ਹਿਜ਼ ਕੀ ਐਲ

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41 42 43 44 45 46 47 48


ਕਾਂਡ 24

ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਇਹ ਜਲਾਵਤਨੀ ਦੇ ਵੇਂ ਵਰ੍ਹੇ ਦੇ ਵੇਂ ਮਹੀਨੇ ਦਾ ਵਾਂ ਦਿਨ ਸੀ।
2 "ਆਦਮੀ ਦੇ ਪੁੱਤਰ, ਅੱਜ ਦੀ ਤਾਰੀਖ ਅਤੇ ਇਹ ਨੋਟ ਲਿਖ ਲੈ: 'ਇਸ ਤਾਰੀਖ ਨੂੰ ਬਾਬਲ ਦੇ ਰਾਜੇ ਦੀ ਫ਼ੌਜ ਨੇ ਯਰੂਸ਼ਲਮ ਨੂੰ ਘੇਰਾ ਪਾਇਆ।'
3 ਇਹ ਕਹਾਣੀ ਉਸ ਪਰਿਵਾਰ (ਇਸਰਾਏਲ) ਨੂੰ ਸੁਣਾ ਜਿਹੜਾ ਮੰਨਣ ਤੋਂ ਇਨਕਾਰੀ ਹੈ। ਉਨ੍ਹਾਂ ਨੂੰ ਇਹ ਗੱਲਾਂ ਦੱਸ, 'ਯਹੋਵਾਹ ਮੇਰਾ ਪ੍ਰਭੂ ਇਹ ਆਖਦਾ ਹੈ: "'ਹਾਂਡੀ ਨੂੰ ਅੱਗ ਤੇ ਰੱਖ ਦਿਓ। ਹਾਂਡੀ ਨੂੰ ਉੱਤੇ ਰੱਖੋ ਅਤੇ ਪਾਣੀ ਪਾਓ।
4 ਇਸ ਵਿੱਚ ਪਾਓ ਮਾਸ ਦੇ ਟੁਕੜੇ ਹਰ ਚੰਗੇ ਟੁਕੜੇ ਨੂੰ ਵਿੱਚ ਪਾਓ, ਪੱਟਾਂ ਅਤੇ ਮੋਢਿਆਂ ਨੂੰ। ਸਭ ਤੋਂ ਵਧ੍ਧੀਆਂ ਹੱਡੀਆਂ ਨਾਲ ਭਰ ਦਿਓ ਹਾਂਡੀ ਨੂੰ।
5 ਇਜ੍ਜੜ ਦੀ ਸਭ ਤੋਂ ਚੰਗੀ ਭੇਡ ਨੂੰ ਵਰਤੋਂ। ਲੱਕੜਾਂ ਰੱਖੋ ਹਾਂਡੀ ਹੇਠਾਂ ਅਤੇ ਮਾਸ ਦੇ ਟੁਕੜਿਆਂ ਨੂੰ ਉਬਾਲੋ। ਉਬਾਲੋ ਤਰੀ ਨੂੰ ਹਡ੍ਡੀਆ ਦੇ ਰਿਝ੍ਝ ਜਾਣ ਤੀਕ!'
