0:00
0:00

ਕਾਂਡ 130

ਜਾਤ੍ਰਾ ਦਾ ਗੀਤ

ਹੇ ਯਹੋਵਾਹ, ਡੁੰਘਿਆਈਆਂ ਵਿੱਚੋਂ ਮੈਂ ਤੈਨੂੰ ਪੁਕਾਰਿਆ,
2 ਪ੍ਰਭੁ ਜੀ, ਮੇਰੀ ਅਵਾਜ਼ ਨੂੰ ਸੁਣ, ਤੇਰੇ ਕੰਨ ਮੇਰੀਆਂ ਅਰਜੋਈਆਂ ਦੀ ਅਵਾਜ਼ ਉੱਤੇ ਲੱਗੇ ਰਹਿਣ!
3 ਹੇ ਯਹੋਵਾਹ, ਜੇ ਤੂੰ ਬਦੀਆਂ ਦਾ ਲੇਖਾ ਕਰਦਾ, ਤਾਂ ਪ੍ਰਭੁ ਜੀ, ਕੌਣ ਖੜਾ ਰਹਿ ਸੱਕਦਾ?
4 ਪਰ ਤੇਰੇ ਕੋਲ ਤਾਂ ਮਾਫ਼ੀ ਹੈ, ਭਈ ਤੇਰਾ ਭੈ ਮੰਨਿਆ ਜਾਵੇ।
5 ਮੈਂ ਯਹੋਵਾਹ ਨੂੰ ਉਡੀਕਦਾ ਹਾਂ, ਮੇਰੀ ਜਾਨ ਵੀ ਉਡੀਕਦੀ ਹੈ, ਅਤੇ ਉਹ ਦੇ ਬਚਨ ਉੱਤੇ ਮੇਰੀ ਆਸਾ ਹੈ।
6 ਜਿੰਨਾ ਪਹਿਰੇ ਵਾਲੇ ਸਵੇਰ ਨੂੰ, ਹਾਂ, ਜਿੰਨਾ ਪਹਿਰੇ ਵਾਲੇ ਸਵੇਰ ਨੂੰ, ਉੱਨਾ ਹੀ ਵੱਧ ਮੇਰੀ ਜਾਨ ਪ੍ਰਭੁ ਨੂੰ ਉਡੀਕਦੀ ਹੈ।
7 ਹੇ ਇਸਰਾਏਲ, ਯਹੋਵਾਹ ਦੀ ਆਸ ਰੱਖ, ਕਿਉਂ ਜੋ ਯਹੋਵਾਹ ਕੋਲ ਦਯਾ ਹੈ, ਅਤੇ ਉਹ ਦੇ ਕੋਲ ਨਿਸਤਾਰਾ ਕਾਫ਼ੀ ਹੈ,
8 ਅਤੇ ਉਹ ਇਸਰਾਏਲ ਨੂੰ ਉਸ ਦੀਆਂ ਸਾਰੀਆਂ ਬਦੀਆਂ ਤੋਂ ਨਿਸਤਾਰਾ ਦੇਵੇਗਾ।