੧ ਸਲਾਤੀਨ

1 2 3 4 5 6 7 8 9 10 11 12 13 14 15 16 17 18 19 20 21 22


ਕਾਂਡ 10

ਜਦੋਂ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਕੀਰਤੀ ਬਾਰੇ ਸੁਣਿਆ, ਉਹ ਉਸ ਨੂੰ ਔਖੇ ਸਵਾਲਾਂ ਨਾਲ ਪਰਖਣ ਲਈ ਆਈ।
2 ਉਹ ਬਹੁਤ ਸਾਰੇ ਸੇਵਕਾਂ, ਬਹੁਤ ਸਾਰੇ ਮਸਾਲਿਆਂ, ਸੋਨੇ ਅਤੇ ਕੀਮਤੀ ਪੱਥਰ ਨਾਲ ਲਦ੍ਦੇ ਹੋਏ ਊਠਾਂ ਨਾਲ ਯਰੂਸ਼ਲਮ ਨੂੰ ਆਈ। ਜਦ ਉਹ ਸੁਲੇਮਾਨ ਨੂੰ ਮਿਲੀ ਉਸਨੇ ਆਪਣੇ ਮਨ ਵਿਚਲੇ ਸਾਰੇ ਸਵਾਲ ਉਸਨੂੰ ਪੁੱਛੇ।
3 ਸੁਲੇਮਾਨ ਨੇ ਉਸਦੀਆਂ ਸਾਰੀਆਂ ਗੱਲਾਂ ਦਾ ਉਸਨੂੰ ਉੱਤਰ ਦਿੱਤਾ ਅਤੇ ਪਾਤਸ਼ਾਹ ਤੋਂ ਕੋਈ ਵੀ ਗੱਲ ਗੁਝ੍ਝੀ ਨਹੀਂ ਸੀ ਜਿਸ ਦਾ ਉਸਨੇ ਜਵਾਬ ਨਾ ਦਿੱਤਾ ਹੋਵੇ।
4 ਸ਼ਬਾ ਦੀ ਰਾਣੀ ਨੇ ਵੇਖਿਆ ਕਿ ਸੁਲੇਮਾਨ ਪਾਤਸ਼ਾਹ ਬਹੁਤ ਸਿਆਣਾ ਸੀ ਅਤੇ ਉਸ ਨੇ ਉਸ ਮਹਿਲ ਨੂੰ ਜਿਹੜਾ ਉਸਨੇ ਬਣਾਇਆ ਸੀ ਵੇਖਿਆ।
5 ਉਸ ਨੇ ਉਸਦੇ ਮੇਜ਼ ਤੇ ਪਰੋਸਿਆ ਭੋਜਨ, ਉਸ ਦੇ ਅਫ਼ਸਰਾਂ ਦੀ ਸਭਾ, ਮਹਿਲ ਦੇ ਨੌਕਰਾਂ ਅਤੇ ਉਨ੍ਹਾਂ ਦੇ ਕੱਪੜਿਆਂ, ਮੰਦਰ ਵਿੱਚ ਉਸਦੀਆਂ ਭੇਟ ਕੀਤੀਆਂ ਬਲੀਆਂ ਅਤੇ ਉਸ ਦੀਆਂ ਦਿੱਤੀਆਂ ਦਾਅਵਤਾਂ ਨੂੰ ਵੇਖਿਆ। "ਇਨ੍ਹਾਂ ਸਭਨਾਂ ਚੀਜ਼ਾਂ ਨੇ ਉਸਦੇ ਹੋਸ਼ ਉਡਾ ਦਿੱਤੇ।"
6 ਤਾਂ ਰਾਣੀ ਨੇ ਪਾਤਸ਼ਾਹ ਨੂੰ ਆਖਿਆ, "ਜੋ ਮੈਂ ਤੇਰੀਆਂ ਕਰਨੀਆਂ ਬਾਰੇ ਅਤੇ ਤੇਰੀ ਸਿਆਣਪ ਬਾਰੇ ਸੁਣਿਆ ਸੀ ਸੱਚ ਹੈ।