6 "ਇਸ ਲਈ ਯਹੋਵਾਹ ਮੇਰਾ ਪ੍ਰਭੂ, ਇਹ ਗੱਲਾਂ ਆਖਦਾ ਹੈ: 'ਬੁਰਾ ਹੋਵੇਗਾ ਇਹ ਯਰੂਸ਼ਲਮ ਲਈ ਬੁਰਾ ਹੋਵੇਗਾ ਕਾਤਲਾਂ ਦੇ ਉਸ ਸ਼ਹਿਰ ਲਈ। ਯਰੂਸ਼ਲਮ ਹੈ ਜੰਗਾਲੀ ਹਾਂਡੀ ਵਰਗਾ ਅਤੇ ਮਿਟਾੇ ਨਹੀਂ ਜਾ ਸਕਦੇ ਜੰਗ ਦੇ ਉਹ ਧੱਬੇ। ਸਾਫ਼ ਨਹੀਂ ਹੈ ਹਾਂਡੀ, ਇਸ ਲਈ ਚਾਹੀਦਾ ਹੈ ਤੁਹਾਨੂੰ ਕਿ ਕੱਢ ਲਵੋ ਮਾਸ ਦੀ ਬੋਟੀ ਉਸ ਹਾਂਡੀ ਵਿੱਚੋਂ! ਖਾਵੋ ਨਾ ਉਸ ਮਾਸ ਨੂੰ! ਅਤੇ ਜਾਜਕਾਂ ਨੂੰ ਚੁਨਣ ਨਾ ਦਿਓ ਕੁਝ ਵੀ ਉਸ ਉਜੜੇ ਹੋਏ ਮਾਸ ਵਿੱਚੋਂ।
7 ਯਰੂਸ਼ਲਮ ਹੈ ਜੰਗਾਲੀ ਹਾਂਡੀ ਵਰਗਾ। ਕਿਉਂ ਕਿ ਕਤਲਾਂ ਦਾ ਖੂਨ ਹਾਲੇ ਤੀਕ ਹੈ ਓਥੇ! ਪਾਇਆ ਸੀ ਉਸਨੇ ਖੂਨ ਨੰਗੀ ਚੱਟਾਨ ਉੱਤੇ! ਡੋਲ੍ਹਿਆ ਨਹੀਂ ਸੀ ਖੂਨ ਉਸਨੇ ਧਰਤ ਉੱਤੇ ਅਤੇ ਢਕਿਆ ਨਹੀਂ ਸੀ ਇਸਨੂੰ ਗੰਦਗੀ ਨਾਲ।
8 ਰੱਖ ਦਿੱਤਾ ਮੈਂ ਉਸਦਾ ਖੂਨ ਨੰਗੀ ਚੱਟਾਨ ਉੱਤੇ ਤਾਂ ਜੋ ਢਕਿਆ ਨਾ ਜਾ ਸਕੇ ਇਹ। ਕੀਤਾ ਸੀ ਮੈਂ ਇਹ ਇਸ ਲਈ ਤਾਂ ਜੋ ਗੁੱਸੇ ਵਿੱਚ ਆ ਜਾਣ ਲੋਕ। ਅਤੇ ਸਜ਼ਾ ਦੇਣ ਉਸਨੂੰ ਮਾਸੂਮ ਲੋਕਾਂ ਨੂੰ ਕਤਲ ਕਰਨ ਲਈ।'
9 "ਇਸਲਈ ਯਹੋਵਾਹ ਮੇਰਾ ਪ੍ਰਭੂ ਆਖਦਾ ਹੈ ਇਹ ਗੱਲਾਂ: 'ਬੁਰਾ ਹੋਵੇਗਾ ਕਾਤਲਾਂ ਦੇ ਉਸ ਸ਼ਹਿਰ ਨਾਲ! ਇਕੱਠੀਆਂ ਕਰਾਂਗਾ ਮੈਂ ਕਾਫ਼ੀ ਲੱਕੜਾਂ ਅੱਗ ਲਈ।
10 ਹਾਂਡੀ ਦੇ ਹੇਠਾਂ ਰੱਖੋ ਕਾਫ਼ੀ ਲੱਕੜੀ। ਅੱਗ ਬਾਲੋ ਚੰਗੀ ਤਰ੍ਹਾਂ ਰਿਂਨ੍ਹੋ ਮਾਸ ਨੂੰ! ਮਸਾਲੇ ਪਾਵੋ ਉਸ ਵਿੱਚ। ਅਤੇ ਹੱਡੀਆਂ ਨੂੰ ਸੜ ਜਾਣ ਦਿਓ।
11 ਅਤੇ ਫ਼ੇਰ ਰੱਖਿਆ ਰ੍ਰਹਿਣ ਦਿਓ ਖਾਲੀ ਹਾਂਡੀ ਨੂੰ, ਕੋਲਿਆਂ ਉੱਤੇ। ਇਸਨੂੰ ਇੰਨੀ ਗਰਮ ਹੋ ਜਾਣ ਦਿਓ ਕਿ ਇਸਦੇ ਦਾਗ ਚਮਕਣ ਲੱਗ ਪੈਣ। ਪਿਘਲ ਜਾਣਗੇ ਉਹ ਦਾਗ਼। ਖਤਮ ਹੋ ਜਾਵੇਗਾ ਜੰਗਾਲ।
12 "'ਯਰੂਸ਼ਲਮ ਭਾਵੇਂ ਮਿਹਨਤ ਕਰੇ ਸਖਤ ਆਪਣੇ ਦਾਗ਼ਾਂ ਨੂੰ ਦੂਰ ਕਰਨ ਲਈ। ਪਰ ਉਤਰੇਗਾ ਨਹੀਂ ਜੰਗਾਲ ਉਹ! ਸਿਰਫ਼ ਅੱਗ ਹੀ ਦੂਰ ਕਰੇਗੀ ਉਸ ਜੰਗਾਲ ਨੂੰ।
13 "'ਪਾਪ ਕੀਤਾ ਸੀ ਤੁਸੀਂ ਮੇਰੇ ਵਿਰੁੱਧ ਅਤੇ ਹੋ ਗਏ ਸੀ ਦਾਗ਼ੀ ਪਾਪ ਨਾਲ। ਚਾਹੁੰਦਾ ਸੀ ਮੈਂ ਧੋਕੇ ਸਾਫ਼ ਕਰਨਾ ਤੁਹਾਨੂੰ। ਪਰ ਨਿਕਲਦੇ ਨਹੀਂ ਸਨ ਦਾਗ਼। ਹੁਣ ਮੇਰਾ ਪੂਰਾ ਗੁੱਸਾ ਤੁਹਾਡੇ ਉੱਤੇ ਡੋਲ੍ਹਣ ਤੀਕ ਤੁਸੀਂ ਪਾਕ ਨਹੀਂ ਹੋਵੋਂਗੇ!
