ਹਿਜ਼ ਕੀ ਐਲ

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41 42 43 44 45 46 47 48


ਕਾਂਡ 8

ਇੱਕ ਦਿਨ ਮੈਂ (ਹਿਜ਼ਕੀਏਲ) ਆਪਣੇ ਘਰ ਵਿੱਚ ਬੈਠਾ ਹੋਇਆ ਸੀ ਅਤੇ ਯਹੂਦਾਹ ਦੇ ਬਜ਼ੁਰਗ (ਆਗੂ) ਮੇਰੇ ਸਾਮ੍ਹਣੇ ਬੈਠੇ ਹੋਏ ਸਨ। ਇਹ ਗੱਲ (ਦੇਸ਼ ਨਿਕਾਲੇ ਦੇ) ਛੇਵੇਂ ਵਰ੍ਹੇ ਦੇ ਛੇਵੇਂ ਮਹੀਨੇ (ਸਿਤਂਬਰ) ਦੇ ਪੰਜਵੇਂ ਦਿਨ ਦੀ ਹੈ। ਅਚਾਨਕ ਮੇਰੇ ਉੱਤੇ ਯਹੋਵਾਹ ਮੇਰੇ ਪ੍ਰਭੂ, ਦੀ ਸ਼ਕਤੀ ਨਾਜ਼ਲ ਹੋਈ।
2 ਮੈਂ ਇੱਕ ਚੀਜ਼ ਦੇਖੀ ਜਿਹੜੀ ਅੱਗ ਵਰਗੀ ਦਿਖਾਈ ਦਿੰਦੀ ਸੀ। ਇਹ ਮਨੁੱਖੀ ਸ਼ਰੀਰ ਵਰਗੀ ਦਿਖਾਈ ਦਿੰਦੀ ਸੀ। ਕਮਰ ਤੋਂ ਹੇਠਾਂ ਵੱਲ ਉਹ ਅੱਗ ਵਰਗੀ ਸੀ। ਕਮਰ ਤੋਂ ਉਤਾਂਹ ਇਹ ਚਮਕਦਾਰ ਅਤੇ ਲਿਸ਼ਕਵਾਂ ਸੀ ਜਿਵੇਂ ਕੋਈ ਧਾਤ ਅੱਗ ਵਿੱਚ ਗਰਮ ਕੀਤੀ ਹੋਈ ਹੋਵੇ।
3 ਫ਼ੇਰ ਮੈਂ ਇੱਕ ਚੀਜ਼ ਦੇਖੀ ਜਿਹੜੀ ਬਾਂਹ ਵਰਗੀ ਦਿਖਾਈ ਦਿੰਦੀ ਸੀ। ਬਾਂਹ ਅਗੇ ਵਧੀ ਅਤੇ ਉਸਨੇ ਮੈਨੂੰ ਸਿਰ ਦੇ ਵਾਲਾਂ ਤੋਂ ਫ਼ੜ ਲਿਆ। ਫ਼ੇਰ ਹਵਾ ਨੇ ਮੈਨੂੰ ਉੱਪਰ ਹਵਾ ਵਿੱਚ ਉਠਾ ਦਿੱਤਾ। ਅਤੇ ਪਰਮੇਸ਼ੁਰ ਦੇ ਦਰਸ਼ਨ ਅੰਦਰ ਉਹ ਮੈਨੂੰ ਯਰੂਸ਼ਲਮ ਲੈ ਗਿਆ। ਉਹ ਮੈਨੂੰ ਅੰਦਰਲੇ ਫ਼ਾਟਕ ਤੱਕ ਲੈ ਗਿਆ - ਉਹ ਫ਼ਾਟਕ ਜਿਹੜਾ ਉੱਪਰ ਵੱਲ ਹੈ। ਉਹ ਬੁੱਤ ਜਿਹੜਾ ਪਰਮੇਸ਼ੁਰ ਨੂੰ ਈਰਖਾਲੂ ਬਣਾਉਂਦਾ ਹੈ ਫ਼ਾਟਕ ਦੇ ਨਾਲ ਹੈ।
4 ਪਰ ਇਸਰਾਏਲ ਦੇ ਪਰਮੇਸ਼ੁਰ ਦਾ ਪਰਤਾਪ ਓਥੇ ਸੀ। ਪਰਤਾਪ ਉਸ ਦਰਸ਼ਨ ਵਰਗੀ ਜਾਪਦੀ ਸੀ ਜਿਹੜਾ ਮੈਂ (ਕਬਾਰ ਨਹਿਰ ਦੇ ਕੰਢੇ) ਵਾਦੀ ਵਿੱਚ ਦੇਖਿਆ ਸੀ।