7 ਜਿੰਨਾ ਚਿਰ ਮੈਂ ਇੱਥੇ ਆਕੇ ਇਹ ਸਭ ਕੁਝ ਆਪਣੀਆਂ ਅੱਖਾਂ ਨਾਲ ਨਹੀਂ ਵੇਖ ਲਿਆ, ਮੈਂ ਇਸ ਸਭ ਕਾਸੇ ਨੂੰ ਨਹੀਂ ਮੰਨਿਆ। ਜੋ ਮੈਂ ਆਪਣੀ ਅੱਖੀਁ ਵੇਖਿਆ ਉਹ ਉਸ ਤੋਂ ਵਧੇਰੇ ਹੈ ਜੋ ਸੁਣਿਆ ਸੀ ਤੇਰੀ ਸ਼ਹੁਰਤ ਅਤੇ ਸਿਆਣਪ ਲੋਕਾਂ ਦੇ ਕਹਿਣ ਤੋਂ ਕਿਤੇ ਮਹਾਨ ਹੈ।
8 ਤੇਰੀਆਂ ਪਤਨੀਆਂ ਅਤੇ ਅਧਿਕਾਰੀ ਕਿੰਨੇ ਸੁਭਾਗੇ ਹਨ ਜੋ ਹਮੇਸ਼ਾ ਤੇਰੇ ਸਾਮ੍ਹਣੇ ਹੁੰਦੇ ਹਨ ਅਤੇ ਤੇਰੀ ਸਿਆਣਪ ਨੂੰ ਸੁਣ ਸਕਦੇ ਹਨ!
9 ਯਹੋਵਾਹ, ਤੁਹਾਡੇ ਪਰਮੇਸ਼ੁਰ, ਦੀ ਉਸਤਤ ਹੋਵੇ ਜਿਹੜਾ ਤੇਰੇ ਨਾਲ ਪ੍ਰਸੰਨ ਹੈ ਅਤੇ ਜਿਸਨੇ ਤੈਨੂੰ ਇਸਰਾਏਲ ਦੇ ਸਿੰਘਾਸਣ ਤੇ ਬਿਠਾਇਆ ਹੈ! ਯਹੋਵਾਹ ਪਰਮੇਸ਼ੁਰ ਹਮੇਸ਼ਾ ਇਸਰਾਏਲ ਨੂੰ ਪਿਆਰ ਕਰਦਾ, ਇਸ ਲਈ ਉਸ ਨੇ ਸਹੀ ਨਿਆਂ ਅਤੇ ਇਨਸਾਫ਼ ਨੂੰ ਕਾਇਮ ਰੱਖਣ ਲਈ ਤੈਨੂੰ ਇਸਰਾਏਲ ਦਾ ਰਾਜਾ ਬਣਾਇਆ।
10 0ਤਾਂ ਸ਼ਬਾ ਦੀ ਰਾਣੀ ਨੇ 4 ,080 ਕਿਲੋ ਸੋਨਾ ਅਤੇ ਢੇਰ ਸਾਰੇ ਮਸਾਲੇ ਅਤੇ ਬਹੁਮੁੱਲੇ ਪੱਥਰ ਦਿੱਤੇ। ਜਿੰਨੀ ਤਦਾਦ ਵਿੱਚ ਮਸਾਲੇ ਸ਼ਬਾ ਦੀ ਰਾਣੀ ਨੇ ਸੁਲੇਮਾਨ ਪਾਤਸ਼ਾਹ ਨੂੰ ਦਿੱਤੇ, ਕਿ ਉਹ ਕਿਸੇ ਵੀ ਹੋਰ ਵਿਅਕਤੀ ਦੁਆਰਾ ਇਸਰਾਏਲ ਵਿੱਚ ਲਿਆਂਦੇ ਜਾਣ ਨਾਲੋਂ ਵਧੇਰੇ ਸਨ।
11 ਹੀਰਾਮ ਦੇ ਜਹਾਜ਼ ਓਫੀਰ ਤੋਂ ਸੋਨਾ ਅਤੇ ਖਾਸ ਲੱਕੜ ਅਤੇ ਬਹੁਮੁੱਲੇ ਪੱਥਰ ਵੀ ਲਿਆਏ।
