ਹਿਜ਼ ਕੀ ਐਲ

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41 42 43 44 45 46 47 48


ਕਾਂਡ 1

ਮੈਂ ਬੂਜ਼ੀ ਦਾ ਪੁੱਤਰ ਜਾਜਕ ਹਿਜ਼ਕੀਏਲ ਹਾਂ। ਮੈਨੂੰ ਬਾਬਲ ਵਿੱਚ ਕਬਾਰ ਨਹਿਰ ਲਾਗੇ ਦੇਸ ਨਿਕਾਲਾ ਮਿਲਿਆ ਸੀ। ਜਦੋਂ ਆਸਮਾਨ ਫ਼ਟ ਗਏ ਅਤੇ ਮੈਂ ਪਰਮੇਸ਼ੁਰ ਦੇ ਦਰਸ਼ਨ ਵੇਖੇ। ਇਹ ਗੱਲ ਤੇਰਵੇਂ ਵਰ੍ਹੇ ਦੇ ਚੌਬੇ ਮਹੀਨੇ ਦੇ ਪੰਜਵੇਂ ਦਿਨ ਦੀ ਹੈ।ਰਾਜੇ ਯਹੋਯਾਕੀਨ ਦੇ ਦੇਸ਼ ਵਿੱਚੋਂ ਦੇਸ ਨਿਕਾਲੇ ਦੇ ਪੰਜਵੇਂ ਵਰ੍ਹੇ ਵਿੱਚ ਮਹੀਨੇ ਦੇ ਪੰਜਵੇਂ ਦਿਨ ਹਿਜ਼ਕੀਏਲ ਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਬਾਵੇਂ ਯਹੋਵਾਹ ਦੀ ਸ਼ਕਤੀ ਉਸ ਉੱਤੇ ਆਈ।
2
3
4 ਮੈਂ (ਹਿਜ਼ਕੀਏਲ) ਉੱਤਰ ਵੱਲੋਂ ਇੱਕ ਵੱਡਾ ਤੂਫ਼ਾਨ ਆਉਂਦਿਆਂ ਦੇਖਿਆ। ਇੱਕ ਤੇਜ਼ ਹਵਾ ਵਾਲਾ ਇੱਕ ਵੱਡਾ ਬੱਦਲ ਸੀ, ਅਤੇ ਇਸ ਵਿੱਚੋਂ ਅੱਗ ਚਮਕ ਰਹੀ ਸੀ। ਇਸਦੇ ਸਾਰੇ ਪਾਸੇ ਰੌਸ਼ਨੀ ਲਿਸ਼ਕ ਰਹੀ ਸੀ ਅਤੇ ਇਸਦੇ ਅੰਦਰੋਂ ਕੁਝ ਗਰਮ ਧਾਤ ਜਿਹਾ ਅੱਗ ਵਿਚ ਭਖ ਰਿਹਾ ਸੀ।
5 ਬਦ੍ਦਲ ਦੇ ਅੰਦਰ, ਚਾਰ ਜਾਨਵਰ ਸਨ ਜਿਹੜੇ ਬੰਦਿਆਂ ਵਰਗੇ ਦਿਖਾਈ ਦਿੰਦੇ ਸਨ।
6 ਪਰ ਹਰੇਕ ਜਾਨਵਰ ਦੇ ਚਾਰ ਮੂੰਹ ਅਤੇ ਚਾਰ ਖੰਭ ਸਨ।
7 ਉਨ੍ਹਾਂ ਦੀਆਂ ਲੱਤਾਂ ਸਿਧ੍ਧੀਆਂ ਸਨ। ਉਨ੍ਹਾਂ ਦੇ ਪੈਰ ਗਾਂ ਦੇ ਪੈਰਾਂ ਵਰਗੇ ਦਿਖਾਈ ਦਿੰਦੇ ਸਨ। ਅਤੇ ਉਹ ਲਿਸ਼ਕਾੇ ਹੋਏ ਪਿੱਤਲ ਵਾਂਗ ਚਮਕਦੇ ਸਨ।