14 "'ਮੈਂ ਯਹੋਵਾਹ ਹਾਂ। ਮੈਂ ਆਖਿਆ ਸੀ ਕਿ ਤੁਹਾਡੀ ਸਜ਼ਾ ਆਵੇਗੀ, ਅਤੇ ਮੈਂ ਇਸਨੂੰ ਵਾਪਰਨ ਦੇਵਾਂਗਾ। ਰੋਕਾਂਗਾ ਨਹੀਂ ਮੈਂ ਸਜ਼ਾ ਨੂੰ। ਅਫ਼ਸੋਸ ਨਹੀਂ ਕਰਾਂਗਾ ਮੈਂ ਤੁਹਾਡੇ ਲਈ। ਮੈਂ ਤੁਹਾਡੇ ਮੰਦੇ ਕੰਮਾਂ ਦੀ ਤੁਹਾਨੂੰ ਸਜ਼ਾ ਦੇਵਾਂਗਾ।' ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।"
15 ਫ਼ੇਰ ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸਨੇ ਆਖਿਆ,
16 "ਆਦਮੀ ਦੇ ਪੁੱਤਰ, ਤੂੰ ਆਪਣੀ ਪਤਨੀ ਨੂੰ ਬਹੁਤ ਪਿਆਰ ਕਰਦਾ ਹੈਂ, ਪਰ ਮੈਂ ਉਸਨੂੰ ਤੇਰੇ ਕੋਲੋਂ ਖੋਹਣ ਜਾ ਰਿਹਾ ਹਾਂ। ਤੇਰੀ ਪਤਨੀ ਅਚਾਨਕ ਮਰ ਜਾਵੇਗੀ। ਪਰ ਤੈਨੂੰ ਆਪਣੀ ਗ਼ਮੀ ਜ਼ਾਹਰ ਨਹੀਂ ਕਰਨੀ ਚਾਹੀਦੀ। ਤੈਨੂੰ ਉੱਚੀ ਰੋਣਾ ਨਹੀਂ ਚਾਹੀਦਾ। ਤੂੰ ਰੋਵੇਂਗਾ ਅਤੇ ਤੇਰੇ ਹੰਝੂ ਨਹੀਂ ਡਿਗਣਗੇ,
17 ਪਰ ਤੈਨੂੰ ਆਪਣੀਆਂ ਸੋਗੀ ਆਵਾਜ਼ਾਂ ਚੁੱਪ-ਚਾਪ ਕੱਢਣੀਆਂ ਚਾਹੀਦੀਆਂ ਹਨ। ਆਪਣੀ ਮਰੀ ਹੋਈ ਪਤਨੀ ਲਈ ਉੱਚੀ ਨਾ ਰੋਵੀ। ਤੈਨੂੰ ਉਹੀ ਕੱਪੜੇ ਪਹਿਨਣੇ ਚਾਹੀਦੇ ਹਨ ਜੋ ਤੂੰ ਆਮ ਤੌਰ ਤੇ ਪਹਿਨਦਾ ਹੈਂ। ਆਪਣੀ ਪਗੜੀ ਬਂਨ੍ਹੀਁ ਅਤੇ ਜੁੱਤੀ ਪਾਵੀਁ। ਆਪਣੀਆਂ ਮੁਛ੍ਛਾਂ ਨੂੰ ਇਹ ਦਰਸਾਉਣ ਲਈ ਨਾ ਢਕੀ ਕਿ ਤੂੰ ਉਦਾਸ ਹੈਂ। ਅਤੇ ਉਹ ਭੋਜਨ ਨਾ ਖਾਵੀਁ ਜਿਹੜਾ ਲੋਕ ਉਦੋਂ ਖਾਂਦੇ ਹਨ ਜਦੋਂ ਕੋਈ ਮਰ ਜਾਂਦਾ ਹੈ।"