12 ਰਾਜੇ ਸੁਲੇਮਾਨ ਨੇ ਮੰਦਰ ਵਿੱਚ ਥੰਮਾਂ ਲਈ ਅਤੇ ਮਹਿਲ ਲਈ ਇਹ ਖਾਸ ਲੱਕੜ ਇਸਤੇਮਾਲ ਕੀਤੀ। ਉਸ ਨੇ ਇਹ ਲੱਕੜ ਰਾਗੀਆਂ ਲਈ ਬਰਬਤਾਂ ਅਤੇ ਸਿਤਾਰਾਂ ਬਨਾਉਣ ਲਈ ਵੀ ਇਸਤੇਮਾਲ ਕੀਤੀ। ਕਿਸੇ ਨੇ ਕਦੇ ਵੀ ਇਹ ਖਾਸ ਲੱਕੜੀ ਇੰਨੀ ਜਿਆਦੇ ਨਹੀਂ ਲਿਆਂਦੀ ਸੀ ਅਤੇ ਇਹ ਦੋਬਾਰਾ ਨਹੀਂ ਵੇਖੀ ਗਈ।
13 ਉਸ ਤੋਂ ਬਾਅਦ ਸੁਲੇਮਾਨ ਪਾਤਸ਼ਾਹ ਨੇ ਸ਼ਬਾ ਦੀ ਰਾਣੀ ਨੂੰ ਉਸਦੀ ਇੱਛਾ ਮੁਤਾਬਕ ਜੋ ਉਸਨੇ ਮੰਗਿਆ ਸੋ ਦਿੱਤਾ ਉਸ ਤੋਂ ਇਲਾਵਾ ਜੋ ਇੱਕ ਰਾਜਾ ਦੂਸਰੇ ਦੇਸ਼ ਦੇ ਸ਼ਾਸਕ ਨੂੰ ਦਿੰਦਾ। ਫ਼ੇਰ ਰਾਣੀ ਅਤੇ ਉਸ ਦੇ ਸੇਵਕ ਉਸ ਦੇ ਦੇਸ ਨੂੰ ਪਰਤ ਗਏ।
14 ਹਰ ਸਾਲ 22 ,644 ਕਿਲੋ ਸੋਨਾ ਸੁਲੇਮਾਨ ਨੂੰ ਮਿਲਿਆ।
15 ਇਸ ਸਭ ਕਾਸੇ ਤੋਂ ਇਲਾਵਾ, ਉਸਨੂੰ ਵਿਉਪਾਰੀਆਂ, ਸੌਦਾਗਰਾਂ, ਅਰਬ ਦੇ ਰਾਜਿਆਂ ਅਤੇ ਦੇਸ਼ ਦੇ ਰਾਜਪਾਲਾਂ ਕੋਲੋਂ ਵੀ ਸੋਨਾ ਮਿਲਿਆ।
16 ਸੁਲੇਮਾਨ ਪਾਤਸ਼ਾਹ ਨੇ ਕੁੱਟੇ ਹੋਏ ਸੋਨੇ ਤੋਂ 200 ਵੱਡੀਆਂ ਢਾਲਾਂ ਬਣਾਈਆਂ ਅਤੇ ਇੱਕ-ਇੱਕ ਢਾਲ ਨੂੰ 6 ਡ9 ਲਿਲ੍ਲੋ ਸੋਨਾ ਲੱਗਾ ਹੋਇਆ ਸੀ।
17 ਉਸਨੇ ਕੁੱਟੇ ਹੋਏ ਸੋਨੇ ਦੀਆਂ 300 ਛੋਟੀਆਂ ਢਾਲਾਂ ਬਣਾਈਆਂ, ਅਤੇ ਹਰ ਇੱਕ ਢਾਲ ਨੂੰ 1 ਡ8 ਕਿਲੋ ਸੋਨਾ ਲੱਗਾ ਹੋਇਆ ਸੀ। ਉਸ ਨੇ ਉਨ੍ਹਾਂ ਨੂੰ "ਲਬਾਨੋਨ ਦਾ ਜੰਗਲ" ਕਹਿਲਾਉਂਦੇ ਮਹਿਲ ਵਿੱਚ ਰੱਖਿਆ।
