ਨਹਮਿਆਹ

1 2 3 4 5 6 7 8 9 10 11 12 13

0:00
0:00

ਕਾਂਡ 9

ਫਿਰ ਉਸੇ ਮਹੀਨੇ ਦੇ 24 ਵੇਂ ਦਿਨ, ਸਾਰੇ ਇਸਰਾਏਲੀ ਵਰਤ ਰੱਖਣ ਲਈ ਇੱਕਸਾਬ ਇਕੱਠੇ ਹੋਏ। ਆਪਣਾ ਸੋਗ ਪ੍ਰਗਟਾਉਣ ਲਈ ਉਨ੍ਹਾਂ ਨੇ ਸੋਗ ਵਾਲੇ ਕੱਪੜੇ ਪਾਏ ਅਤੇ ਆਪਣੇ ਸਿਰਾਂ ਤੇ ਧੂੜ ਪਾ ਲਈ।
2 ਉਹ ਜਿਹੜੇ ਸੱਚੇ ਇਸਰਾਏਲੀ ਸਨ, ਉਨ੍ਹਾਂ ਨੇ ਆਪਣੇ-ਆਪ ਨੂੰ ਵਿਦੇਸ਼ੀਆਂ ਤੋਂ ਅਡ੍ਡ ਕਰ ਲਿਆ। ਉਹ ਖੜੇ ਹੋਏ ਅਤੇ ਆਪਣੇ ਪੁਰਖਿਆਂ ਦੀਆਂ ਦੁਸ਼ਟਤਾਵਾਂ ਨੂੰ ਕਬੂਲ ਕੀਤਾ।
3 ਉੱਥੇ ਤਕਰੀਬਨ ਉਹ ਤਿੰਨ ਘਂਟੇ ਖੜੋਤੇ ਰਹੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਬਿਵਸਬਾ ਦੀ ਪੋਥੀ ਨੂੰ ਪਢ਼ਿਆ। ਫਿਰ ਹੋਰ ਤਿੰਨਾਂ ਘਂਟਿਆਂ ਲਈ, ਉਨ੍ਹਾਂ ਨੇ ਆਪਣੇ ਕੀਤੇ ਪਾਪਾਂ ਦਾ ਇਕਬਾਲ ਕੀਤਾ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਝੁਕ ਕੇ ਉਸ ਦੀ ਉਪਾਸਨਾ ਕੀਤੀ।
4 ਫ਼ੇਰ ਯੇਸ਼ੂਆ, ਬਾਨਈ, ਕਦਮੀਏਲ, ਸ਼ਬਨਯਾਹ, ਬੁਂਨੀ, ਸ਼ੇਰੇਬਯਾਹ, ਬਾਨੀ, ਅਤੇ ਕਨਾਨੀ ਲੇਵੀਆਂ ਦੀਆਂ ਪੌੜੀਆਂ ਤੇ ਖਲੋ ਗਏ। ਇਹ ਸਾਰੇ ਉੱਚੀ ਆਵਾਜ਼ ਵਿੱਚ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਰੋਏ।
5 ਫੇਰ ਲੇਵੀਆਂ, ਯੇਸ਼ੂਆ, ਕਦਮੀਏਲ, ਬਾਨੀ, ਹਸ਼ਬਨਯਾਹ, ਸ਼ੇਰੇਬਯਾਹ, ਹੋਦੀਯਾਹ, ਸ਼ਬਨਯਾਹ ਅਤੇ ਪਬਹਯਾਹ ਨੇ ਆਖਿਆ, "ਉਠੋ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਅਸੀਸ ਦਿਓ!""ਪਰਮੇਸ਼ੁਰ ਹਮੇਸ਼ਾ ਰਿਹਾ ਅਤੇ ਹਮੇਸ਼ਾ ਲਈ ਰਹੇਗਾ। ਤੇਰੇ ਪਰਤਾਪਮਈ ਨਾਮ ਦੀ ਉਸਤਤ ਹੋਵੇ। ਤੇਰਾ ਨਾਂ ਸਾਰੀਆਂ ਅਸੀਸਾਂ ਅਤੇ ਸਾਰੀਆਂ ਉਸਤਤਾਂ ਤੋਂ ਉਚੇਰਾ ਹੋਵੇ।"