18 ਅਗਲੀ ਸਵੇਰ ਮੈਂ ਲੋਕਾਂ ਨੂੰ ਓਹੋ ਕੁਝ ਦੱਸ ਦਿੱਤਾ ਜੋ ਪਰਮੇਸ਼ੁਰ ਨੇ ਆਖਿਆ ਸੀ। ਉਸ ਸ਼ਾਮ ਮੇਰੀ ਪਤਨੀ ਮਰ ਗਈ। ਅਗਲੀ ਸਵੇਰ ਮੈਂ ਓਹੀ ਗੱਲਾਂ ਕੀਤੀਆਂ ਜਿਨ੍ਹਾਂ ਦਾ ਪਰਮੇਸ਼ੁਰ ਨੇ ਆਦੇਸ਼ ਦਿੱਤਾ ਸੀ।
19 ਫ਼ੇਰ ਲੋਕਾਂ ਨੇ ਮੈਨੂੰ ਆਖਿਆ, "ਤੂੰ ਇਹ ਗੱਲਾਂ ਕਿਉਂ ਕਰ ਰਿਹਾ ਹੈਂ? ਇਸਦਾ ਕੀ ਮਤਲਬ ਹੈ?"
20 ਤਾਂ ਮੈਂ ਉਨ੍ਹਾਂ ਨੂੰ ਆਖਿਆ, "ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ ਸੀ। ਉਸਨੇ ਮੈਨੂੰ ਇਸਰਾਏਲ ਦੇ ਪਰਿਵਾਰ
21 ਨਾਲ ਗੱਲ ਕਰਨ ਲਈ ਆਖਿਆ ਸੀ। ਯਹੋਵਾਹ ਮੇਰਾ ਪ੍ਰਭੂ ਨੇ ਆਖਿਆ, 'ਦੇਖੋ, ਮੈਂ ਆਪਣੇ ਪਵਿੱਤਰ ਸਬਾਨ ਨੂੰ ਤਬਾਹ ਕਰ ਦਿਆਂਗਾ। ਅਤੇ ਤੁਸੀਂ ਇਸ ਸਬਾਨ ਉੱਤੇ ਮਾਣ ਕਰਦੇ ਹੋ ਅਤੇ ਇਸਦੀ ਉਸਤਤਿ ਦੇ ਗੀਤ ਗਾਉਂਦੇ ਹੋ। ਤੁਸੀਂ ਇਸ ਸਬਾਨ ਨੂੰ ਵੇਖਣ ਨੂੰ ਪਿਆਰ ਕਰਦੇ ਹੋ। ਤੁਸੀਂ ਇਸ ਥਾਂ ਨੂੰ ਸੱਚਮੁੱਚ ਪਿਆਰ ਕਰਦੇ ਹੋ। ਪਰ ਮੈਂ ਇਸ ਸਬਾਨ ਨੂੰ ਤਬਾਹ ਕਰ ਦੇਵਾਂਗਾ। ਅਤੇ ਤੁਹਾਡੇ ਬੱਚੇ ਜਿਨ੍ਹਾਂ ਨੂੰ ਤੁਸੀਂ ਪਿੱਛੇ ਛੱਡ ਦਿੱਤਾ ਸੀ, ਜੰਗ ਵਿੱਚ ਮਾਰੇ ਜਾਣਗੇ।
22 ਪਰ ਤੁਸੀਂ ਵੀ ਓਹੀ ਗੱਲਾਂ ਕਰੋਂਗੇ ਜਿਹੜੀਆਂ ਮੈਂ ਕੀਤੀਆਂ ਨੇ ਆਪਣੀ ਮਿਰਤ ਪਤਨੀ ਬਾਰੇ। ਤੁਸੀਂ ਆਪਣੀਆਂ ਮੁਛ੍ਛਾਂ ਨਹੀਂ ਢਕੋਁਗੇ ਆਪਣੀ ਗ਼ਮੀ ਦਰਸਾਉਣ ਲਈ ਤੁਸੀਂ ਉਹ ਭੋਜਨ ਨਹੀਂ ਖਾਵੋਁਗੇ ਜਿਹੜਾ ਲੋਕ ਕਿਸੇ ਦੇ ਮਰਨ ਤੇ ਖਾਂਦੇ ਹਨ।
