ਕਾਂਡ 10

ਇਸਰਾਏਲ ਇੱਕ ਅੰਗੂਰੀ ਵੇਲ ਹੈ, ਜਿਹੜੀ ਬਹੁਤ ਫ਼ਲ ਦਿੰਦੀ ਹੈ। ਜਿੰਨਾ ਇਸਰਾਏਲ ਨੇ ਵਧੇਰੇ ਫ਼ਲ ਪੈਦਾ ਕੀਤਾ, ਇਸਨੂੰ ਝੂਠੇ ਦੇਵਤਿਆਂ ਨੂੰ ਪੂਜਣ ਲਈ ਹੋਰ ਵਧੇਰੇ ਜਗਵੇਦੀਆਂ ਉਸਾਰੀਆਂ ਜਿਵੇਂ ਹੀ ਇਸਰਾਏਲ ਦੀ ਧਰਤੀ ਵਧੇਰੇ ਉਤਪਾਦਕ ਹੋਈ, ਉਸ ਨੇ ਵਧ ਧਾਰਮਿਕ ਥੰਮ ਸਬਾਪਿਤ ਕੀਤੇ।
2 ਇਸਰਾਏਲ ਦੇ ਲੋਕਾਂ ਨੇ ਪਰਮੇਸ਼ੁਰ ਨਾਲ ਚਲਾਕੀ ਕਰਨ ਦੀ ਕੋਸ਼ਿਸ ਕੀਤੀ, ਪਰ ਹੁਣ ਉਨ੍ਹਾਂ ਨੂੰ ਆਪਣਾ ਦੋਸ਼ ਸਵੀਕਾਰ ਕਰਨਾ ਪਵੇਗਾ। ਯਹੋਵਾਹ ਉਨ੍ਹਾਂ ਦੀਆਂ ਜਗਵੇਦੀਆਂ ਢਾਹ ਸੁੱਟੇਗਾ ਅਤੇ ਉਨ੍ਹਾਂ ਦੇ ਯਾਦਗਾਰੀ ਥੰਮਾਂ ਨੂੰ ਨਸ਼ਟ ਕਰ ਦੇਵੇਗਾ।
3 ਹੁਣ ਇਸਰਾਏਲੀ ਆਖਦੇ ਹਨ, "ਸਾਡਾ ਕੋਈ ਰਾਜਾ ਨਹੀਂ। ਅਸੀਂ ਯਹੋਵਾਹ ਦਾ ਆਦਰ ਨਹੀਂ ਕਰਦੇ! ਕਿਵੇਂ ਵੀ, ਰਾਜਾ ਸਾਡੇ ਵਾਸਤੇ ਕੁਝ ਵੀ ਕਰਨ ਦੇ ਯੋਗ ਨਹੀਂ ਸੀ।
4 ਉਹ ਬੇਕਾਰ ਇਕਰਾਰ ਕਰਦੇ ਹਨ। ਨਿਆਂਕਾਰ ਵਾਹੇ ਹੋਏ ਖੇਤਾਂ ਵਿੱਚ ਉਗ੍ਗੇ ਜ਼ਹਿਰੀਲੇ ਪੌਦਿਆਂ ਵਰਗੇ ਹਨ।
5 ਸਾਮਰਿਯਾ ਦੇ ਲੋਕ ਬੈਤ-ਆਵਨ ਦੇ ਵਛਿਆਂ ਦੀ ਉਪਾਸਨਾ ਕਰਦੇ ਹਨ। ਉਹ ਲੋਕ ਰੋਣਗੇ ਅਤੇ ਸੋਗ ਕਰਨਗੇ। ਜਿਨ੍ਹਾਂ ਜਾਜਕਾਂ ਨੇ ਉਸ ਬੁੱਤ ਦੀ ਖੂਬਸੂਰਤੀ ਤੇ ਆਨੰਦ ਮਾਣਿਆ, ਉਹ ਵੀ ਸੋਗ ਮਨਾਉਣਗੇ, ਕਿਉਂ ਕਿ ਇਹ ਉਨ੍ਹਾਂ ਤੋਂ ਲੈ ਲਿਆ ਗਿਆ ਹੈ।