8 ਉਨ੍ਹਾਂ ਦੇ ਖੰਭਾਂ ਹੇਠਾਂ ਮਨੁੱਖੀ ਬਾਹਾਂ ਸਨ। ਓਥੇ ਚਾਰ ਜਾਨਵਰ ਸਨ। ਅਤੇ ਹਰ ਜਾਨਵਰ ਦੇ ਚਾਰ ਮੂੰਹ ਅਤੇ ਚਾਰ ਖੰਭ ਸਨ। ਖੰਭ ਇੱਕ ਦੂਸਰੇ ਨਾਲ ਛੁਂਹਦੇ ਸਨ। ਹਿਲਣ ਸਮੇਂ ਜਾਨਵਰ ਮੁੜਦੇ ਨਹੀਂ ਸਨ।
9 ਉਹ ਉਸ ਦਿਸ਼ਾ ਵੱਲ ਤੁਰੇ ਜਿਧ੍ਧਰ ਉਹ ਤੱਕ ਰਹੇ ਸਨ।
10 ਹਰ ਜਾਨਵਰ ਦੇ ਚਾਰ ਮੂੰਹ ਸਨ। ਉਨ੍ਹਾਂ ਦੇ ਅੱਗੇ ਮਨੁੱਖ ਦਾ ਚਿਹਰਾ ਸੀ। ਸੱਜੇ ਪਾਸੇ ਸ਼ੇਰ ਦਾ ਚਿਹਰਾ ਸੀ। ਖੱਬੇ ਪਾਸੇ ਬਲਦ ਦਾ ਚਿਹਰਾ ਸੀ ਅਤੇ ਪਿਛਲਾ ਪਾਸਾਂ ਬਾਜ਼ ਦਾ ਚਿਹਰਾ ਸੀ।
11 ਜਾਨਵਰਾਂ ਦੇ ਖੰਭ ਉਨ੍ਹਾਂ ਦੇ ਉੱਪਰ ਵੱਲ ਫ਼ੈਲੇ ਹੋਏ ਹਨ। ਆਪਣੇ ਦੋ ਖੰਭਾਂ ਨਾਲ ਹਰ ਜਾਨਵਰ ਆਪਣੇ ਨੇੜੇ ਦੇ ਜਾਨਵਰਾਂ ਨੂੰ ਛੁਹਂਦਾ ਸੀ ਅਤੇ ਆਪਣੇ ਦੂਸਰੇ ਦੋ ਖੰਭਾਂ ਨਾਲ ਉਹ ਆਪਣੇ ਸ਼ਰੀਰ ਨੂੰ ਢਕਦਾ ਸੀ।
12 ਹਰ ਜਾਨਵਰ ਆਪਣੀ ਤੱਕਣ ਵਾਲੀ ਦਿਸ਼ਾ ਵੱਲ ਤੁਰਿਆ। ਉਹ ਉੱਥੇ ਹੀ ਗਏ ਜਿੱਥੇ ਹਵਾ ਉਨ੍ਹਾਂ ਨੂੰ ਲੈ ਗਈ। ਪਰ ਉਹ ਹਿਲਣ ਸਮੇਂ ਮੁੜੇ ਨਹੀਂ।
13 ਜਾਨਵਰ ਇੰਝ ਦਿਖਾਈ ਦਿੰਦੇ ਸਨ। ਜਾਨਵਰਾਂ ਦੇ ਵਿਚਕਾਰਲੀ ਜਗ੍ਹਾ ਜਿਹੜੀ ਅੱਗ ਦੇ ਮਘਦੇ ਕੋਲਿਆਂ ਵਾਂਗ ਦਿਖਾਈ ਦਿੰਦੀ ਸੀ ਅੱਗ ਜਾਨਵਰਾਂ ਦੇ ਦਰਮਿਆਨ ਫ਼ਿਰਦੀਆਂ ਹੋਈਆਂ ਛੋਟੀਆਂ ਮਸਾਲਾਂ ਵਾਂਗ ਸੀ। ਅੱਗ ਤੇਜ਼ ਚਮਕ ਵਾਲੀ ਸੀ ਅਤੇ ਇਸ ਵਿੱਚੋਂ ਬਿਜਲੀ ਲਿਸ਼ਕ ਰਹੀ ਸੀ!