6 "ਸਿਰਫ਼ ਤੂੰ ਹੀ ਯਹੋਵਾਹ ਪਰਮੇਸ਼ੁਰ ਹੈਂ! ਇੱਕ ਤੂੰ ਹੀ ਪਰਮੇਸ਼ੁਰ ਹੈ। ਤੂੰ ਹੀ ਅਕਾਸ਼ਾਂ, ਉੱਚੇ ਅਕਾਸ਼ਾਂ ਅਤੇ ਉਨ੍ਹਾਂ ਵਿਚਲੀਆਂ ਸਭ ਵਸਤਾਂ ਸਾਜੀਆਂ ਹਨ। ਤੂੰ ਹੀ ਧਰਤੀ ਤੇ ਉਸ ਉਤ੍ਤਲੀਆਂ ਜੀਵਿਤ ਸਭ ਚੀਜ਼ਾਂ ਨੂੰ ਸਾਜਿਆ ਤੂੰ ਹੀ ਸਮੁੰਦਰਾਂ ਤੇ ਉਨ੍ਹਾਂ ਵਿੱਚ ਰਹਿੰਦੀਆਂ ਚੀਜ਼ਾਂ ਦਾ ਯਹੋਵਾਹ ਹੈਂ। ਤੂੰ ਸਭ ਨੂੰ ਜੀਵਨ ਦਿੰਦਾ ਹੈਂ ਅਤੇ ਅਕਾਸ਼ ਵਿਚਲਾ ਸਭ ਕੁਝ ਝੁਕ ਕੇ ਤੇਰੀ ਉਪਾਸਨਾ ਕਰਦਾ ਹੈ।"
7 ਤੂੰ ਹੀ ਯਹੋਵਾਹ ਪਰਮੇਸ਼ੁਰ ਹੈ ਜਿਸ ਨੇ ਅਬਰਾਮ ਨੂੰ ਚੁਣਿਆ, ਤੂੰ ਹੀ ਉਸ ਨੂੰ ਕਸਦੀਆਂ ਦੇ ਊਰ ਵਿੱਚੋਂ ਬਾਹਰ ਲਿਆਂਦਾ ਤੇ ਫਿਰ ਉਸ ਦਾ ਨਾਉ ਅਬਰਾਹਾਮ ਰੱਖਿਆ।
8 ਤੂੰ ਵੇਖਿਆ ਕਿ ਉਹ ਤੇਰੇ ਨਾਲ ਵਫ਼ਾਦਾਰ ਸੀ ਅਤੇ ਇਸ ਲਈ ਤੂੰ ਉਸ ਨਾਲ ਇਕਰਾਰਨਾਮਾ ਕੀਤਾ ਤੂੰ ਉਸ ਨੂੰ ਕਨਾਨੀਆਂ ਹਿੱਤੀਆਂ ਅਤੇ ਅੰਮੋਰੀਆਂ ਫਰਿਜ਼ੀਆਂ ਯ੍ਯਬੂਸੀਆਂ ਅਤੇ ਗਿਰਗਾਸ਼ੀਆਂ ਦੀ ਧਰਤੀ ਦੇਣ ਦਾ ਇਕਰਾਰ ਕੀਤਾ। ਤੂੰ ਉਹ ਧਰਤੀ ਅਬਰਾਹਾਮ ਦੇ ਉੱਤਰਾਧਿਕਾਰੀਆਂ ਨੂੰ ਦੇਣ ਦਾ ਇਕਰਾਰ ਕੀਤਾ ਤੇ ਉਸ ਇਕਰਾਰ ਨੂੰ ਨਿਭਾਇਆ। ਕਿਉਂ ਕਿ ਤੂੰ ਧਰਮੀ ਹੈਂ।
9 ਤੂੰ ਸਾਡੇ ਪੁਰਖਿਆਂ ਨੂੰ ਮਿਸਰ ਵਿੱਚ ਦੁੱਖੀ ਵੇਖਿਆ ਤੂੰ ਉਨ੍ਹਾਂ ਨੂੰ ਲਾਲ ਸਾਗਰ ਤੋਂ ਤੇਰੀ ਮਦਦ ਲਈ ਪੁਕਾਰ ਦਿਆਂ ਸੁਣਿਆ।
10 ਤੂੰ ਫ਼ਿਰਊਨ ਨਾਲ ਅਤੇ ਉਸ ਦੇ ਸਾਰੇ ਨੌਕਰਾਂ ਅਤੇ ਉਸਦੇ ਲੋਕਾਂ ਨਾਲ ਅਜੂਬੇ ਅਤੇ ਕਰਿਸ਼ਮੇ ਕੀਤੇ। ਤੂੰ ਜਾਣਦਾ ਸੀ ਕਿ ਮਿਸਰੀਆਂ ਨੇ ਸਾਡੇ ਪੁਰਖਿਆਂ ਵੱਲ ਬਦਤਮੀਜ਼ੀ ਦਾ ਵਿਖਾਵਾ ਕੀਤਾ। ਪਰ ਤੂੰ ਆਪਣੇ ਲਈ ਇੱਕ ਪਰਤਿਸ਼ਠਾ ਬਣਾਈ ਜੋ ਅੱਜ ਤਾਈਂ ਜਾਰੀ ਹੈ।
