ਯਰਮਿਆਹ

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41 42 43 44 45 46 47 48 49 50 51 52

0:00
0:00

ਕਾਂਡ 19

ਯਹੋਵਾਹ ਨੇ ਮੈਨੂੰ ਆਖਿਆ, "ਯਿਰਮਿਯਾਹ, ਜਾਹ ਅਤੇ ਘੁਮਿਆਰ ਤੋਂ ਮਿੱਟੀ ਦਾ ਘੜਾ ਖਰੀਦ ਕੇ ਲਿਆ। ਕੁਝ ਆਗੂਆਂ ਅਤੇ ਜਾਜਕਾਂ ਨੂੰ ਲੈ ਅਤੇ ਓਥੇ ਜਾਹ।
2 ਠੀਕਰੀਆਂ ਦੇ ਫ਼ਾਟਕ ਸਾਮ੍ਹਣੇ ਬਨ-ਹਿਂਨੋਮ ਦੀ ਵਾਦੀ ਵੱਲ ਜਾਹ ਅਤੇ ਉਨ੍ਹਾਂ ਲੋਕਾਂ ਨੂੰ ਉਹ ਗੱਲਾਂ ਦੱਸ ਜਿਹੜੀਆਂ ਮੈਂ ਤੈਨੂੰ ਦੱਸਦਾ ਹਾਂ।
3 ਆਪਣੇ ਨਾਲ ਦੇ ਬੰਦਿਆਂ ਨੂੰ ਆਖ, 'ਯਹੂਦਾਹ ਦੇ ਰਾਜੇ ਅਤੇ ਯਰੂਸ਼ਲਮ ਦੇ ਲੋਕੋ ਯਹੋਵਾਹ ਦੇ ਇਸ ਸੰਦੇਸ਼ ਨੂੰ ਸੁਣੋ! ਇਹੀ ਹੈ ਜੋ ਸਰਬ ਸ਼ਕਤੀਮਾਨ ਯਹੋਵਾਹ ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ, ਆਖਦਾ ਹੈ: ਛੇਤੀ ਹੀ ਮੈਂ ਇੱਥੇ ਇੱਕ ਭਿਆਨਕ ਚੀਜ਼ ਨੂੰ ਵਾਪਰਨ ਦਿਆਂਗਾ। ਹਰ ਉਹ ਬੰਦਾ ਜਿਹੜਾ ਇਸ ਬਾਰੇ ਸੁਣੇਗਾ ਹੈਰਾਨ ਹੋ ਜਾਵੇਗਾ ਅਤੇ ਭੈਭੀਤ ਹੋ ਜਾਵੇਗਾ।
4 "ਮੈਂ ਇਹ ਗੱਲਾਂ ਇਸ ਲਈ ਕਰਾਂਗਾ ਕਿਉਂ ਕਿ ਯਹੂਦਾਹ ਦੇ ਲੋਕਾਂ ਨੇ ਮੇਰੇ ਅਨੁਯਾਈ ਹੋਣਾ ਛੱਡ ਦਿੱਤਾ ਹੈ। ਉਨ੍ਹਾਂ ਨੇ ਇਸਨੂੰ ਵਿਦੇਸ਼ੀ ਦੇਵਤਿਆਂ ਦੀ ਥਾਂ ਬਣਾ ਦਿੱਤਾ ਹੈ। ਯਹੂਦਾਹ ਦੇ ਲੋਕਾਂ ਨੇ ਇਸ ਥਾਂ ਉੱਤੇ ਹੋਰਨਾਂ ਦੇਵਤਿਆਂ ਲਈ ਬਲੀਆਂ ਚੜਾਈਆਂ ਹਨ। ਬਹੁਤ ਪਹਿਲਾਂ ਲੋਕ ਉਨ੍ਹਾਂ ਦੇਵਤਿਆਂ ਦੀ ਉਪਾਸਨਾ ਨਹੀਂ ਕਰਦੇ ਸਨ। ਉਨ੍ਹਾਂ ਦੇ ਪੁਰਖੇ ਉਨ੍ਹਾਂ ਦੇਵਤਿਆਂ ਦੀ ਉਪਾਸਨਾ ਨਹੀਂ ਕਰਦੇ ਸਨ। ਇਹ ਹੋਰਨਾਂ ਦੇਸ਼ਾਂ ਦੇ ਨਵੇਂ ਦੇਵਤੇ ਹਨ। ਯਹੂਦਾਹ ਦੇ ਰਾਜਿਆਂ ਨੇ ਇਸ ਥਾਂ ਨੂੰ ਮਾਸੂਮ ਬੱਚਿਆਂ ਦੇ ਲਹੂ ਨਾਲ ਪਲੀਤ ਕਰ ਦਿੱਤਾ।
5 ਯਹੂਦਾਹ ਦੇ ਰਾਜਿਆਂ ਨੇ ਬਾਲ ਦੇਵਤੇ ਲਈ ਉੱਚੀਆਂ ਥਾਵਾਂ ਉਸਾਰੀਆਂ। ਉਹ ਉਨ੍ਹਾਂ ਥਾਵਾਂ ਦੀ ਵਰਤੋਂ ਅੱਗ ਵਿੱਚ ਆਪਣੇ ਪੁੱਤਰ ਸਾੜਨ ਲਈ ਕਰਦੇ ਹਨ। ਉਨ੍ਹਾਂ ਨੇ ਆਪਣੇ ਬੱਚਿਆਂ ਨੂੰ ਹੋਮ ਦੀ ਭੇਟ ਵਜੋਂ ਬਆਲ ਦੇਵਤੇ ਨੂੰ ਬਲੀ ਚੜਾਈ ਸੀ। ਮੈ ਅਜਿਹਾ ਕਦੇ ਸੋਚਿਆ ਵੀ ਨਹੀਂ ਸੀ।
6 ਹੁਣ ਲੋਕ ਇਸ ਥਾਂ ਨੂੰ ਤੋਂਫਬ ਅਤੇ ਬਨ-ਹਿਂਨੋਮ ਦੀ ਵਾਦੀ ਸੱਦਦੇ ਹਨ। ਪਰ ਮੈਂ ਤੁਹਾਨੂੰ ਇਹ ਚੇਤਾਵਨੀ ਦਿੰਦਾ ਹਾਂ। ਇਹ ਸੰਦੇਸ਼ ਯਹੋਵਾਹ ਵੱਲੋਂ ਹੈ: ਉਹ ਦਿਨ ਆ ਰਹੇ ਹਨ ਜਦੋਂ ਲੋਕ ਇਸ ਥਾਂ ਨੂੰ ਕਤਲ ਦੀ ਵਾਦੀ ਆਖਣਗੇ।
7 "ਇਸ ਥਾਂ ਉੱਤੇ ਮੈਂ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਦੀਆਂ ਵਿਉਂਤਾਂ ਤਬਾਹ ਕਰ ਦਿਆਂਗਾ। ਦੁਸ਼ਮਣ ਇਨ੍ਹਾਂ ਲੋਕਾਂ ਦਾ ਪਿੱਛਾ ਕਰੇਗਾ। ਅਤੇ ਮੈਂ ਯਹੂਦਾਹ ਦੇ ਲੋਕਾਂ ਨੂੰ ਇਸ ਥਾਂ ਉੱਤੇ ਤਲਵਾਰ ਨਾਲ ਮਰਵਾ ਦਿਆਂਗਾ। ਅਤੇ ਮੈਂ ਉਨ੍ਹਾਂ ਦੀਆਂ ਲਾਸ਼ਾਂ ਨੂੰ ਪੰਛੀਆਂ ਅਤੇ ਜੰਗਲੀ ਜਾਨਵਰਾਂ ਦਾ ਭੋਜਨ ਬਣਾ ਦਿਆਂਗਾ।