14 ਜਾਨਵਰ ਅੱਗੇ ਪਿੱਛੇ ਦੌੜਦੇ ਸਨ - ਬਿਜਲੀ ਦੀ ਤੇਜ਼ੀ ਨਾਲ!
15 ਮੈਂ ਉਨ੍ਹਾਂ ਜਾਨਵਰਾਂ ਵੱਲ ਦੇਖ ਰਿਹਾ ਸਾਂ ਜਦੋਂ ਮੇਰਾ ਚਾਰ ਪਹੀਆਂ ਵੱਲ ਧਿਆਨ ਗਿਆ ਜਿਹੜੇ ਧਰਤੀ ਨੂੰ ਛੂਹਂਦੇ ਸਨ। ਹਰ ਜਾਨਵਰ ਦੇ ਇੱਕ ਪਹੀਆ ਲਗਿਆ ਹੋਇਆ ਸੀ। ਸਾਰੇ ਪਹੀੇ ਇੱਕੋ ਜਿਹੇ ਦਿਖਾਈ ਦਿੰਦੇ ਸਨ। ਪਹੀੇ ਇਸ ਤਰ੍ਹਾਂ ਦਿਖਾਈ ਦਿੰਦੇ ਸਨ ਜਿਵੇਂ ਉਹ ਕਿਸੇ ਸਾਫ਼ ਪੀਲੇ ਜਵਾਹਰ ਨਾਲ ਬਣਾਏ ਗਏ ਹੋਣ। ਉਹ ਇਸ ਤਰ੍ਹਾਂ ਦਿਖਾਈ ਦਿੰਦੇ ਸਨ ਜਿਵੇਂ ਪਹੀੇ ਅੰਦਰ ਇੱਕ ਹੋਰ ਪਹੀਆ ਹੋਵੇ।
16
17 ਪਹੀੇ ਹਰ ਦਿਸ਼ਾ ਵੱਲ ਹਿੱਲ ਸਕਦੇ ਸਨ। ਪਰ ਚੱਲਣ ਸਮੇਂ, ਜਾਨਵਰ ਮੁੜਦੇ ਨਹੀਂ ਸਨ!
18 ਪਹੀਆਂ ਦੇ ਚਕ੍ਕੇ ਲੰਮੇ ਅਤੇ ਡਰਾਉਣੇ ਸਨ। ਚਹੁਂਆਂ ਪਹੀਆਂ ਦੇ ਚਕ੍ਕੇ ਲੰਮੇ ਅਤੇ ਭੈਭੀਤ ਕਰਨ ਵਾਲੇ ਸਨ! ਚਹੁਂਆਂ ਚਕਿਆਂ ਦੇ ਸਾਰੇ ਪਾਸੇ ਅੱਖਾਂ ਸਨ।
19 ਪਹੀੇ ਹਮੇਸ਼ਾ ਜਾਨਵਰਾਂ ਨਾਲ ਹੀ ਹਿਲਦੇ ਸਨ। ਜੇ ਜਾਨਵਰ ਹਵਾ ਵਿੱਚ ਉੱਚੇ ਜਾਂਦੇ ਪਹੀੇ ਵੀ ਉਨ੍ਹਾਂ ਦੇ ਨਾਲ ਜਾਂਦੇ ਸਨ।
20 ਉਹ ਉਧਰ ਹੀ ਜਾਂਦੇ ਸਨ ਜਿਧ੍ਧਰ ਹਵਾ ਉਨ੍ਹਾਂ ਨੂੰ ਲੈ ਜਾਂਦੀ ਸੀ, ਅਤੇ ਪਹੀੇ ਵੀ ਨਾਲ ਹੀ ਜਾਂਦੇ ਸਨ। ਕਿਉਂ ਕਿ ਜਾਨਵਰਾਂ ਦੀ ਹਵਾ ਪਹੀਆਂ ਅੰਦਰ ਸੀ।