6 ਇਸ ਨੂੰ ਤੋਹਫ਼ੇ ਵਜੋਂ ਅੱਸ਼ੂਰ ਦੇ ਮਹਾਨ ਰਾਜੇ ਨੂੰ ਦੇ ਦਿੱਤਾ ਜਾਵੇਗਾ। ਅਤੇ ਉਹ ਅਫ਼ਰਾਈਮ ਦੇ ਸ਼ਰਮਨਾਕ ਬੁੱਤ ਨੂੰ ਰਖੇਗਾ। ਇਸਰਾਏਲ ਆਪਣੇ ਬੁੱਤਾਂ ਵਜੋਂ ਸ਼ਰਮਸਾਰ ਹੋਵੇਗਾ।
7 ਸਾਮਰਿਯਾ ਦੇ ਰਾਜੇ ਨੂੰ ਨਸ਼ਟ ਕਰ ਦਿੱਤਾ ਜਾਵੇਗਾ ਅਤੇ ਉਹ ਪਾਣੀ ਉੱਤੇ ਤੈਰਦੇ ਲਕੜੀ ਦੇ ਸਕ੍ਕ ਵਾਂਗ ਹੋਵੇਗਾ।
8 ਇਸਰਾਏਲ ਨੇ ਪਾਪ ਕੀਤਾ ਅਤੇ ਬਹੁਤ ਸਾਰੀਆਂ ਉੱਚੀਆਂ ਥਾਵਾਂ ਉਸਾਰੀਆਂ। ਬੈਤ ਆਵਨ ਦੇ ਉੱਚੇ ਅਸਬਾਨਾਂ ਨੂੰ ਫ਼ਨਾਹ ਕਰ ਦਿੱਤਾ ਜਾਵੇਗਾ ਅਤੇ ਇਸ ਦੀਆਂ ਜਗਵੇਦੀ ਉੱਤੇ ਕੰਡਿਆਲੀਆਂ ਝਾੜੀਆਂ ਉੱਗ ਆਉਣਗੀਆਂ। ਫਿਰ ਉਹ ਪਰਬਤਾਂ ਨੂੰ ਆਖਣਗੇ, "ਸਾਨੂੰ ਢਕ ਲਓ।" ਅਤੇ ਚਟਾਨਾਂ ਨੂੰ ਕਹਿਣਗੇ, "ਸਾਡੇ ਉੱਤੇ ਡਿੱਗ ਪਓ।"
9 ਹੇ ਇਸਰਾਏਲ, ਤੂੰ ਗਿਬਆਹ ਦੇ ਦਿਨਾਂ ਤੋਂ ਪਾਪ ਕਰਦਾ ਆਇਆ ਹੈਂ (ਅਤੇ ਉਹ ਲੋਕ ਉੱਥੇ ਲਗਾਤਾਰ ਪਾਪ ਕਰਦੇ ਰਹੇ ਹਨ।) ਯੁੱਧ ਯਕੀਨਨ ਗਿਬਆਹ ਦੇ ਉਨ੍ਹਾਂ ਲੋਕਾਂ ਤੇ ਹਾਵੀ ਹੋ ਜਾਵੇਗਾ।
10 ਫ਼ਿਰ ਮੈਂ ਉਨ੍ਹਾਂ ਨੂੰ ਸਜ਼ਾ ਦੇਣ ਲਈ ਆਵਾਂਗਾ। ਫ਼ੌਜਾਂ ਵੀ ਇਕੱਤ੍ਰ ਹੋ ਕੇ ਉਨ੍ਹਾਂ ਤੇ ਹਮਲਾ ਕਰਨਗੀਆਂ। ਉਹ ਇਸਰਾਏਲ ਨੂੰ ਉਸਦੇ ਦੋਨਾਂ ਪਾਪਾਂ ਲਈ ਸਜ਼ਾ ਦੇਣਗੀਆਂ।