11 ਤੂੰ ਲਾਲ ਸਾਗਰ ਨੂੰ ਉਨ੍ਹਾਂ ਸਾਮ੍ਹਣੇ ਦੋ ਹਿਸਿਆਂ ਵਿੱਚ ਵੰਡ ਦਿੱਤਾ ਅਤੇ ਉਹ ਸਾਗਰ ਵਿਚਲੀ ਸੁੱਕੀ ਧਰਤੀ ਤੋਂ ਦੀ ਲੰਘ ਗਏ। ਤੂੰ ਮਿਸਰੀ ਫ਼ੌਜ ਨੂੰ ਜਿਸ ਨੇ ਉਨ੍ਹਾਂ ਦਾ ਪਿੱਛਾ ਕੀਤਾ ਸੀ ਡੂੰਘਾਈਆਂ ਵਿੱਚ ਫ਼ਸਾ ਦਿੱਤਾ, ਜਿਵੇਂ ਕਿ ਕਰੋਧਵਾਨ ਸਮੁੰਦਰ ਵਿੱਚ ਇੱਕ ਪੱਥਰ ਹੋਵੇ।
12 ਦਿਨ ਵੇਲੇ ਤੂੰ ਬੱਦਲ ਦੇ ਥੰਮ ਦੁਆਰਾ ਅਤੇ ਰਾਤ ਵੇਲੇ ਅੱਗ ਦੇ ਥੰਮ ਦੁਆਰਾ ਉਨ੍ਹਾਂ ਦੀ ਅਗਵਾਈ ਕੀਤੀ ਤੇ ਉਸ ਰਾਹ ਤੇ ਰੋਸ਼ਨੀ ਚਮਕੀ ਜਿੱਥੋਂ ਦੀ ਉਹ ਗਏ।
13 ਫ਼ੇਰ ਤੂੰ ਸੀਨਈ ਪਹਾੜੀ ਤੇ ਉੱਤਰਿਆ। ਤੂੰ ਅਕਾਸ਼ ਤੋਂ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਉਨ੍ਹਾਂ ਨੂੰ ਚੰਗੇ ਨਿਆਉਂ ਅਤੇ ਸੱਚੀਆਂ ਬਿਵਸਬਾਂ ਅਤੇ ਚੰਗੀਆਂ ਬਿਧੀਆਂ ਅਤੇ ਹੁਕਮ ਦਿੱਤੇ।
14 ਤੂੰ ਉਨ੍ਹਾਂ ਨੂੰ ਆਪਣੇ ਆਰਾਮ ਦੇ ਵਿਸ਼ੇਸ਼ ਦਿਨ ਤੋਂ ਜਾਣੂ ਕਰਵਾਇਆ। ਤੂੰ ਉਨ੍ਹਾਂ ਨੂੰ ਹੁਕਮ, ਬਿਧੀਆਂ ਅਤੇ ਬਿਵਸਬਾਂ ਮੂਸਾ ਆਪਣੇ ਸੇਵਕ ਰਾਹੀਂ ਦਿੱਤੀਆਂ।
15 ਉਹ ਭੁੱਖੇ ਸਨ, ਇਸ ਲਈ ਤੂੰ ਉਨ੍ਹਾਂ ਨੂੰ ਅਕਾਸ਼ ਤੋਂ ਭੋਜਨ ਦਿੱਤਾ। ਉਹ ਪਿਆਸੇ ਸਨ ਤੂੰ ਉਨ੍ਹਾਂ ਨੂੰ ਚੱਟਾਨ ਤੋਂ ਪਾਣੀ ਦਿੱਤਾ ਤੇ ਉਨ੍ਹਾਂ ਨੂੰ ਤੂੰ ਆਖਿਆ, 'ਆਓ ਤੇ ਇਸ ਧਰਤੀ ਤੇ ਕਬਜਾ ਕਰ ਲਵੋ!' ਤੂੰ ਉਨ੍ਹਾਂ ਨੂੰ ਇਹ ਜ਼ਮੀਨ ਦੇਣ ਦੀ ਸਹੁੰ ਖਾਧੀ ਸੀ।