21 ਇਸ ਲਈ ਜੇ ਜਾਨਵਰ ਹਿਲਦੇ ਸਨ ਤਾਂ ਪਹੀੇ ਵੀ ਹਿਲਦੇ ਸਨ। ਜੇ ਜਾਨਵਰ ਖਲੋ ਜਾਂਦੇ ਸਨ ਤਾਂ ਪਹੀੇ ਵੀ ਰੁਕ ਜਾਂਦੇ ਸਨ। ਜੇ ਪਹੀੇ ਹਵਾ ਵਿੱਚ ਉੱਚੇ ਜਾਂਦੇ, ਤਾਂ ਜਾਨਵਰ ਵੀ ਉਨ੍ਹਾਂ ਦੇ ਨਾਲ ਜਾਂਦੇ ਸਨ। ਕਿਉਂ ਕਿ ਪਹੀਆਂ ਅੰਦਰ ਹਵਾ ਸੀ।
22 ਜਾਨਵਰਾਂ ਦੇ ਸਿਰਾਂ ਉੱਪਰ ਬੜੀ ਅਜੀਬ ਚੀਜ਼ ਸੀ। ਇਹ ਇਸ ਤਰ੍ਹਾਂ ਸੀ ਜਿਵੇਂ ਕੋਈ ਪਿਆਲਾ ਮੂਧਾ ਕੀਤਾ ਗਿਆ ਹੋਵੇ। ਅਤੇ ਪਿਆਲਾ ਬਲੌਰ ਵਾਂਗ ਪਾਰਦਰਸ਼ੀ ਸੀ।
23 ਇਸ ਪਿਆਲੇ ਹੇਠਾਂ ਹਰ ਜਾਨਵਰ ਦੇ ਖੰਭ ਆਪਣੇ ਨਾਲ ਲਗਦੇ ਜਾਨਵਰਾਂ ਤੀਕ ਪਹੁੰਚਦੇ ਸਨ। ਦੋ ਖੰਭ ਇੱਕ ਪਾਸੇ ਵੱਲ ਫ਼ੈਲੇ ਹੋਏ ਸਨ ਅਤੇ ਦੋ ਖੰਭ ਦੂਸਰੇ ਪਾਸੇ ਵੱਲ, ਇਸਦੇ ਸ਼ਰੀਰ ਨੂੰ ਕੱਜਦੇ ਹੋਏ।
24 ਫ਼ੇਰ ਮੈਂ ਖੰਭਾਂ ਦੀ ਸਰਸਰਾਹਟ ਸੁਣੀ। ਹਰ ਵਾਰੀ ਜਦੋਂ ਉਹ ਜਾਨਵਰ ਹਿਲਦੇ ਸਨ, ਉਨ੍ਹਾਂ ਦੇ ਖੰਭ ਬਹੁਤ ਉੱਚੀ ਆਵਾਜ਼ ਕਰਦੇ ਸਨ। ਉਹ ਪਾਣੀ ਦੇ ਹੜ ਵਰਗੀ ਆਵਾਜ਼ ਕਰਦੇ ਸਨ। ਉਹ ਪਰਮੇਸ਼ੁਰ ਸਰਬ ਸ਼ਕਤੀਮਾਨ ਵਾਂਗ ਸ਼ੋਰੀਲੇ ਸਨ। ਉਹ ਇੱਕ ਫ਼ੌਜ ਵਾਂਗ ਜਾਂ ਲੋਕਾਂ ਦੀ ਭੀੜ ਵਾਂਗ ਸ਼ੋਰੀਲੇ ਸਨ ਅਤੇ ਜਦੋਂ ਉਹ ਜਾਨਵਰ ਹਿਲਣੋ ਹਟ ਜਾਂਦੇ ਸਨ, ਉਹ ਆਪਣੇ ਖੰਭਾਂ ਨੂੰ ਆਪਣੇ ਪਾਸਿਆਂ ਤੇ ਸੁੱਟ ਲੈਂਦੇ ਸਨ।