18 ਪਾਤਸ਼ਾਹ ਨੇ ਹਾਬੀ ਦੰਦ ਦੀ ਇੱਕ ਵੱਡੀ ਰਾਜ ਗੱਦੀ ਬਣਵਾਈ ਅਤੇ ਉਸ ਉੱਪਰ ਕੁੰਦਨੀ ਸੋਨਾ ਚੜਾਇਆ।
19 ਉਸ ਰਾਜ ਗੱਦੀ ਤੇ ਬੈਠਣ ਲਈ ਛੇ ਕਦਮਾਂ ਦੀ ਪੌੜੀ ਸੀ ਅਤੇ ਪਿਛਲੇ ਪਾਸਿਓ ਉਸ ਸਿੰਘਾਸਣ ਦੀ ਚੋਟੀ ਗੋਲ ਅਕਾਰ ਦੀ ਸੀ ਅਤੇ ਉਸ ਰਾਜ ਕੁਰਸੀ ਦੇ ਦੋਨੋ ਪਾਸੇ ਬਾਹੀਆਂ ਅਰਾਮ ਨਾਲ ਬੈਠਣ ਵਾਸਤੇ ਬਣੀਆਂ ਹੋਈਆਂ ਸਨ ਅਤੇ ਉਸ ਰਾਜ ਕੁਰਸੀ ਦੀਆਂ ਬਾਹੀਆਂ ਦੇ ਬਲ੍ਲੇ ਦੋ ਸ਼ੇਰਾਂ ਦੀਆਂ ਤਸਵੀਰਾਂ ਸਨ।
20 ਅਤੇ ਛੇ ਪੌੜੀਆਂ ਉੱਤੇ ਬਾਰ੍ਹਾਂ ਸ਼ੇਰ ਖੜੇ ਹੋਏ ਸਨ, ਹਰ ਪਾਸੇ ਛੇ। ਹੋਰ ਕਿਸੇ ਰਾਜੇ ਕੋਲ ਇਹੋ ਜਿਹਾ ਸਿੰਘਾਸਣ ਨਹੀਂ ਸੀ।
21 ਸੁਲੇਮਾਨ ਪਾਤਸ਼ਾਹ ਦੇ ਗਲਾਸ ਅਤੇ ਪਿਆਲੇ ਸੋਨੇ ਦੇ ਬਣੇ ਹੋਏ ਸਨ "ਲਬਾਨੋਨ ਦਾ ਜੰਗਲ" ਕਹਾਉਂਦੇ ਮਹਿਲ ਦੇ ਸਾਰੇ ਭਾਂਡੇ ਸ਼ੁਧ ਸੋਨੇ ਦੇ ਬਣੇ ਹੋਏ ਸਨ। ਸੁਲੇਮਾਨ ਦੇ ਦਿਨਾਂ ਵਿੱਚ, ਚਾਂਦੀ ਇੰਨੀ ਕੀਮਤੀ ਨਹੀਂ ਸੀ।
22 ਸੁਲੇਮਾਨ ਪਾਤਸ਼ਾਹ ਦੇ ਸਮੁੰਦਰ ਵਿੱਚ ਜਹਾਜ ਸਨ ਜਿਹੜੇ ਹੀਰਾਮ ਦੇ ਜਹਾਜਾਂ ਦੇ ਨਾਲ ਹੀ ਚਲਦੇ ਸਨ। ਹਰ ਤਿੰਨੀ ਸਾਲੀਁ ਇਹ ਜਹਾਜ਼ ਸੋਨਾ, ਚਾਂਦੀ, ਹਾਬੀ ਦੰਦ ਅਤੇ ਜਾਨਵਰ ਲਿਆਉਂਦੇ ਸਨ।
23 ਸੁਲੇਮਾਨ ਪਾਤਸ਼ਾਹ ਧਰਤੀ ਤੇ ਸਾਰਿਆਂ ਰਾਜਿਆਂ ਨਾਲੋਂ ਧੰਨ ਅਤੇ ਬੁਧ੍ਧ ਵਿੱਚ ਬਹੁਤ ਵੱਡਾ ਸੀ।
24 ਸਾਰੀ ਧਰਤੀ ਦੇ ਲੋਕ ਸੁਲੇਮਾਨ ਦੇ ਮੂੰਹ ਵੱਲ ਵੇਖਦੇ ਹੁੰਦੇ ਸਨ ਇਸ ਲਈ ਕਿ ਉਸਨੂੰ ਪਰਮੇਸ਼ੁਰ ਨੇ ਕਿਹੀ ਬੁਧ੍ਧ ਅਤੇ ਸਿਆਣਪ ਬਖਸ਼ੀ ਹੋਈ ਸੀ।