16 ਪਰ ਉਹ ਲੋਕ, ਸਾਡੇ ਪੁਰਖੇ ਹਂਕਾਰੇ ਗਏ ਸਨ। ਉਹ ਜ਼ਿੱਦੀ ਬਣ ਗਏ ਅਤੇ ਤੇਰੇ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ।
17 ਉਨ੍ਹਾਂ ਨੇ ਸੁਣਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਤੇਰੇ ਹੈਰਾਨਕੁਨ ਕਾਰਜ ਚੇਤੇ ਨਹੀਂ ਰੱਖੇ ਜੋ ਤੂੰ ਉਨ੍ਹਾਂ ਲਈ ਕੀਤੇ ਸਨ। ਉਹ ਜ਼ਿੱਦੀ ਬਣ ਗਏ ਅਤੇ ਮਿਸਰ ਨੂੰ ਵਾਪਸ ਜਾਣ ਦੀ ਠਾਨ ਲਈ। ਪਰ ਤੂੰ ਪਰਮੇਸ਼ੁਰ ਹੈਂ ਜੋ ਮੁਆਫ਼ ਕਰਦਾ, ਜੋ ਮਿਹਰਬਾਨ ਅਤੇ ਦਯਾਲੂ ਹੈ, ਜੋ ਗੁੱਸੇ ਹੋਣ ਵਿੱਚ ਢਿਲ੍ਲਾ ਅਤੇ ਵਫ਼ਾਦਾਰੀ ਵਿੱਚ ਭਰਪੂਰ ਹੈਂ, ਇਸ ਲਈ ਤੂੰ ਉਨ੍ਹਾਂ ਵੱਲੋਂ ਨਹੀਂ ਪਰਤਿਆ।
18 ਜਦੋਂ ਉਨ੍ਹਾਂ ਨੇ ਪਿਘਲੀ ਹੋਈ ਧਾਤ ਤੋਂ ਵੱਛਾ ਬਣਾਇਆ ਅਤੇ ਆਖਿਆ, 'ਇਹ ਤੁਹਾਡਾ ਪਰਮੇਸ਼ੁਰ ਹੈ ਜਿਸ ਨੇ ਤੁਹਾਨੂੰ ਮਿਸਰ ਵਿੱਚੋਂ ਬਾਹਰ ਲਿਆਂਦਾ' ਅਤੇ ਉਨ੍ਹਾਂ ਨੇ ਵੱਡੀ ਬੇਅਦਬੀ ਕੀਤੀ।
19 ਤੂੰ ਤਾਂ ਵੀ ਉਨ੍ਹਾਂ ਨੂੰ ਨਾਮਂਜ਼ੂਰ ਨਾ ਕੀਤਾ ਕਿਉਂ ਜੋ ਤੂੰ ਬਹੁਤ ਦਯਾਲੂ ਹੈਂ। ਇਹੀ ਕਾਰਣ ਹੈ ਕਿ ਤੂੰ ਉਨ੍ਹਾਂ ਨੂੰ ਮਾਰੂਬਲ ਵਿੱਚ ਵੀ ਨਹੀਂ ਛੱਡਿਆ। ਬ੍ਬਦ੍ਦਲ ਦਾ ਥੰਮ ਦਿਨ ਵੇਲੇ ਉਨ੍ਹਾਂ ਦੀ ਅਗਵਾਈ ਕਰਨ ਤੋਂ ਉਨ੍ਹਾਂ ਨਾਲੋਂ ਅਡ੍ਡ ਨਹੀਂ ਹੋਇਆ। ਅੱਗ ਦਾ ਥੰਮ ਰਾਤ ਵੇਲੇ ਉਸ ਰਾਹ ਤੇ ਰੋਸ਼ਨੀ ਕਰਨੋ ਨਾ ਹਟਿਆ ਜਿੱਥੇ ਉਹ ਜਾ ਰਹੇ ਸਨ।
20 ਤੂੰ ਉਨ੍ਹਾਂ ਨੂੰ ਸਿਆਣੇ ਹੋਣ ਲਈ ਆਪਣਾ ਨੇਕ ਆਤਮਾ ਦਿੱਤਾ। ਤੂੰ ਉਨ੍ਹਾਂ ਦੇ ਮੂੰਹਾਂ ਤੋਂ ਮੰਨ ਨਹੀਂ ਰੱਖਿਆ, ਅਤੇ ਤੂੰ ਉਨ੍ਹਾਂ ਨੂੰ ਉਨ੍ਹਾਂ ਦੀ ਪਿਆਸ ਲਈ ਪਾਣੀ ਦਿੱਤਾ ਸੀ।
