0:00
0:00

ਕਾਂਡ 99

ਯਹੋਵਾਹ ਰਾਜ ਕਰਦਾ ਹੈ, ਲੋਕ ਕੰਬਣ, ਉਹ ਕਰੂਬੀਆਂ ਦੇ ਉੱਤੇ ਬਿਰਾਜਮਾਨ ਹੈ, ਧਰਤੀ ਡੋਲ ਉੱਠੇ!
2 ਯਹੋਵਾਹ ਸੀਯੋਨ ਵਿੱਚ ਮਹਾਨ ਹੈ, ਅਤੇ ਉਹ ਸਾਰਿਆਂ ਲੋਕਾਂ ਉੱਤੇ ਬਜ਼ੁਰਗ ਹੈ।
3 ਓਹ ਤੇਰੇ ਵੱਡੇ ਅਤੇ ਭਿਆਣਕ ਨਾਮ ਨੂੰ ਸਲਾਹੁਣ, ਉਹ ਪਵਿੱਤਰ ਹੈ।
4 ਪਾਤਸ਼ਾਹ ਦੀ ਸਮਰੱਥਾ ਨਿਆਉਂ ਨਾਲ ਪ੍ਰੇਮ ਰੱਖਦੀ ਹੈ, ਤੂੰ ਸਿੱਧਿਆਈ ਨੂੰ ਕਾਇਮ ਰੱਖਦਾ ਹੈਂ, ਤੂੰ ਹੀ ਯਾਕੂਬ ਵਿੱਚ ਨਿਆਉਂ ਅਤੇ ਧਰਮ ਕਰਦਾ ਹੈਂ।
5 ਤੁਸੀਂ ਯਹੋਵਾਹ ਸਾਡੇ ਪਰਮੇਸ਼ੁਰ ਦੀ ਬਜ਼ੁਰਗੀ ਕਰੋ, ਅਤੇ ਉਹ ਦਿਆਂ ਚਰਨਾਂ ਦੀ ਚੌਂਕੀ ਉੱਤੇ ਮੱਥਾ ਟੇਕੋ, ਉਹ ਪਵਿੱਤਰ ਹੈ।
6 ਮੂਸਾ ਅਤੇ ਹਾਰੂਨ ਉਹ ਦੇ ਜਾਜਕਾਂ ਵਿੱਚੋਂ ਸਨ, ਅਤੇ ਸਮੂਏਲ ਉਹ ਦਾ ਨਾਮ ਲੈਣ ਵਾਲਿਆਂ ਵਿੱਚੋਂ, ਓਹ ਯਹੋਵਾਹ ਨੂੰ ਪੁਕਾਰਦੇ ਸਨ ਅਤੇ ਉਹ ਨੇ ਉਨ੍ਹਾਂ ਨੂੰ ਉੱਤਰ ਦਿੱਤਾ।
7 ਉਹ ਬੱਦਲ ਦੇ ਥੰਮ੍ਹ ਵਿੱਚ ਦੀ ਉਨ੍ਹਾਂ ਨਾਲ ਗੱਲਾਂ ਕਰਦਾ ਸੀ, ਉਹ ਦੀਆਂ ਸਾਖੀਆਂ ਅਤੇ ਬਿਧੀਆਂ ਨੂੰ, ਜੋ ਉਹ ਨੇ ਉਨ੍ਹਾਂ ਨੂੰ ਦਿੱਤੀਆਂ ਉਨ੍ਹਾਂ ਨੇ ਮੰਨਿਆ।
8 ਹੇ ਯਹੋਵਾਹ ਸਾਡੇ ਪਰਮੇਸ਼ੁਰ, ਤੈਂ ਉਨ੍ਹਾਂ ਨੂੰ ਉੱਤਰ ਦਿੱਤਾ, ਤੂੰ ਉਨ੍ਹਾਂ ਦਾ ਖਿਮਾ ਕਰਨ ਵਾਲਾ ਸੀ, ਤੂੰ ਉਨ੍ਹਾਂ ਦੇ ਕੰਮਾਂ ਦਾ ਬਦਲਾ ਲੈਣ ਵਾਲਾ ਵੀ ਸੀ।
9 ਯਹੋਵਾਹ ਸਾਡੇ ਪਰਮੇਸ਼ੁਰ ਦੀ ਬਜ਼ੁਰਗੀ ਕਰੋ, ਅਤੇ ਉਹ ਦੇ ਪਵਿੱਤਰ ਪਹਾੜ ਉੱਤੇ ਮੱਥਾ ਟੇਕੋ, ਕਿਉਂ ਜੋ ਯਹੋਵਾਹ ਸਾਡਾ ਪਰਮੇਸ਼ੁਰ ਪਵਿੱਤਰ ਹੈ।