25 ਜਾਨਵਰਾਂ ਨੇ ਹਿਲਣਾ ਬੰਦ ਕਰ ਦਿੱਤਾ ਅਤੇ ਆਪਣੇ ਖੰਭ ਹੇਠਾਂ ਕਰ ਲੇ। ਅਤੇ ਇੱਕ ਹੋਰ ਉੱਚੀ ਆਵਾਜ਼ ਆਈ। ਇਹ ਆਵਾਜ਼ ਉਨ੍ਹਾਂ ਦੇ ਸਿਰ ਉਤਲੇ ਪਿਆਲੇ ਤੋਂ ਉੱਠੀ।
26 ਉਸ ਪਿਆਲੇ ਦੇ ਸਿਖਰ ਉੱਤੇ ਇੱਕ ਚੀਜ਼ ਸੀ ਜਿਹੜੀ ਤਖਤ ਵਰਗੀ ਦਿਖਾਈ ਦਿੰਦੀ ਸੀ। ਇਹ ਨੀਲਮ ਦੇ ਪੱਥਰ ਵਰਗੀ ਨੀਲੀ ਸੀ। ਅਤੇ ਕੋਈ ਚੀਜ਼ ਸੀ ਜਿਹੜੀ ਉਸ ਤਖਤ ਉੱਤੇ ਬੈਠੇ ਬੰਦੇ ਵਰਗੀ ਦਿਖਾਈ ਦਿੰਦੀ ਸੀ!
27 ਮੈਂ ਉਸਤੇ ਉਸਦੀ ਕਮਰ ਤੋਂ ਉਤਾਂਹ ਵੱਲ ਦੇਖਿਆ। ਉਹ ਗਰਮ ਧਾਤ ਵਾਂਗ ਦਿਖਾਈ ਦਿੰਦਾ ਸੀ। ਇਸ ਤਰ੍ਹਾਂ ਦਿਖਾਈ ਦਿੰਦਾ ਸੀ ਜਿਵੇਂ ਉਸਦੇ ਸਾਰੀ ਪਾਸੀਁ ਅੱਗ ਹੋਵੇ! ਅਤੇ ਮੈਂ ਉਸ ਵੱਲ ਕਮਰ ਤੋਂ ਹੇਠਾਂ ਦੇਖਿਆ। ਇਸ ਤਰ੍ਹਾਂ ਦਿਖਾਈ ਦਿੰਦਾ ਸੀ ਜਿਵੇਂ ਉਸਦੇ ਆਲੇ-ਦੁਆਲੇ ਅੱਗ ਦੀ ਚਮਕ ਹੋਵੇ।
28 ਉਸਦੇ ਆਲੇ-ਦੁਆਲੇ ਚਮਕਦੀ ਅੱਗ ਬੱਦਲ ਵਿਚਲੀ ਸਤਰਂਗੀ ਪੀਁਘ ਵਰਗੀ ਸੀ। ਇਹ ਯਹੋਵਾਹ ਦਾ ਪਰਤਾਪ ਸੀ। ਜਿਵੇਂ ਹੀ ਮੈਂ ਇਸਨੂੰ ਦੇਖਿਆ, ਮੈਂ ਧਰਤੀ ਤੇ ਡਿੱਗ ਪਿਆ। ਮੈਂ ਧਰਤੀ ਵੱਲ ਆਪਣਾ ਮੂੰਹ ਕਰਕੇ ਝੁਕ ਗਿਆ। ਫ਼ੇਰ ਮੈਂ ਆਪਣੇ ਨਾਲ ਗੱਲ ਕਰਦੀ ਇੱਕ ਆਵਾਜ਼ ਸੁਣੀ।