21 ਚਾਲੀ ਵਰ੍ਹੇ ਤੂੰ ਉਜਾੜ ਵਿੱਚ ਉਨ੍ਹਾਂ ਦੀ ਦੇਖ-ਰੇਖ ਕੀਤੀ। ਜੋ ਲੋੜੀਂਦਾ ਸੋ ਉਨ੍ਹਾਂ ਪਾਇਆ। ਉਨ੍ਹਾਂ ਦੇ ਕੱਪੜੇ ਨਾ ਘਸੇ ਅਤੇ ਨਾ ਹੀ ਉਨ੍ਹਾਂ ਦੇ ਪੈਰ ਸੁਜ੍ਜੇ।
22 ਤੂੰ ਉਨ੍ਹਾਂ ਨੂੰ ਰਾਜ ਅਤੇ ਲੋਕ ਦਿੱਤੇ, ਅਤੇ ਉਨ੍ਹਾਂ ਨੂੰ ਦੂਰ ਦੁਰਾਡੀਆਂ ਥਾਵਾਂ ਦਿੱਤੀਆਂ ਜਿੱਥੇ ਬੋੜੇ ਜਿਹੇ ਲੋਕ ਰਹਿਂਂਦੇ ਸਨ। ਉਨ੍ਹਾਂ ਨੇ ਹਸ਼ਬੋਨ ਦੇ ਪਾਤਸ਼ਾਹ ਸੀਹੋਨ ਦੀ ਜ਼ਮੀਨ ਉੱਤੇ ਅਤੇ ਬਾਸ਼ਾਨ ਦੇ ਪਾਤਸ਼ਾਹ ਓਗ ਦੀ ਜ਼ਮੀਨ ਤੇ ਕਬਜ਼ਾ ਕਰ ਲਿਆ।
23 ਤੂੰ ਉਨ੍ਹਾਂ ਦੇ ਉੱਤਰਾਧਿਕਾਰੀਆਂ ਨੂੰ ਅਕਾਸ਼ ਵਿਚਲੇ ਤਾਰਿਆਂ ਵਾਂਗ ਵਧਾਇਆ ਅਤੇ ਉਨ੍ਹਾਂ ਨੂੰ ਉਸ ਜ਼ਮੀਨ ਤੇ ਲਿਆਇਆ ਜਿਸ ਵਿੱਚ ਦਾਖਲ ਹੋਣ ਅਤੇ ਕਬਜਾ ਕਰਨ ਲਈ ਤੂੰ ਉਨ੍ਹਾਂ ਦੇ ਪੁਰਖਿਆਂ ਨੂੰ ਕਿਹਾ ਸੀ।
24 ਇਉਂ ਉਨ੍ਹਾਂ ਦੇ ਉੱਤਰਾਧਿਕਾਰੀਆਂ ਨੇ ਆਕੇ ਉਸ ਦੇਸ਼ ਉੱਪਰ ਕਬਜ਼ਾ ਕਰ ਲਿਆ। ਤੂੰ ਕਨਾਨੀਆਂ ਨੂੰ ਹਰਾਇਆ, ਅਤੇ ਉਨ੍ਹਾਂ ਦੇ ਰਾਜਿਆਂ ਅਤੇ ਉਨ੍ਹਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਹੱਥ ਵਿੱਚ ਦੇ ਦਿੱਤਾ ਤਾਂ ਜੋ ਉਹ ਜੋ ਚਾਹੁਣ ਉਨ੍ਹਾਂ ਨਾਲ ਕਰ ਸਕਣ।
25 ਉਨ੍ਹਾਂ ਨੇ ਕੰਧਾਂ ਵਾਲੇ ਸ਼ਹਿਰਾਂ ਅਤੇ ਉਪਜਾਊ ਧਰਤੀ ਤੇ ਕਬਜ਼ਾ ਕੀਤਾ ਉਨ੍ਹਾਂ ਨੂੰ ਭਰੇ-ਭਰਾੇ ਅਤੇ ਸਜੇ-ਸਜਾੇ ਘਰ ਮਿਲ ਗਏ। ਉਨ੍ਹਾਂ ਨੂੰ ਪੁੱਟੇ ਹੋਏ ਤਿਆਰ ਕੁਂਡ ਮਿਲ ਗਏ। ਉਨ੍ਹਾਂ ਨੂੰ ਅੰਗੂਰਾਂ ਦੇ ਬਾਗ਼, ਜ਼ੈਤੂਨ ਦੇ ਫ਼ਲਾਂ ਨਾਲ ਲਦ੍ਦੇ ਹੋਏ ਰੁੱਖ ਤੇ ਬਹੁਤ ਸਾਰੇ ਫ਼ਲਦਾਰ ਰੁੱਖ ਮਿਲ ਗਏ। ਬਹੁਤਾ ਖਾਣ ਕਾਰਣ ਉਨ੍ਹਾਂ ਦੇ ਢਿੱਡ ਆਫ਼ਰ ਗਏ ਅਤੇ ਉਹ ਮੋਟੇ ਹੋਦੇ ਗਏ ਸਨ। ਉਨ੍ਹਾਂ ਨੇ ਤੇਰੀ ਚੰਗਿਆਈ ਵਿੱਚ ਆਪਣੇ-ਆਪ ਨੂੰ ਆਨੰਦਿਤ ਕੀਤਾ।