5 ਪਰਮੇਸ਼ੁਰ ਨੇ ਮੇਰੇ ਨਾਲ ਗੱਲ ਕੀਤੀ। ਉਸਨੇ ਆਖਿਆ, "ਆਦਮੀ ਦੇ ਪੁੱਤਰ, ਉੱਤਰ ਵੱਲ ਵੇਖ!" ਇਸ ਲਈ ਮੈਂ ਉੱਤਰ ਵੱਲ ਵੇਖਿਆ। ਅਤੇ ਓਥੇ ਜਗਵੇਦੀ ਦੇ ਫ਼ਾਟਕ ਦੇ ਦਾਖਲੇ ਦੇ ਉੱਤਰ ਵੱਲ ਉਹ ਬੁੱਤ ਸੀ ਜਿਸਨੇ ਪਰਮੇਸ਼ੁਰ ਨੂੰ ਈਰਖਾਲੂ ਬਣਾ ਦਿੱਤਾ ਸੀ।
6 ਫ਼ੇਰ ਪਰਮੇਸ਼ੁਰ ਨੇ ਮੈਨੂੰ ਆਖਿਆ, "ਆਦਮੀ ਦੇ ਪੁੱਤਰ, ਕੀ ਤੂੰ ਉਹ ਭਿਆਨਕ ਗੱਲਾਂ ਦੇਖ ਰਿਹਾ ਹੈਂ ਜਿਹੜੀਆਂ ਇਸਰਾਏਲ ਦੇ ਲੋਕ ਕਰ ਰਹੇ ਹਨ? ਉਨ੍ਹਾਂ ਨੇ ਉਹ ਚੀਜ਼ ਓਥੇ ਬਣਾਈ ਠੀਕ ਮੇਰੇ ਮੰਦਰ ਦੇ ਨਾਲ! ਅਤੇ ਜੇ ਤੂੰ ਮੇਰੇ ਨਾਲ ਆਵੇਂ, ਤੂੰ ਹੋਰ ਵੀ ਵਧੇਰੇ ਭਿਆਨਕ ਗੱਲਾਂ ਦੇਖੇਂਗਾ!"
7 ਇਸ ਲਈ ਮੈਂ ਵਿਹੜੇ ਦੇ ਦਾਖਲੇ ਵੱਲ ਗਿਆ ਅਤੇ ਮੈਂ ਦੀਵਾਰ ਵਿੱਚ ਇੱਕ ਸੁਰਾਖ ਦੇਖਿਆ।
8 ਪਰਮੇਸ਼ੁਰ ਨੇ ਮੈਨੂੰ ਆਖਿਆ, "ਆਦਮੀ ਦੇ ਪੁੱਤਰ, ਦੀਵਾਰ ਵਿੱਚ ਇੱਕ ਸੁਰਾਖ ਕਰ।" ਇਸ ਲਈ ਮੈਂ ਦੀਵਾਰ ਵਿੱਚ ਇੱਕ ਸੁਰਾਖ ਕਰ ਦਿੱਤਾ। ਅਤੇ ਓਥੇ ਮੈਂ ਇੱਕ ਫ਼ਾਟਕ ਦੇਖਿਆ।
9 ਫ਼ੇਰ ਪਰਮੇਸ਼ੁਰ ਨੇ ਮੈਨੂੰ ਆਖਿਆ, "ਅੰਦਰ ਜਾ ਅਤੇ ਉਨ੍ਹਾਂ ਭਿਆਨਕ ਅਤੇ ਬਦ ਗੱਲਾਂ ਵੱਲ ਵੇਖ ਜਿਹੜੀਆਂ ਲੋਕ ਇੱਥੇ ਕਰ ਰਹੇ ਹਨ।"
10 ਇਸ ਲਈ ਮੈਂ ਅੰਦਰ ਗਿਆ ਅਤੇ ਦੇਖਿਆ। ਮੈਂ ਵੱਖ-ਵੱਖ ਤਰ੍ਹਾਂ ਦੇ ਸੱਪਾਂ ਅਤੇ ਜਾਨਵਰਾਂ ਦੇ ਬੁੱਤ ਦੇਖੇ ਜਿਨ੍ਹਾਂ ਬਾਰੇ ਸੋਚਣ ਨੂੰ ਵੀ ਤੁਸੀਂ ਨਫ਼ਰਤ ਕਰਦੇ ਹੋ। ਉਹ ਬੁੱਤਾਂ ਅਸ਼ਲੀਲ ਬੁੱਤ ਸਨ ਜਿਨ੍ਹਾਂ ਦੀ ਇਸਰਾਏਲ ਦੇ ਲੋਕ ਉਪਾਸਨਾ ਕਰਦੇ ਸਨ। ਓਥੇ ਹਰ ਦੀਵਾਰ ਉੱਤੇ ਉਨ੍ਹਾਂ ਜਾਨਵਰਾਂ ਦੀਆਂ ਤਸਵੀਰਾਂ ਉਕਰੀਆਂ ਹੋਈਆਂ ਸਨ!