8 ਮੈਂ ਇਸ ਸ਼ਹਿਰ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਆਂਗਾ। ਲੋਕੀ ਯਰੂਸ਼ਲਮ ਕੋਲੋਂ ਲੰਘਦੇ ਹੋਏ ਸੀਟੀਆਂ ਵਜਾਉਣਗੇ ਅਤੇ ਆਪਣੇ ਸਿਰ ਹਿਲਾਉਣਗੇ। ਉਹ ਸ਼ਹਿਰ ਦੀ ਤਬਾਹੀ ਨੂੰ ਦੇਖਕੇ ਭੈਭੀਤ ਹੋ ਜਾਣਗੇ।
9 ਦੁਸ਼ਮਣ ਆਪਣੀ ਫ਼ੌਜ ਸ਼ਹਿਰ ਦੇ ਆਲੇ-ਦੁਆਲੇ ਲੈ ਆਵੇਗਾ। ਉਹ ਫ਼ੌਜ ਲੋਕਾਂ ਨੂੰ ਭੋਜਨ ਲੈਣ ਲਈ ਬਾਹਰ ਨਹੀਂ ਜਾਣ ਦੇਵੇਗੀ। ਇਸ ਲਈ ਸ਼ਹਿਰ ਦੇ ਲੋਕ ਭੁੱਖੇ ਮਰਨਗੇ। ਉਹ ਇਤਨੇ ਭੁੱਖੇ ਹੋਣਗੇ ਕਿ ਆਪਣੇ ਹੀ ਧੀਆਂ ਪੁੱਤਰਾਂ ਦੀਆਂ ਲਾਸ਼ਾਂ ਖਾ ਜਾਣਗੇ। ਅਤੇ ਉਹ ਇੱਕ ਦੂਸਰੇ ਨੂੰ ਖਾਣ ਲੱਗ ਜਾਣਗੇ।'
10 "ਯਿਰਮਿਯਾਹ, ਇਹ ਗੱਲਾਂ ਤੂੰ ਲੋਕਾਂ ਨੂੰ ਦਸ੍ਸੇਁਗਾ। ਅਤੇ ਉਨ੍ਹਾਂ ਦੇ ਦੇਖਦਿਆਂ ਤੂੰ ਘੜਾ ਭੰਨ ਦੇਵੇਂਗਾ।
11 ਉਸ ਸਮੇਂ ਇਹ ਗੱਲਾਂ ਆਖੀ: 'ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, ਮੈਂ ਯਹੂਦਾਹ ਦੀ ਕੌਮ ਨੂੰ ਅਤੇ ਯਰੂਸਲਮ ਦੇ ਸ਼ਹਿਰ ਨੂੰ ਉਸੇ ਤਰ੍ਹਾਂ ਭੰਨ ਦਿਆਂਗਾ ਜਿਵੇਂ ਕੋਈ ਮਿੱਟੀ ਦਾ ਘੜਾ ਭਂਨਦਾ ਹੈ! ਇਹ ਘੜਾ ਮੁੜ ਕੇ ਸਾਬਤ ਨਹੀਂ ਹੋ ਸਕਦਾ। ਯਹੂਦਾਹ ਦੀ ਕੌਮ ਨਾਲ ਵੀ ਅਜਿਹਾ ਹੀ ਹੋਵੇਗਾ। ਮੁਰਦਾ ਲੋਕ ਤੋਂਫੇਬ ਵਿੱਚ ਦਬ੍ਬੇ ਜਾਣਗੇ ਜਿੰਨਾ ਚਿਰ ਉੱਥੇ ਲੋਕਾਂ ਨੂੰ ਦਬ੍ਬਣ ਲਈ ਹੋਰ ਕਮਰੇ ਨਾ ਰਹਿ ਜਾਣ।