26 ਅਤੇ ਫ਼ੇਰ ਉਨ੍ਹਾਂ ਨੇ ਅਵਗਿਆ ਕ੍ਕੀਤੀ ਅਤੇ ਤੇਰੇ ਖਿਲਾਫ਼ ਵਿਦ੍ਰੋਹ ਕੀਤਾ। ਉਨ੍ਹਾਂ ਨੇ ਆਪਣੀਆਂ ਪਿਠ੍ਠਾਂ ਪਿੱਛੇ ਤੇਰੀ ਬਿਵਸਬਾ ਨੂੰ ਸੁੱਟ ਦਿੱਤਾ। ਉਨ੍ਹਾਂ ਨੇ ਤੇਰੀਆਂ ਸਿਖ੍ਖੀਆਂ ਨੂੰ ਅਣਦੇਖਿਆਂ ਕੀਤਾ ਅਤੇ ਤੇਰੇ ਨਬੀਆਂ ਨੂੰ ਵਢਿਆ ਉਨ੍ਹ੍ਹਾਂ ਨਬੀਆਂ ਨੇ ਲੋਕਾਂ ਨੂੰ ਚਿਤਾਵਨੀ ਦਿੱਤੀ ਤੇ ਤੇਰੇ ਵੱਲ ਮੋੜਨ ਦਾ ਯਤਨ ਕੀਤਾ ਪਰ ਸਾਡੇ ਪੁਰਖਿਆਂ ਨੇ ਤੇਰੇ ਵਿਰੁੱਧ ਬੜੇ ਭਿਆਨਕ ਕਾਰਜ਼ ਕੀਤੇ।
27 ਸੋ ਤੂੰ ਉਨ੍ਹਾਂ ਨੂੰ ਉਨ੍ਹਾਂ ਦੇ ਦੁਸ਼ਮਣਾ ਦੇ ਹਖ੍ਖੀ ਪਾ ਦਿੱਤਾ। ਵੈਰੀਆਂ ਨੇ ਉਨ੍ਹਾਂ ਨੂੰ ਬਹੁਤ ਸਤਾਇਆ ਜਦੋਂ ਬਿਪਤਾ ਪਈ ਤਾਂ ਸਾਡੇ ਪੁਰਖਿਆਂ ਨੇ ਤੈਨੂੰ ਪੁਕਾਰਿਆ ਤੇ ਤੂੰ ਅਕਾਸ਼ 'ਚ ਉਨ੍ਹਾਂ ਦੀ ਪੁਕਾਰ ਸੁਣੀ। ਤੂੰ ਬਹੁਤ ਦਿਆਲੂ ਹੈਂ ਆਪਣੀ ਦਿਆਲਤਾ ਕਾਰਣ ਤੂੰ ਲੋਕਾਂ ਨੂੰ ਉਨ੍ਹਾਂ ਦੀ ਮਦਦ ਲਈ ਭੇਜਿਆ। ਫੇਰ ਇਨ੍ਹਾਂ ਲੋਕਾਂ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਵੈਰੀਆਂ ਦੀ ਸ਼ਕਤੀ ਤੋਂ ਬਚਾਇਆ।
28 ਫ਼ਿਰ ਜਦ ਵੀ ਸਾਡੇ ਪੁਰਖਿਆਂ ਨੂੰ ਚੈਨ ਮਿਲਿਆ ਤਾਂ ਉਹ ਬਦਲ ਗਏ ਅਤੇ ਤੇਰੇ ਅੱਗੇ ਬਦੀ ਕੀਤੀ। ਤਾਂ ਫ਼ਿਰ ਤੂੰ ਉਨ੍ਹਾਂ ਨੂੰ ਮੁੜ ਉਨ੍ਹਾਂ ਦੇ ਵੈਰੀਆਂ ਦੇ ਹਬ੍ਬੀ ਫਢ਼ ਦਿੱਤਾ, ਤਾਂ ਜੋ ਉਹ ਉਨ੍ਹਾਂ ਨੂੰ ਸਜ਼ਾ ਦੇਣ ਤੇ ਹਰਾਉਣ ਪਰ ਉਨ੍ਹਾਂ ਫ਼ਿਰ ਤੈਨੂੰ ਪੁਕਾਰਿਆ ਤੇ ਤੂੰ ਉਨ੍ਹਾਂ ਦੀ ਪੁਕਾਰ ਅਕਾਸ਼ ਤੋਂ ਸੁਣੀ ਤੇ ਉਨ੍ਹਾਂ ਨੂੰ ਆਜ਼ਾਦ ਕੀਤਾ। ਤੇ ਇਉਂ ਤੂੰ ਆਪਣੀ ਦਿਆਲਤਾ ਕਈ ਵਾਰ ਉਨ੍ਹਾਂ ਤੇ ਕੀਤੀ।
