ਉਸਤਤ

+
 • markup will be injected here -->
 • 0:00
  0:00

  • ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਜਾਓ ਅਤੇ ਥੰਧਿਆਈ ਖਾਓ ਅਤੇ ਮਿਠਾ ਪੀਓ ਅਤੇ ਜਿਨ੍ਹਾਂ ਦੇ ਲਈ ਕੁੱਝ ਤਿਆਰ ਨਹੀਂ ਹੋਇਆ ਉਨ੍ਹਾਂ ਲਈ ਵੀ ਛਾਂਦਾ ਘੱਲੋ ਕਿਉਂ ਜੋ ਅੱਜ ਦਾ ਦਿਨ ਸਾਡੇ ਪ੍ਰਭੂ ਲਈ ਪਵਿੱਤ੍ਰ ਹੈ ਅਤੇ ਤੁਸੀਂ ਝੁਰੇਵਾਂ ਨਾ ਕਰੋ ਕਿਉਂਕਿ ਯਹੋਵਾਹ ਦਾ ਅਨੰਦ ਤੁਹਾਡਾ ਬਲ ਹੈ।
   ਨਹਮਯਾਹ 8:10
  • ਮੈਂ ਹਰ ਵੇਲੇ ਯਹੋਵਾਹ ਨੂੰ ਮੁਬਾਰਕ ਆਖਾਂਗਾ, ਉਹ ਦੀ ਉਸਤਤ ਸਦਾ ਮੇਰੇ ਮੂੰਹ ਵਿੱਚ ਹੋਵੇਗੀ।
   ਜ਼ਬੂਰ 34:1
  • ਜਿਹੜਾ ਧੰਨਵਾਦ ਦਾ ਬਲੀਦਾਨ ਚੜ੍ਹਾਉਂਦਾ ਹੈ, ਉਹ ਮੇਰੀ ਵਡਿਆਈ ਕਰਦਾ ਹੈ, ਅਤੇ ਜਿਹੜਾ ਆਪਣੀ ਚਾਲ ਸੁਧਾਰਦਾ ਹੈ, ਮੈਂ ਉਹ ਨੂੰ ਪਰਮੇਸ਼ੁਰ ਦੀ ਮੁਕਤੀ ਵਿਖਾਵਾਂਗਾ।
   ਜ਼ਬੂਰ 50:23
  • 1 ਹਲਲੂਯਾਹ! ਉਹ ਦੇ ਪਵਿੱਤਰ ਅਸਥਾਨ ਵਿੱਚ ਪਰਮੇਸ਼ੁਰ ਦੀ ਉਸਤਤ ਕਰੋ, ਉਹ ਦੀ ਸ਼ਕਤੀ ਦੇ ਅੰਬਰ ਵਿੱਚ ਉਹ ਦੀ ਉਸਤਤ ਕਰੋ!2 ਉਹ ਦੀ ਸਮਰੱਥਾ ਦੇ ਕੰਮਾਂ ਦੇ ਕਾਰਨ ਉਹ ਦੀ ਉਸਤਤ ਕਰੋ, ਉਹ ਦੀ ਅਤਯੰਤ ਮਹਾਨਤਾ ਦੇ ਜੋਗ ਉਹ ਦੀ ਉਸਤਤ ਕਰੋ! ਤੁਰ੍ਹੀ ਦੀ ਫੂਕ ਨਾਲ ਉਹ ਦੀ ਉਸਤਤ ਕਰੋ, ਸਿਤਾਰ ਤੇ ਬਰਬਤ ਨਾਲ ਉਹ ਦੀ ਉਸਤਤ ਕਰੋ! ਤਬਲੇ ਤੇ ਨਿਰਤਕਾਰੀ ਨਾਲ ਉਹ ਦੀ ਉਸਤਤ ਕਰੋ, ਤਾਰੇ ਵਾਲੇ ਵਾਜਿਆਂ ਤੇ ਬੰਸਰੀਆਂ ਨਾਲ ਉਹ ਦੀ ਉਸਤਤ ਕਰੋ! ਸਪਸ਼ਟ ਸੁਰ ਵਾਲੀ ਝਾਂਜ ਨਾਲ ਉਹ ਦੀ ਉਸਤਤ ਕਰੋ, ਛਣਕਣ ਵਾਲੀ ਝਾਂਜ ਨਾਲ ਉਹ ਦੀ ਉਸਤਤ ਕਰੋ! 6 ਸਾਰੇ ਪ੍ਰਾਣੀਓ, ਯਹੋਵਾਹ ਦੀ ਉਸਤਤ ਕਰੋ! ਹਲਲੂਯਾਹ!