11 ਫ਼ੇਰ ਮੈਂ ਸ਼ਾਫ਼ਨ ਦੇ ਪੁੱਤਰ ਯਅਜ਼ਨਯਾਹ ਅਤੇ ਇਸਰਾਏਲ ਦੇ 70 ਬਜ਼ੁਰਗਾਂ (ਆਗੂਆਂ) ਵੱਲ ਧਿਆਨ ਕੀਤਾ ਜਿਹੜੇ ਉਸ ਥਾਂ ਉੱਤੇ ਉਪਾਸਨਾ ਕਰਨ ਵਾਲੇ ਲੋਕਾਂ ਦੇ ਨਾਲ ਸਨ। ਉਹ ਉੱਥੇ ਹੀ ਸਨ, ਠੀਕ ਲੋਕਾਂ ਦੇ ਸਾਮ੍ਹਣੇ! ਅਤੇ ਹਰ ਆਗੂ ਨੇ ਆਪਣੀ ਧੂਫ਼ ਆਪਣੇ ਹੱਥ ਵਿੱਚ ਫ਼ੜੀ ਹੋਈ ਸੀ। ਧੁਖਦੀ ਹੋਈ ਧੂਫ਼ ਵਿੱਚੋਂ ਧੂਆਂ ਹਵਾ ਵਿੱਚ ਉੱਠ ਰਿਹਾ ਸੀ।
12 ਫ਼ੇਰ ਪਰਮੇਸ਼ੁਰ ਨੇ ਮੈਨੂੰ ਆਖਿਆ, "ਆਦਮੀ ਦੇ ਪੁੱਤਰ, ਕੀ ਤੂੰ ਦੇਖ ਰਿਹਾ ਹੈਂ ਜੋ ਇਸਰਾਏਲ ਦੇ ਬਜ਼ੁਰਗਾਂ ਹਨੇਰੇ ਵਿੱਚ ਕਰ ਰਹੇ ਹਨ? ਹਰ ਬੰਦੇ ਦਾ ਆਪਣੇ ਝੂਠੇ ਦੇਵਤੇ ਲਈ ਖਾਸ ਕਮਰਾ ਹੈ! ਉਹ ਬੰਦੇ ਆਪਣੇ ਆਪ ਨੂੰ ਆਖਦੇ ਨੇ, 'ਯਹੋਵਾਹ ਸਾਨੂੰ ਦੇਖ ਨਹੀਂ ਸਕਦਾ। ਯਹੋਵਾਹ ਨੇ ਇਸ ਦੇਸ ਨੂੰ ਤਿਆਗ ਦਿੱਤਾ ਹੈ।"'
13 ਫ਼ੇਰ ਪਰਮੇਸ਼ੁਰ ਨੇ ਮੈਨੂੰ ਆਖਿਆ, "ਜੇ ਤੂੰ ਮੇਰੇ ਨਾਲ ਆਵੇਂ ਤਾਂ ਉਨ੍ਹਾਂ ਬੰਦਿਆਂ ਨੂੰ ਹੋਰ ਵੀ ਵਧੇਰੇ ਭਿਆਨਕ ਗੱਲਾਂ ਕਰਦਿਆਂ ਦੇਖੇਂਗਾ!"
14 ਫ਼ੇਰ ਪਰਮੇਸ਼ੁਰ ਨੇ ਯਹੋਵਾਹ ਦੇ ਮੰਦਰ ਦੇ ਦਾਖਲੇ ਵੱਲ ਮੇਰੀ ਅਗਵਾਈ ਕੀਤੀ। ਇਹ ਦਰਵਾਜ਼ਾ ਉੱਤਰ ਵਾਲੇ ਪਾਸੇ ਸੀ। ਉੱਥੇ ਮੈਂ ਔਰਤਾਂ ਬੈਠੀਆਂ ਦੇਖੀਆਂ ਜਿਹੜੀਆਂ ਰੋ ਰਹੀਆਂ ਸਨ। ਉਹ ਝੂਠੇ ਦੇਵਤੇ ਤਂਮੂਜ਼ ਦਾ ਸੋਗ ਮਨਾ ਰਹੀਆਂ ਸਨ!
