0:00
0:00

ਕਾਂਡ 70

ਸੁਰ ਪਤੀ ਲਈ ਦਾਊਦ ਦਾ, ਚੇਤੇ ਕਰਾਉਣ ਲਈ

ਹੇ ਪਰੇਮਸ਼ੁਰ, ਮੇਰੇ ਛੁਟਕਾਰੇ ਦੇ ਲਈ, ਹੇ ਯਹੋਵਾਹ, ਮੇਰੀ ਸਹਾਇਤਾ ਦੇ ਲਈ ਛੇਤੀ ਕਰ!
2 ਜਿਹੜੇ ਮੇਰੀ ਜਾਨ ਦੇ ਗਾਹਕ ਹਨ, ਓਹ ਲੱਜਿਆਵਾਨ ਹੋਣ ਅਤੇ ਘਾਬਰ ਜਾਣ, ਜਿਹੜੇ ਮੇਰਾ ਬੁਰਾ ਚਾਹੁੰਦੇ ਹਨ, ਓਹ ਪਿਛਾਹਾਂ ਹਟਾਏ ਜਾਣ ਤੇ ਸ਼ਰਮਿੰਦੇ ਹੋਣ!
3 ਜਿਹੜੇ “ਆਹਾ, ਆਹਾ!” ਕਹਿੰਦੇ ਹਨ, ਓਹ ਆਪਣੀ ਲਾਜ ਦੇ ਮਾਰੇ ਪਿਛਾਹਾਂ ਹਟ ਜਾਣ!
4 ਜਿੰਨੇ ਤੇਰੇ ਤਾਲਿਬ ਹਨ ਓਹ ਤੇਰੇ ਵਿੱਚ ਖੁਸ਼ ਤੇ ਅਨੰਦ ਹੋਣ, ਅਤੇ ਜਿਹੜੇ ਤੇਰੀ ਮੁਕਤੀ ਦੇ ਪ੍ਰੇਮੀ ਹਨ, ਓਹ ਸਦਾ ਆਖਦੇ ਰਹਿਣ ਭਈ ਪਰਮੇਸ਼ੁਰ ਦੀ ਵਡਿਆਈ ਹੋਵੇ!
5 ਮੈਂ ਤਾਂ ਮਸਕੀਨ ਅਤੇ ਕੰਗਾਲ ਹਾਂ, ਹੇ ਪਰਮੇਸ਼ੁਰ, ਮੇਰੇ ਲਈ ਛੇਤੀ ਕਰ, ਤੂੰ ਹੀ ਮੇਰਾ ਸਹਾਇਕ ਅਤੇ ਮੇਰਾ ਛੁਡਾਉਣ ਵਾਲਾ ਹੈਂ, ਹੇ ਯਹੋਵਾਹ, ਢਿੱਲ ਨਾ ਲਾ!