   ਜ਼ਬੂਰ 150
  • ਧੰਨ ਓਹ ਲੋਕ ਹਨ ਜਿਹੜੇ ਲਲਕਾਰ ਦੇ ਸ਼ਬਦ ਨੂੰ ਜਾਣਦੇ ਹਨ, ਹੇ ਯਹੋਵਾਹ, ਓਹ ਤੇਰੇ ਚਿਹਰੇ ਦੇ ਚਾਨਣ ਵਿੱਚ ਤੁਰਦੇ ਹਨ!
   ਜ਼ਬੂਰ 89:14
  • ਧੰਨ ਓਹ ਲੋਕ ਹਨ ਜਿਹੜੇ ਲਲਕਾਰ ਦੇ ਸ਼ਬਦ ਨੂੰ ਜਾਣਦੇ ਹਨ, ਹੇ ਯਹੋਵਾਹ, ਓਹ ਤੇਰੇ ਚਿਹਰੇ ਦੇ ਚਾਨਣ ਵਿੱਚ ਤੁਰਦੇ ਹਨ!
   ਜ਼ਬੂਰ 89:15
  • 1 ਹੇ ਸਾਰੀ ਧਰਤੀ ਦਿਓ, ਯਹੋਵਾਹ ਲਈ ਲਲਕਾਰੋ, ਅਨੰਦ ਹੋ ਕੇ ਯਹੋਵਾਹ ਦੀ ਉਪਾਸਨਾ ਕਰੋ, ਜੈ ਜੈ ਕਾਰ ਕਰਦੇ ਹੋਏ ਉਹ ਦੀ ਹਜ਼ੂਰੀ ਵਿੱਚ ਆਓ।
   ਜ਼ਬੂਰ 100:1, 2
  • ਯਹੋਵਾਹ ਦਾ ਧੰਨਵਾਦ ਕਰਨਾ, ਅਤੇ, ਹੇ ਅੱਤ ਮਹਾਨ, ਤੇਰੇ ਨਾਮ ਦਾ ਗੁਣ ਗਾਉਣਾ ਭਲਾ ਹੈ,
   ਜ਼ਬੂਰ 92:1
  • ਮੈਂ ਦਯਾ ਅਤੇ ਨਿਆਉਂ ਗਾਵਾਂਗਾ, ਹੇ ਯਹੋਵਾਹ, ਮੈਂ ਤੇਰੇ ਲਈ ਭਜਨ ਗਾਵਾਂਗਾ।
   ਜ਼ਬੂਰ 101:1
  • ਯਹੋਵਾਹ ਰਾਜ ਕਰਦਾ ਹੈ, ਧਰਤੀ ਖੁਸ਼ ਹੋਵੇ, ਟਾਪੂ ਜਿਹੜੇ ਬਹੁਤ ਸਾਰੇ ਹਨ ਅਨੰਦ ਹੋਣ!
   ਜ਼ਬੂਰ 97:1
  • ਹੇ ਧਰਮੀਓ, ਯਹੋਵਾਹ ਵਿੱਚ ਅਨੰਦ ਹੋਵੋ, ਅਤੇ ਉਹ ਦੀ ਪਵਿੱਤਰ ਯਾਦਗਾਰ ਦਾ ਧੰਨਵਾਦ ਕਰੋ!
   ਜ਼ਬੂਰ 97:12
  • ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਅਤੇ ਜੋ ਕੁਝ ਮੇਰੇ ਅੰਦਰ ਹੈ, ਉਸ ਦੇ ਪਵਿੱਤਰ ਨਾਮ ਨੂੰ! ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਅਤੇ ਉਹ ਦੇ ਸਾਰੇ ਉਪਕਾਰ ਨਾ ਵਿਸਾਰ!