15 ਪਰਮੇਸ਼ੁਰ ਨੇ ਮੈਨੂੰ ਆਖਿਆ, "ਆਦਮੀ ਦੇ ਪੁੱਤਰ, ਕੀ ਤੂੰ ਇਹ ਭਿਆਨਕ ਚੀਜ਼ਾਂ ਦੇਖ ਰਿਹਾ ਹੈਂ? ਮੇਰੇ ਨਾਲ ਆ ਅਤੇ ਤੂੰ ਇਨ੍ਹਾਂ ਨਾਲੋਂ ਵੀ ਭਿਆਨਕ ਚੀਜ਼ਾਂ ਦੇਖੇਂਗਾ!"
16 ਫ਼ੇਰ ਉਸਨੇ ਮੇਰੀ ਯਹੋਵਾਹ ਦੇ ਮੰਦਰ ਦੇ ਅੰਦਰਲੇ ਵਿਹੜੇ ਵੱਲ ਮੇਰੀ ਅਗਵਾਈ ਕੀਤੀ। ਉਸ ਸਬਾਨ ਉੱਤੇ ਮੈਂ ਪਚ੍ਚੀ ਬੰਦਿਆਂ ਨੂੰ ਸਿਜਦੇ ਕਰਦੀਆਂ ਅਤੇ ਉਪਾਸਨਾ ਕਰਦਿਆਂ ਦੇਖਿਆ। ਉਹ ਵਰਾਂਡੇ ਅਤੇ ਜਗਵੇਦੀ ਦੇ ਵਿਚਕਾਰ ਸਨ - ਪਰ ਉਨ੍ਹਾਂ ਦਾ ਮੂੰਹ ਗ਼ਲਤ ਦਿਸ਼ਾ ਵੱਲ ਸੀ! ਉਨ੍ਹਾਂ ਦੀਆਂ ਪਿਠ੍ਠਾਂ ਪਵਿੱਤਰ ਸਬਾਨ ਵੱਲ ਸਨ। ਉਹ ਝੁਕ ਕੇ ਸੂਰਜ ਦੀ ਉਪਾਸਨਾ ਕਰ ਰਹੇ ਸਨ!
17 ਫ਼ੇਰ ਪਰਮੇਸ਼ੁਰ ਨੇ ਆਖਿਆ, "ਆਦਮੀ ਦੇ ਪੁੱਤਰ, ਕੀ ਤੂੰ ਇਹ ਦੇਖਦਾ ਹੈਂ? ਯਹੂਦਾਹ ਦੇ ਲੋਕ ਸੋਚਦੇ ਨੇ ਕਿ ਮੇਰਾ ਮੰਦਰ ਇੰਨਾ ਗੈਰ ਜ਼ਰੂਰੀ ਹੈ ਕਿ ਉਹ ਇਹੋ ਜਿਹੀਆਂ ਭਿਆਨਕ ਗੱਲਾਂ ਇੱਥੇ ਮੇਰੇ ਮੰਦਰ ਵਿੱਚ ਹੀ ਕਰਨਗੇ! ਇਹ ਦੇਸ ਹਿੰਸਾ ਨਾਲ ਭਰਿਆ ਹੋਇਆ ਹੈ। ਅਤੇ ਉਹ ਲਗਾਤਾਰ ਮੈਨੂੰ ਪਾਗਲ ਬਨਾਉਣ ਵਾਲੀਆਂ ਗੱਲਾਂ ਕਰਦੇ ਜਾ ਰਹੇ ਹਨ। ਦੇਖ, ਉਨ੍ਹਾਂ ਨੇ ਚੰਦਰਮਾ ਨੂੰ ਇੱਕ ਝੂਠੇ ਦੇਵਤੇ ਵਜੋਂ ਸਤਿਕਾਰਨ ਲਈ, ਆਪਣੇ ਨੱਕਾਂ ਵਿੱਚ ਨਬ੍ਬਾਂ ਪਾਈਆਂ ਹੋਈਆਂ ਹਨ!
18 ਮੈਂ ਉਨ੍ਹਾਂ ਨੂੰ ਆਪਣਾ ਕਹਿਰ ਦਰਸਾਵਾਂਗਾ। ਮੈਂ ਉਨ੍ਹਾਂ ਉੱਤੇ ਕੋਈ ਰਹਿਮ ਨਹੀਂ ਕਰਾਂਗਾ! ਮੈਨੂੰ ਉਨ੍ਹਾਂ ਬਾਰੇ ਕੋਈ ਅਫ਼ਸੋਸ ਨਹੀਂ ਹੋਵੇਗਾ! ਉਹ ਮੇਰੇ ਅੱਗੇ ਉੱਚੀ-ਉੱਚੀ ਪੁਕਾਰ ਕਰਨਗੇ - ਪਰ ਮੈਂ ਉਨ੍ਹਾਂ ਦੀ ਪੁਕਾਰ ਸੁਣਨ ਤੋਂ ਇਨਕਾਰ ਕਰਾਂਗਾ!"