗਾ। ਜੇਕਰ ਕੋਈ ਮੇਰੇ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕਰੇਗਾ, ਜਦੋਂ ਉਹ ਬੋਲੇਗਾ ਉਸਨੂੰ ਮੈਨੂੰ ਜਵਾਬ ਦੇਣ ਪਵੇਗਾ।’
20 “ਪਰ ਕੋਈ ਨਬੀ ਅਜਿਹੀ ਗੱਲ ਵੀ ਆਖ ਸਕਦਾ ਹੈ ਜਿਹੜੀ ਮੈਂ ਉਸਨੂੰ ਆਖਣ ਲਈ ਨਹੀਂ ਕਹੀ ਸੀ। ਅਤੇ ਉਹ ਇਹ ਵੀ ਆਖ ਸਕਦਾ ਹੈ ਕਿ ਉਹ ਮੇਰੇ ਵੱਲੋਂ ਬੋਲ ਰਿਹਾ ਹੈ। ਜੇ ਅਜਿਹਾ ਵਾਪਰੇ, ਤਾਂ ਉਸ ਨਬੀ ਨੂੰ ਮਾਰ ਦੇਣਾ ਚਾਹੀਦਾ ਹੈ। ਅਤੇ ਇਹ ਵੀ ਕਿ, ਕੋਈ ਨਬੀ ਅਜਿਹਾ ਵੀ ਆਵੇ ਜਿਹੜਾ ਹੋਰਨਾ ਦੇਵਤਿਆਂ ਵੱਲੋਂ ਬੋਲੇ। ਉਸ ਨਬੀ ਨੂੰ ਵੀ ਮਾਰ ਮੁਕਾਉਣਾ ਚਾਹੀਦਾ ਹੈ।
21 ਸ਼ਾਇਦ ਤੁਸੀਂ ਸੋਚ ਰਹੇ ਹੋਵੋ, ‘ਅਸੀਂ ਇਹ ਕਿਵੇਂ ਜਾਣ ਸਕਦੇ ਹਾਂ ਕਿ ਕੋਈ ਨਬੀ ਕੁਝ ਆਖਦਾ ਹੈ ਉਹ ਯਹੋਵਾਹ ਵੱਲੋਂ ਨਹੀਂ ਹੈ?’
22 ਜੇ ਕੋਈ ਨਬੀ ਇਹ ਆਖਦਾ ਹੈ ਕਿ ਉਹ ਯਹੋਵਾਹ ਵੱਲੋਂ ਬੋਲ ਰਿਹਾ ਹੈ, ਪਰ ਉਹ ਚੀਜ਼ ਨਹੀਂ ਵਾਪਰਦੀ, ਤਾਂ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਇਸਨੂੰ ਯਹੋਵਾਹ ਨੇ ਨਹੀਂ ਆਖਿਆ। ਤੁਹਾਨੂੰ ਪਤਾ ਚੱਲ ਜਾਵੇਗਾ ਕਿ ਇਹ ਨਬੀ ਆਪਣੇ ਹੀ ਵਿਚਾਰਾ ਦੀ ਗੱਲ ਕਰ ਰਿਹਾ ਸੀ। ਤੁਹਾਨੂੰ ਉਸ ਕੋਲੋਂ ਡਰਨ ਦੀ ਲੋੜ ਨਹੀਂ।