25 ਅਤੇ ਉਹ ਉਸ ਲਈ ਤਰ੍ਹਾਂ-ਤਰ੍ਹਾਂ ਦੀਆਂ ਸੋਨੇ-ਚਾਂਦੀ ਦੀਆਂ ਵਸਤਾਂ, ਕੱਪੜੇ, ਹਬਿਆਰ, ਮਸਾਲੇ ਘੋੜੇ ਅਤੇ ਖਚ੍ਚਰਾਂ ਆਦਿ ਲਿਆਉਂਦੇ ਹੁੰਦੇ ਸਨ। ਹਰ ਸਾਲ ਉਹ ਅਜਿਹੀਆਂ ਭੇਟਾਂ ਉਸ ਲਈ ਲੈਕੇ ਉਸਨੂੰ ਮਿਲਣ-ਵੇਖਣ ਲਈ ਆਉਂਦੇ।
26 ਇਉਂ ਸੁਲੇਮਾਨ ਕੋਲ ਬਹੁਤ ਸਾਰੇ ਘੋੜੇ ਅਤੇ ਰੱਥ ਸਨ। ਉਸ ਕੋਲ 1 ,400 ਰੱਥ ਅਤੇ 12,000 ਘੋੜੇ ਸਨ। ਤੇ ਉਸਨੇ ਖਾਸ ਸ਼ਹਿਰ ਬਣਵਾੇ ਅਤੇ ਇਨ੍ਹਾਂ ਰੱਥਾਂ ਨੂੰ ਓਥੇ ਰੱਖਿਆ ਗਿਆ। ਕ੍ਕੁਝ ਰੱਥ ਸੁਲੇਮਾਨ ਨੇ ਆਪਣੇ ਕੋਲ ਯਰੂਸ਼ਲਮ ਵਿੱਚ ਵੀ ਰੱਖੇ।
27 ਪਾਤਸ਼ਾਹ ਨੇ ਇਸਰਾਏਲ ਨੂੰ ਬੜਾ ਅਮੀਰ ਬਣਾ ਦਿੱਤਾ। ਯਰੂਸ਼ਲਮ ਦੇ ਮੰਦਰ ਵਿੱਚ, ਚਾਂਦੀ ਪੱਥਰ ਵਾਂਗ ਆਮ ਰੁਲਦੀ, ਅਤੇ ਦਿਆਰ ਦੇ ਬਿਰਖਾਂ ਦੀ ਇੰਨੀ ਭਰਮਾਰ ਸੀ ਜਿਵੇਂ ਪਹਾੜੀ ਇਲਾਕਿਆਂ ਵਿੱਚ ਉਗ੍ਗੇ ਅੰਜੀਰ ਦੇ ਬਿਰਖ।
28 ਸੁਲੇਮਾਨ ਨੇ ਮਿਸਰ ਅਤੇ ਕਿਊ ਤੋਂ ਘੋੜੇ ਮਂਗਵਾੇ। ਉਸ ਦੇ ਵਿਉਪਾਰੀਆਂ ਨੇ ਇਨ੍ਹਾਂ ਨੂੰ ਕਿਊ ਤੋਂ ਖਰੀਦਿਆ ਅਤੇ ਇਨ੍ਹਾਂ ਨੂੰ ਇਸਰਾਏਲ ਨੂੰ ਲਿਆਂਦਾ।
29 ਮਿਸਰ ਤੋਂ ਹਰੇਕ ਰੱਥ 6 ਡ9 ਕਿਲੋ ਚਾਂਦੀ ਦੇਕੇ ਲਿਆਂਦਾ ਗਿਆ ਸੀ ਅਤੇ ਇੱਕ ਘੋੜਾ 1 ਡ75 ਕਿਲੋ ਚਾਂਦੀ ਦੇਕੇ। ਸੁਲੇਮਾਨ ਨੇ ਇਨ੍ਹਾਂ ਨੂੰ ਹਿੱਤੀਆਂ ਅਤੇ ਅਰਾਮੀਆਂ ਦੇ ਰਾਜਿਆਂ ਨੂੰ ਵੇਚ ਦਿੱਤਾ।