23 ਤੁਸੀਂ ਆਪਣੀਆਂ ਪਗੜੀਆਂ ਅਤੇ ਜੁੱਤੀਆਂ ਪਹਿਨੋਗੇ। ਤੁਸੀਂ ਆਪਣਾ ਗਮ ਨਹੀਂ ਦਰਸਾਓਗੇ। ਤੁਸੀਂ ਰੋਵੋਁਗੇ ਨਹੀਂ। ਪਰ ਤੁਸੀਂ ਆਪਣੇ ਪਾਪਾਂ ਕਾਰਣ ਖਰਾਬ ਹੁੰਦੇ ਜਾਵੋਂਗੇ। ਤੁਸੀਂ ਆਪਣੀਆਂ ਉਦਾਸ ਆਵਾਜ਼ਾਂ ਇੱਕ ਦੂਸਰੇ ਨੂੰ ਚੁੱਪ-ਚਪੀਤੇ ਕਰੋਂਗੇ।
24 ਇਸ ਲਈ ਹਿਜ਼ਕੀਏਲ ਤੁਹਾਡੇ ਵਾਸਤੇ ਇੱਕ ਮਿਸਾਲ ਹੈ। ਤੁਸੀਂ ਉਹ ਸਾਰੀਆਂ ਗੱਲਾਂ ਕਰੋਂਗੇ ਜਿਹੜੀਆਂ ਉਸਨੇ ਕੀਤੀਆਂ ਸਨ। ਸਜ਼ਾ ਦਾ ਉਹ ਸਮਾਂ ਆਵੇਗਾ। ਅਤੇ ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।"'
25 "ਆਦਮੀ ਦੇ ਪੁੱਤਰ, ਮੈਂ ਲੋਕਾਂ ਕੋਲੋਂ ਉਹ ਸੁਰਖਿਅਤ ਥਾਂ (ਯਰੂਸ਼ਲਮ) ਖੋਹ ਲਵਾਂਗਾ। ਉਹ ਖੂਬਸੂਰਤ ਥਾਂ ਉਨ੍ਹਾਂ ਨੂੰ ਖੁਸ਼ੀ ਦਿੰਦੀ ਹੈ। ਉਹ ਉਸ ਥਾਂ ਨੂੰ ਦੇਖਣਾ ਪਸੰਦ ਕਰਦੇ ਹਨ ਉਹ ਸੱਚਮੁੱਚ ਉਸ ਥਾਂ ਨੂੰ ਪਿਆਰ ਕਰਦੇ ਹਨ। ਪਰ ਉਸ ਵੇਲੇ, ਮੈਂ ਉਨ੍ਹਾਂ ਲੋਕਾਂ ਕੋਲੋਂ ਉਹ ਸ਼ਹਿਰ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਖੋਹ ਲਵਾਂਗਾ। ਬੱਚਿਆਂ ਹੋਇਆਂ ਵਿੱਚੋਂ ਕੋਈ ਇੱਕ ਤੇਰੇ ਪਾਸ ਯਰੂਸ਼ਲਮ ਬਾਰੇ ਮੰਦੀ ਖਬਰ ਲੈਕੇ ਆਵੇਗਾ।
26
27 ਉਸ ਸਮੇਂ, ਤੂੰ ਉਸ ਬੰਦੇ ਨਾਲ ਗੱਲ ਕਰ ਸਕੇਂਗਾ। ਤੂੰ ਹੋਰ ਖਾਮੋਸ਼ ਨਹੀਂ ਹੋਵੇਂਗਾ। ਇਸ ਤਰ੍ਹਾਂ, ਤੂੰ ਉਨ੍ਹਾਂ ਲਈ ਇੱਕ ਮਿਸਾਲ ਹੋਵੇਂਗਾ। ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।"