29 ਤੂੰ ਉਨ੍ਹਾਂ ਨੂੰ ਖਬਰਦਾਰ ਕੀਤਾ ਅਤੇ ਉਨ੍ਹਾਂ ਨੂੰ ਆਪਣੀ ਬਿਵਸਬਾ ਵੱਲ ਵਾਪਸ ਮੁੜਨ ਲਈ ਆਖਿਆ, ਪਰ ਇਨ੍ਹਾਂ ਹਂਕਾਰੀ ਲੋਕਾਂ ਨੇ ਤੇਰੇ ਹੁਕਮਾਂ ਨੂੰ ਨਾ ਮੰਨਿਆ। ਜਿਹੜਾ ਵਿਅਕਤੀ ਤੇਰੀ ਬਿਵਸਬਾ ਨੂੰ ਮੰਨਦਾ ਅਤੇ ਉਨ੍ਹਾਂ ਨੂੰ ਨਿਭਾਉਂਦਾ, ਉਹ ਜਿਉਂਦਾ ਰਹੇਗਾ। ਪਰ ਸਾਡੇ ਪੁਰਖਿਆਂ ਨੇ ਤੇਰੀ ਬਿਵਸਬਾ ਦੇ ਖਿਲਾਫ਼ ਪਾਪ ਕੀਤਾ। ਉਹ ਜ਼ਿੱਦੀ ਅੜੀਅਲ ਸਨ ਅਤੇ ਤੇਰੇ ਵੱਲ ਪਿੱਠ ਕਰ ਲਈ। ਉਨ੍ਹਾਂ ਨੇ ਤੇਰੀ ਆਵਾਜ਼ ਨਾ ਸੁਣੀ।
30 ਪਰ ਤੂੰ ਕਈ ਸਾਲਾਂ ਤੀਕ ਉਨ੍ਹਾਂ ਨਾਲ ਧੀਰਜਵਾਨ ਰਿਹਾ। ਤੂੰ ਉਨ੍ਹਾਂ ਨੂੰ ਆਪਣੇ ਆਤਮੇ ਦੁਆਰਾ ਨਬੀਆਂ ਰਾਹੀਂ ਚੇਤਾਵਨੀ ਦਿੱਤੀ। ਪਰ ਸਾਡੇ ਪੁਰਖਿਆਂ ਨੇ ਇੱਕ ਨਾ ਸੁਣੀ। ਤਾਂ ਫ਼ਿਰ ਤੂੰ ਉਨ੍ਹਾਂ ਨੂੰ ਦੂਜੀਆਂ ਧਰਤੀਆਂ ਦੇ ਲੋਕਾਂ ਹੱਥੀਂ ਸੌਂਪ ਦਿੱਤਾ।
31 ਪਰ ਫ਼ਿਰ ਵੀ ਤੂੰ ਇੰਨਾ ਕਿਰਪਾਲੂ ਹੈਂ ਕਿ ਤੂੰ ਉਨ੍ਹਾਂ ਨੂੰ ਜੜੋਂ ਖਤਮ ਨਾ ਕੀਤਾ ਤੂੰ ਉਨ੍ਹਾਂ ਨੂੰ ਛੱਡਿਆ ਨਾ ਕਿਉਂ ਕਿ ਹੈਂ ਪਰਮੇਸ਼ੁਰ ਤੂੰ ਬਹੁਤ ਕਿਰਪਲੂ ਅਤੇ ਦਿਆਲੂ ਹੈ।
32 ਹੇ ਪਰਮੇਸ਼ੁਰ, ਤੂੰ ਮਹਾਨਤਮ ਪਰਮੇਸ਼ੁਰ ਹੈਂ! ਤੂੰ ਭੈਦਾਇਕ ਤੇ ਬਲਸ਼ਾਲੀ ਹੈਂ! ਤੂੰ ਆਪਣਾ ਇਕਰਾਰਨਾਮਾ ਰੱਖਦੈਁ ਅਤੇ ਇਸ ਤੇ ਵਫ਼ਾਦਾਰ ਹੈਂ! ਸਾਡੇ ਤੇ ਅਨੇਕਾਂ ਮੁਸੀਬਤਾਂ ਆਈਆਂ। ਉਨ੍ਹਾਂ ਮੁਸੀਬਤਾਂ ਨੂੰ ਨਜ਼ਰ ਅੰਦਾਜ਼ ਨਾ ਕਰ ਜਿਹੜੀਆਂ ਸਾਡੇ ਪਾਤਸ਼ਹਾਂ, ਆਗੂਆਂ, ਜਾਜਕਾਂ, ਨਬੀਆਂ, ਪੁਰਖਿਆਂ ਅਤੇ ਤੇਰੇ ਸਾਰੇ ਲੋਕਾਂ ਉੱਤੇ ਅੱਸ਼ੂਰ ਦੇ ਰਾਜਿਆਂ ਦੇ ਦਿਨਾਂ ਤੋਂ ਲੈ ਕੇ ਅੱਜ ਤੀਕ ਆਈਆਂ ਹਨ!
