ਅੱਯੂਬ

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41 42

0:00
0:00

ਕਾਂਡ 16

ਫੇਰ ਅੱਯੂਬ ਨੇ ਜਵਾਬ ਦਿੱਤਾ, "ਮੈਂ ਸੁਣਿਆ ਹੈ
2 ਪਹਿਲਾਂ ਵੀ ਇਨ੍ਹਾਂ ਗੱਲਾਂ ਬਾਰੇ। ਤੁਸੀਂ ਤਿੰਨੇ ਬੰਦੇ ਮੈਨੂੰ ਤਕਲੀਫ ਦਿੰਦੇ ਹੋ ਆਰਾਮ ਨਹੀਂ।
3 ਤੁਹਾਡੇ ਲੰਮੇ ਭਾਸ਼ਣ ਕਦੇ ਖਤਮ ਨਹੀਂ ਹੁੰਦੇ। ਤੁਸੀਂ ਬਹਿਸ ਕਿਉਂ ਕਰੀ ਜਾ ਰਹੇ ਹੋ।
4 ਜੇਕਰ ਤੁਹਾਡੇ ਦੁੱਖ ਵੀ ਮੇਰੇ ਵਰਗੇ ਹੁੰਦੇ, ਮੈਂ ਵੀ ਤੁਹਾਨੂੰ ਇਹੋ ਗੱਲਾਂ ਕਹਿ ਸਕਦਾ ਸੀ। ਮੈਂ ਤੁਹਾਡੇ ਵਿਰੁੱਧ ਸਿਆਣੀਆਂ ਗੱਲਾਂ ਆਖਕੇ ਤੁਹਾਡੇ ਤੇ ਆਪਣਾ ਸਿਰ ਹਿਲਾ ਸਕਦਾ ਸੀ।
5 ਪਰ ਮੈਂ ਤੁਹਾਨੂੰ ਹੌਂਸਲਾ ਦੇ ਸਕਦਾ ਸੀ ਅਤੇ ਆਪਣੇ ਸ਼ਬਦਾਂ ਨਾਲ ਤੁਹਾਨੂੰ ਉਮੀਦ ਦੇ ਸਕਦਾ ਸੀ।
6 ਪਰ ਜੋ ਕੁਝ ਵੀ ਮੈਂ ਆਖਦਾ ਹਾਂ ਮੇਰੇ ਦਰਦ ਨੂੰ ਦੂਰ ਨਹੀਂ ਕਰਦਾ।ਅਤੇ ਨਾ ਹੀ ਖਾਮੋਸ਼ ਰਹਿਣਾ ਕੁਝ ਸਹਾਇਤਾ ਕਰਦਾ ਹੈ।
7 ਹੇ ਪਰਮੇਸ਼ੁਰ ਸੱਚਮੁੱਚ ਹੀ ਤੂੰ ਮੇਰੀ ਸ਼ਕਤੀ ਖੋਹ ਲਈ ਹੈ। ਤੂੰ ਮੇਰੇ ਸਾਰੇ ਪਰਿਵਾਰ ਨੂੰ ਤਬਾਹ ਕਰ ਦਿੱਤਾ ਹੈ।
8 ਤੂੰ ਮੈਨੂੰ ਪਤਲਾ ਤੇ ਕਮਜ਼ੋਰ ਬਣਾ ਦਿੱਤਾ ਹੈ, ਤੇ ਲੋਕ ਇਹੀ ਸੋਚਦੇ ਨੇ ਕਿ ਮੈਂ ਦੋਸ਼ੀ ਹਾਂ।
9 ਪਰਮੇਸ਼ੁਰ ਮੇਰੇ ਉੱਤੇ ਵਾਰ ਕਰਦਾ ਹੈ, ਉਹ ਮੇਰੇ ਉੱਤੇ ਕਹਿਰਵਾਨ ਹੈ ਤੇ ਉਹ ਮੇਰੇ ਸ਼ਰੀਰ ਦੇ ਟੋਟੇ ਕਰ ਰਿਹਾ ਹੈ। ਪਰਮੇਸ਼ੁਰ ਮੇਰੇ ਖਿਲਾਫ਼ ਦੰਦ ਕਰੀਚ ਰਿਹਾ ਹੈ। ਮੇਰਾ ਦੁਸ਼ਮਣ ਮੇਰੇ ਵੱਲ ਨਫ਼ਰਤ ਨਾਲ ਤੱਕ ਰਿਹਾ ਹੈ।
10 ਲੋਕ ਮੇਰੇ ਦੁਆਲੇ ਇਕੱਠੇ ਹੋ ਗਏ ਨੇ। ਉਹ ਮੇਰਾ ਮਜ਼ਾਕ ਉਡਾਉਂਦੇ ਨੇ ਤੇ ਮੇਰੇ ਮੂੰਹ ਉੱਤੇ ਚਪੇੜਾਂ ਮਾਰਦੇ ਨੇ।
11 ਪਰਮੇਸ਼ੁਰ ਨੇ ਮੈਨੂੰ ਬਦ ਲੋਕਾਂ ਦੇ ਹਵਾਲੇ ਕਰ ਦਿੱਤਾ ਹੈ। ਉਸਨੇ ਮੈਨੂੰ ਬੁਰੇ ਲੋਕਾਂ ਪਾਸੋਂ ਜ਼ਖਮੀ ਕਰਵਾਇਆ ਹੈ।
