0:00
0:00

ਕਾਂਡ 61

ਸੁਰ ਪਤੀ ਲਈ, ਤਾਰ ਵਾਲੇ ਵਾਜੇ ਉੱਤੇ, ਦਾਊਦ ਦਾ

ਹੇ ਪਰਮੇਸ਼ੁਰ, ਮੇਰਾ ਚਿੱਲਾਉਣਾ ਸੁਣ, ਮੇਰੀ ਪ੍ਰਾਰਥਨਾ ਵੱਲ ਧਿਆਨ ਦੇਹ!
2 ਮੈਂ ਆਪਣੇ ਮਨ ਦੇ ਨਢਾਲ ਹੋਣ ਵਿੱਚ ਧਰਤੀ ਦੇ ਬੰਨੇ ਤੋਂ ਤੈਨੂੰ ਪੁਕਰਾਂਗਾ, ਤੂੰ ਉਸ ਚਟਾਨ ਉੱਤੇ ਜੋ ਮੇਰੇ ਲਈ ਉੱਚੀ ਹੈ ਮੈਨੂੰ ਪਹੁੰਚਾ,
3 ਤੂੰ ਮੇਰੀ ਪਨਾਹ ਜੋ ਹੈਂ, ਤੂੰ ਵੈਰੀ ਦੇ ਸਨਮੁਖ ਇੱਕ ਤਕੜਾ ਬੁਰਜ ਹੈਂ।
4 ਮੈਂ ਤੇਰੇ ਤੰਬੂ ਵਿੱਚ ਸਦਾ ਰਹਾਂਗਾ, ਮੈਂ ਤੇਰੇ ਖੰਭਾਂ ਦੇ ਮੁੱਢ ਪਨਾਹ ਲਵਾਂਗਾ।
5 ਹੇ ਪਰਮੇਸ਼ੁਰ, ਤੈਂ ਮੇਰੀਆਂ ਸੁੱਖਣਾਂ ਨੂੰ ਸੁਣਿਆ, ਤੈਂ ਆਪਣੇ ਨਾਮ ਦਾ ਭੈ ਮੰਨਣ ਵਾਲਿਆਂ ਦਾ ਅਧਕਾਰ ਮੈਨੂੰ ਦਿੱਤਾ ਹੈ।
6 ਤੂੰ ਪਾਤਸ਼ਾਹ ਦੀ ਉਮਰ ਨੂੰ ਵਧਾਵੇਂਗਾ, ਉਹ ਦੇ ਵਰ੍ਹੇ ਪੀੜ੍ਹੀਓਂ ਪੀੜ੍ਹੀ ਹੋਣਗੇ।
7 ਉਹ ਪਰਮੇਸ਼ੁਰ ਦੇ ਸਨਮੁਖ ਸਦਾ ਤੀਕ ਵੱਸੇਗਾ, ਦਯਾ ਅਤੇ ਸਚਿਆਈ ਨੂੰ ਥਾਪ ਰੱਖ ਭਈ ਓਹ ਉਸ ਦੀ ਰੱਛਿਆ ਕਰਨ।
8 ਸੋ ਮੈਂ ਤੇਰੇ ਨਾਮ ਦਾ ਗੁਣ ਸਦਾ ਗਾਵਾਂਗਾ, ਭਈ ਮੈਂ ਨਿਤਾ ਨੇਮ ਆਪਣੀਆਂ ਸੁੱਖਣਾਂ ਨੂੰ ਪੂਰੀਆਂ ਕਰਾਂ।