33 ਪਰ ਪਰਮੇਸ਼ੁਰ, ਤੂੰ ਉਹ ਕਰਨ ਵਿੱਚ ਧਰਮੀ ਸੀ ਜੋ ਤੂੰ ਸਾਡੇ ਨਾਲ ਕੀਤਾ। ਤੂੰ ਧਰਮੀ ਸੀ ਅਤੇ ਅਸੀਂ ਦੁਸ਼ਟਤਾ ਦਾ ਵਿਖਾਵਾ ਕੀਤਾ।
34 ਸਾਡੇ ਪਾਤਸ਼ਾਹਾਂ, ਆਗੂਆਂ, ਜਾਜਕਾਂ ਤੇ ਪੁਰਖਿਆਂ ਨੇ ਤੇਰੀ ਬਿਵਸਬਾ ਦਾ ਪਾਲਣ ਨਹੀਂ ਕੀਤਾ। ਉਨ੍ਹਾਂ ਨੇ ਤੇਰੇ ਹੁਕਮਾਂ ਅਤੇ ਤੇਰੀਆਂ ਚਿਤਾਵਨੀਆਂ ਨੂੰ ਨਾ ਸੁਣਿਆ ਜੋ ਤੂੰ ਉਨ੍ਹਾਂ ਨੂੰ ਦਿੱਤੀਆਂ ਸਨ।
35 ਸਾਡੇ ਪੁਰਖਿਆਂ ਨੇ ਤੇਰੀ ਸੇਵਾ ਨਾ ਕੀਤੀ ਇਥੋਂ ਤੀਕ ਕਿ ਜਦੋਂ ਉਹ ਆਪਣੇ ਰਾਜ 'ਚ ਵਸਦੇ ਸਨ, ਤੱਦ ਵੀ ਉਹ ਬਦਕਾਰੀਆਂ ਤੋਂ ਨਾ ਟਲੇ ਉਨ੍ਹਾਂ ਤੇਰੀ ਹਰ ਰਹਿਮਤ ਨੂੰ ਭੋਗਿਆ ਤੇ ਮਾਣਿਆ ਉਨ੍ਹਾਂ ਨੇ ਜ਼ਰਖੇਜ਼ ਧਰਤੀ ਦੀਆਂ ਖੁਸ਼ੀਆਂ ਮਾਣੀਆਂ ਖੁਲ੍ਹੀਆਂ ਥਾਵਾਂ ਤੇ ਜਿਉਂਦੇ ਰਹੇ ਪਰ ਉਹ ਆਪਣੀ ਬਦਕਾਰੀ ਤੋਂ ਨਾ ਟਲੇ।
36 ਅਤੇ ਹੁਣ ਅਸੀਂ ਇਸ ਧਰਤੀ ਤੇ ਗੁਲਾਮ ਬਣ ਗਏ ਹਾਂ ਜਿਹੜੀ ਤੂੰ ਸਾਡੇ ਪੁਰਖਿਆਂ ਨੂੰ ਦਿੱਤੀ ਸੀ ਤਾਂ ਜੋ ਉਹ ਇਸ ਦੇ ਫ਼ਲਾਂ ਅਤੇ ਚੰਗਿਆਈ ਨੂੰ ਮਾਣ ਸਕਣ।
37 ਇਸ ਧਰਤੀ ਦੀ ਮਿੱਟੀ ਬੜੀ ਉਪਜਾਉ ਹੈ ਪਰ ਅਸੀਂ ਪਾਪ ਕੀਤੇ ਹਨ। ਅਤੇ ਜਿਹੜੇ ਰਾਜੇ ਤੂੰ ਸਾਡੇ ਉੱਪਰ ਨਿਯੁਕਤ ਕੀਤੇ ਇਹ ਫ਼ਸ਼ਲ ਉਨ੍ਹਾਂ ਨੂੰ ਚਲੀ ਗਈ। ਉਹੀ ਪਾਤਸ਼ਾਹ ਸਾਡੇ ਸ਼ਰੀਰਾਂ ਅਤੇ ਸਾਡੇ ਪਸ਼ੂਆਂ ਤੇ ਸ਼ਾਸਨ ਕਰਦੇ ਹਨ। ਉਹ ਆਪਣੀ ਮਨ ਮਰਜ਼ੀ ਕਰਦੇ ਹਨ ਤੇ ਹੁਣ ਅਸੀਂ ਬੜੀ ਮੁਸੀਬਤ ਵਿੱਚ ਹਾਂ।
38 ਇਨ੍ਹਾਂ ਸਾਰੀਆਂ ਗੱਲਾਂ ਕਾਰਣ ਅਸੀਂ ਇੱਕ ਅਬਦਲ ਇਕਰਾਰਨਾਮਾ ਕਰਦੇ ਹਾਂ ਇਹ ਇਕਰਾਰਨਾਮਾ ਅਸੀਂ ਲਿਖਤ ਵਿੱਚ ਦੇ ਰਹੇ ਹਾਂ ਤੇ ਉਸ ਉੱਪਰ ਸਾਡੇ ਆਗੂ, ਲੇਵੀ ਦੇ ਜਾਜਕ ਹਸਤਾਖਰ ਕਰਕੇ ਤੇ ਮੋਹਰ ਲਗਾ ਰਹੇ ਹਨ।"