12 ਅਜਿਹਾ ਮੈਂ ਇਨ੍ਹਾਂ ਲੋਕਾਂ ਅਤੇ ਇਸ ਥਾਂ ਨਾਲ ਕਰਾਂਗਾ। ਮੈਂ ਇਸ ਸ਼ਹਿਰ ਨੂੰ ਤੋਂਫਬ ਵਾਂਗ ਬਣਾ ਦਿਆਂਗਾ।' ਇਹ ਸੰਦੇਸ਼ ਯਹੋਵਾਹ ਵੱਲੋਂ ਹੈ।
13 'ਯਰੂਸ਼ਲਮ ਦੇ ਘਰ ਇਸ ਥਾਂ ਤੋਂਫਬ ਜਿੰਨੇ ਹੀ 'ਨਾਪਾਕ' ਹੋਣਗੇ। ਰਾਜਿਆਂ ਦੇ ਮਹਲ੍ਲ ਇਸ ਥਾਂ, ਤੋਂਫਬ ਵਾਂਗ ਬਰਬਾਦ ਹੋ ਜਾਣਗੇ। ਕਿਉਂ ਕਿ ਲੋਕਾਂ ਨੇ ਝੂਠੇ ਦੇਵਤਿਆਂ ਦੀ ਇਨ੍ਹਾਂ ਘਰਾਂ ਦੀਆਂ ਛੱਤਾਂ ਉੱਤੇ ਉਪਾਸਨਾ ਕੀਤੀ ਸੀ। ਉਨ੍ਹਾਂ ਨੇ ਤਾਰਿਆਂ ਦੀ ਉਪਾਸਨਾ ਕੀਤੀ ਸੀ ਅਤੇ ਉਨ੍ਹਾਂ ਦੀ ਇੱਜ਼ਤ ਲਈ ਬਲੀਆਂ ਚੜਾਈਆਂ ਸਨ। ਉਨ੍ਹਾਂ ਨੇ ਝੂਠੇ ਦੇਵਤਿਆਂ ਨੂੰ ਪੀਣ ਦੀਆਂ ਭੇਟਾਂ ਚੜਾਈਆਂ ਸਨ।"'
14 ਫ਼ੇਰ ਯਿਰਮਿਯਾਹ ਨੇ ਤੋਂਫਬ ਨੂੰ ਛੱਡ ਦਿੱਤਾ ਜਿੱਥੇ ਯਹੋਵਾਹ ਨੇ ਉਸਨੂੰ ਪ੍ਰਚਾਰ ਕਰਨ ਲਈ ਆਖਿਆ ਸੀ। ਯਿਰਮਿਯਾਹ ਯਹੋਵਾਹ ਦੇ ਮੰਦਰ ਵਿੱਚ ਗਿਆ ਅਤੇ ਮੰਦਰ ਦੇ ਵਰਾਂਡੇ ਵਿੱਚ ਖਲੋ ਗਿਆ। ਯਿਰਮਿਯਾਹ ਨੇ ਸਾਰੇ ਲੋਕਾਂ ਨੂੰ ਆਖਿਆ:
15 "ਇਹੀ ਹੈ ਜੋ ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ: ਮੈਂ ਆਖਿਆ ਸੀ ਕਿ ਮੈਂ ਯਰੂਸ਼ਲਮ ਅਤੇ ਇਸਦੇ ਆਲੇ-ਦੁਆਲੇ ਦੇ ਪਿੰਡਾਂ ਲਈ ਬਹੁਤ ਬਿਪਤਾਵਾਂ ਲਿਆਵਾਂਗਾ। ਮੈਂ ਇਹ ਗੱਲਾਂ ਛੇਤੀ ਕਰਾਂਗਾ। ਕਿਉਂ? ਕਿਉਂ ਕਿ ਲੋਕ ਬਹੁਤ ਜ਼ਿੱਦੀ ਹਨ - ਉਨ੍ਹਾਂ ਨੇ ਮੈਨੂੰ ਸੁਣਨ ਅਤੇ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ।"'