12 ਮੇਰੇ ਨਾਲ ਹਰ ਗੱਲ ਬੜੀ ਠੀਕ ਠਾਕ ਸੀ, ਪਰ ਫੇਰ ਪਰਮੇਸ਼ੁਰ ਨੇ ਮੈਨੂੰ ਕੁਚਲ ਦਿੱਤਾ। ਹਾਂ, ਉਸਨੇ ਮੈਨੂੰ ਗਰਦਨ ਤੋਂ ਫ਼ੜ ਲਿਆ ਤੇ ਮੈਨੂੰ ਟੋਟੇ-ਟੋਟੇ ਕਰ ਦਿੱਤਾ। ਪਰਮੇਸ਼ੁਰ ਨੇ ਮੈਨੂੰ ਨਿਸ਼ਾਨੇਬਾਜ਼ੀ ਲਈ ਵਰਤਿਆ।
13 ਪਰਮੇਸ਼ੁਰ ਦੇ ਤੀਰ ਅੰਦਾਜ਼ ਮੇਰੇ ਹਰ ਪਾਸੇ ਨੇ ਉਹ ਮੇਰੇ ਗੁਰਦਿਆਂ ਵਿੱਚ ਤੀਰ ਮਾਰਦਾ ਹੈ। ਉਹ ਕੋਈ ਮਿਹਰ ਨਹੀਂ ਦਰਸਾਉਂਦਾ। ਉਹ ਮੇਰੇ ਪਿਤ੍ਤ ਨੂੰ ਧਰਤੀ ਉੱਤੇ ਰੋਢ਼ ਦਿੰਦਾ ਹੈ।
14 ਪਰਮੇਸ਼ੁਰ ਬਾਰ-ਬਾਰ ਮੇਰੇ ਉੱਤੇ ਹਮਲਾ ਕਰਦਾ ਹੈ ਉਹ ਮੇਰੇ ਉੱਤੇ ਲੜਾਈ ਵਿਚਲੇ ਸਿਪਾਹੀ ਵਾਂਗ ਟੁੱਟ ਪੈਂਦਾ ਹੈ।
15 ਮੈਂ ਬਹੁਤ ਉਦਾਸ ਹਾਂ ਇਸ ਲਈ ਮੈਂ ਉਦਾਸੀ ਦੇ ਇਹ ਬਸਤਰ ਪਾਉਂਦਾ ਹਾਂ। ਮੈਂ ਘੱਟੇ ਅਤੇ ਸੁਆਹ ਵਿੱਚ ਬੈਠਾ ਹੋਇਆ ਹਾਂ ਤੇ ਮੈਂ ਹਾਰਿਆ ਹੋਇਆ ਮਹਿਸੂਸ ਕਰਦਾ ਹਾਂ।
16 ਰੋ-ਰੋ ਕੇ ਮੇਰਾ ਮੂੰਹ ਲਾਲ ਹੋਇਆ ਪਿਆ ਹੈ। ਮੇਰੀਆਂ ਅੱਖਾਂ ਦੁਆਲੇ ਕਾਲੇ ਘੇਰੇ ਨੇ।
17 ਮੈਂ ਕਦੇ ਵੀ ਕਿਸੇ ਲਈ ਜ਼ਾਲਮ ਨਹੀਂ ਸਾਂ ਪਰ ਮੇਰੇ ਨਾਲ ਇਹ ਮਾੜੀਆਂ ਗੱਲਾਂ ਵਾਪਰੀਆਂ ਨੇ। ਮੇਰੀਆਂ ਪ੍ਰਾਰਬਨਾਵਾਂ ਸ਼ੁਧ ਤੇ ਧਰਮੀ ਹਨ।
18 ਧਰਤੀੇ ਉਨ੍ਹਾਂ ਮਾੜੀਆਂ ਗੱਲਾਂ ਨੂੰ ਛੁਪਾ ਨਾ ਜਿਹੜੀਆਂ ਮੇਰੇ ਨਾਲ ਕੀਤੀਆਂ ਗਈਆਂ ਸੀ। ਕਾਸੇ ਨੂੰ ਵੀ ਨਿਰਪੱਖਤਾ ਲਈ ਮੇਰੀਆਂ ਅਰਜੋਈਆਂ ਨੂੰ ਰੋਕਣ ਨਾ ਦੇਵੀਂ।
19 ਹੁਣ ਵੀ ਅਕਾਸ਼ ਵਿੱਚ ਕੋਈ ਨਾ ਕੋਈ ਹੈ ਜਿਹੜਾ ਮੇਰੇ ਪੱਖ ਵਿੱਚ ਬੋਲੇਗਾ। ਉੱਪਰ ਕੋਈ ਨਾ ਕੋਈ ਹੈ ਜਿਹੜਾ ਮੇਰੇ ਲਈ ਸਾਖੀ ਦੇਵੇਗਾ।
20 ਮੇਰਾ ਮਿੱਤਰ ਮੇਰੇ ਲਈ ਗੱਲ ਕਰ ਰਿਹਾ ਹੈ ਜਦ ਕਿ ਮੇਰੀਆਂ ਅੱਖਾਂ ਪਰਮੇਸ਼ੁਰ ਸਾਮ੍ਹਣੇ ਹੰਝੂ ਕੇਰ ਰਹੀਆਂ ਨੇ।
21 ਉਹ ਮੇਰੇ ਲਈ ਪਰਮੇਸ਼ੁਰ ਨਾਲ ਗੱਲ ਕਰ ਰਿਹਾ ਹੈ, ਜਿਵੇਂ ਕੋਈ ਵਿਅਕਤੀ ਆਪਣੇ ਦੋਸਤ ਲਈ ਗਵਾਹੀ ਦਿੰਦਾ ਹੈ।
22 ਸਿਰਫ਼ ਬੋੜੇ ਹੀ ਸਾਲਾਂ ਵਿੱਚ ਮੈਂ ਉਸ ਬਵੇਂ ਚਲਿਆ ਜਾਵਾਂਗਾ ਜਿੱਥੋਂ ਕੋਈ ਨਹੀਂ ਪਰਤਦਾ।