11 ਅਫ਼ਰਾਈਮ ਇੱਕ ਸਿਖਾੇ ਹੋਏ ਵੱਛੇ ਵਾਂਗ ਹੈ ਜੋ ਪਿੜ ਵਿਚਲੇ ਅਨਾਜ਼ ਤੇ ਤੁਰਨਾ ਪਸੰਦ ਕਰਦਾ ਹੈ। ਮੈਂ ਉਸ ਦੀ ਧੌਣ ਤੇ ਇੱਕ ਜੂਲਾ ਪਾਵਾਂਗਾ। ਮੈਂ ਅਫ਼ਰਾਈਮ ਦੀ ਧੌਣ ਦੇ ਦੁਆਲੇ ਰਸੀਆਂ ਪਾਵਾਂਗਾ। ਫ਼ੇਰ ਯਹੂਦਾਹ ਵਾਹੇਗਾ ਅਤੇ ਯਾਕੂਬ ਖੁਦ ਧਰਤੀ ਨੂੰ ਤੋਂੜੇਗਾ।
12 ਜੇਕਰ ਤੁਸੀਂ ਚੰਗਿਆਈ ਬੀਜੋਗੇ, ਤੁਸੀਂ ਸੱਚੇ ਪਿਆਰ ਦੀ ਵਾਢੀ ਕਰੋਂਗੇ। ਆਪਣੀ ਅਣ ਟੁੱਟੀ ਅਣਵਾਹੀ ਜ਼ਮੀਨ ਨੂੰ ਵਾਹੋ। ਇਹ ਯਹੋਵਾਹ ਨੂੰ ਉਡੀਕਣ ਦਾ ਸਮਾਂ ਹੈ। ਉਹ ਆਵੇਗਾ, ਅਤੇ ਤੁਹਾਡੇ ਉੱਤੇ ਚੰਗਿਆਈ ਦਾ ਮੀਂਹ ਵਰਸਾਵੇਗਾ।
13 ਪਰ ਤੁਸੀਂ ਬੁਰਿਆਈ ਬੀਜੀ ਅਤੇ ਦੁੱਖ ਵੱਢੇ। ਤੁਸੀਂ ਆਪਣੇ ਝੂਠ ਦਾ ਫ਼ਲ ਖਾਧਾ, ਕਿਉਂ ਕਿ ਤੁਸੀਂ ਆਪਣੀ ਸ਼ਕਤੀ ਅਤੇ ਆਪਣੇ ਸਿਪਾਹੀਆਂ ਦੇ ਬਲ ਤੇ ਭਰੋਸਾ ਕੀਤਾ।
14 ਇਸੇ ਲਈ, ਤੁਹਾਡੀਆਂ ਫ਼ੌਜਾਂ ਜੰਗ ਦਾ ਰੌਲਾ ਸੁਣਨਗੀਆਂ ਅਤੇ ਤੁਹਾਡੇ ਸਾਰੇ ਕਿਲੇ ਉਵੇਂ ਹੀ ਨਸ਼ਟ ਹੋ ਜਾਣਗੇ ਜਿਵੇਂ ਸ਼ਲਮਨ ਨੇ ਬੈਤ-ਅਰਬੇਲ ਨੂੰ ਤਬਾਹ ਕੀਤਾ ਸੀ ਯੁੱਧ ਦੇ ਦਿਨਾਂ ਦੌਰਾਨ, ਮਾਵਾਂ ਆਪਣੇ ਬੱਚਿਆਂ ਸਮੇਤ ਮਾਰੀਆਂ ਗਈਆਂ ਸਨ।
15 ਇਵੇਂ ਹੀ ਤੁਹਾਡੇ ਨਾਲ ਬੈਤਅਲ ਵਿੱਚ ਵਾਪਰੇਗਾ ਕਿਉਂ ਕਿ ਤੁਸੀਂ ਇੰਨੀਆਂ ਬਦ ਕਰਨੀਆਂ ਕੀਤੀਆਂ। ਜਦੋਂ ਉਹ ਦਿਨ ਆਵੇਗਾ ਇਸਰਾਏਲ ਦਾ ਰਾਜਾ ਪੂਰੀ ਤਰ੍ਹਾਂ ਬਰਬਾਦ ਹੋ ਜਾਵੇਗਾ।"