   ਜ਼ਬੂਰ 103:1, 2
  • ਹਲਲੂਯਾਹ! ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਸੰਤਾਂ ਦੀ ਸਭਾ ਵਿੱਚ ਉਹ ਦੀ ਉਸਤਤ ਕਰੋ! ਓਹ ਨਿਰਤਕਾਰੀ ਕਰਦੇ ਹੋਏ ਉਹ ਦੇ ਨਾਮ ਦੀ ਉਸਤਤ ਕਰਨ, ਅਤੇ ਤਬਲਾ ਤੇ ਸਿਤਾਰ ਵਜਾਉਂਦੇ ਹੋਏ ਉਹ ਦਾ ਭਜਨ ਗਾਉਣ! ਯਹੋਵਾਹ ਆਪਣੀ ਪਰਜਾ ਨਾਲ ਖੁਸ਼ ਜੋ ਹੈ, ਉਹ ਮਸਕੀਨਾਂ ਨੂੰ ਫ਼ਤਹ ਨਾਲ ਸਿੰਗਾਰੇਗਾ, ਸੰਤ ਮਹਿਮਾ ਵਿੱਚ ਬਾਗ਼ ਬਾਗ਼ ਹੋਣ, ਓਹ ਆਪਣਿਆਂ ਵਿਛਾਉਣਿਆਂ ਉੱਤੇ ਜੈਕਾਰਾ ਗਜਾਉਣ!
   ਜ਼ਬੂਰ 149:1, 3-5
  • ਧੰਨਵਾਦ ਦਾ ਬਲੀਦਾਨ ਚੜ੍ਹਾਉਂਦਾ ਹੈ, ਉਹ ਮੇਰੀ ਵਡਿਆਈ ਕਰਦਾ ਹੈ, ਅਤੇ ਜਿਹੜਾ ਆਪਣੀ ਚਾਲ ਸੁਧਾਰਦਾ ਹੈ, ਮੈਂ ਉਹ ਨੂੰ ਪਰਮੇਸ਼ੁਰ ਦੀ ਮੁਕਤੀ ਵਿਖਾਵਾਂਗਾ।
   ਜ਼ਬੂਰ 50:23
  • ਪਰ ਅੱਧੀਕੁ ਰਾਤ ਨੂੰ ਪੌਲੁਸ ਅਤੇ ਸੀਲਾਸ ਪ੍ਰਾਰਥਨਾ ਕਰਦੇ ਅਤੇ ਪਰਮੇਸ਼ੁਰ ਦਾ ਭਜਨ ਗਾਉਂਦੇ ਸਨ ਅਰ ਕੈਦੀ ਉਨ੍ਹਾਂ ਦੀ ਸੁਣਦੇ ਸਨ।
   ਰਸੂਲਾਂ ਦੇ ਕਰਤੱਬ 16:25
  • ਜਦ ਉਸ ਨੇ ਆਪਣੀ ਪਰਜਾ ਨਾਲ ਸਲਾਹ ਕਰ ਲਈ ਤਾਂ ਉਨ੍ਹਾਂ ਯਹੋਵਾਹ ਲਈ ਗਵੱਯਾਂ ਨੂੰ ਮੁਕੱਰਰ ਕੀਤਾ ਜਿਹੜੇ ਸੈਨਾ ਦੇ ਮੁਹਰੇ ਮੁਹਰੇ ਚੱਲ ਕੇ ਪਵਿੱਤਰ ਬਸਤ੍ਰਾਂ ਵਿੱਚ ਉਸਤਤ ਕਰਨ ਅਤੇ ਆਖਣ, ਯਹੋਵਾਹ ਦਾ ਧੰਨਵਾਦ ਕਰੋ, ਉਹ ਦੀ ਦਯਾ ਜੋ ਸਦਾ ਦੀ ਹੈ। ਜਦ ਓਹ ਗਾਉਣ ਅਤੇ ਉਸਤਤ ਕਰਨ ਲੱਗੇ ਤਾਂ ਯਹੋਵਾਹ ਨੇ ਅੰਮੋਨੀਆਂ ਅਤੇ ਮੋਆਬੀਆਂ ਅਤੇ ਸਈਰ ਪਰਬਤ ਦੇ ਵਸਨੀਕਾਂ ਉੱਤੇ ਜਿਹੜੇ ਯਹੂਦਾਹ ਉੱਤੇ ਚੜ੍ਹੇ ਆਉਂਦੇ ਸਨ ਛਹਿ ਵਾਲਿਆਂ ਨੂੰ ਬਿਠਾ ਦਿੱਤਾ ਸੋ ਓਹ ਮਾਰੇ ਗਏ।
   2 ਇਤਹਾਸ 20:21, 22
  • ਹਰ ਹਾਲ ਵਿੱਚ ਧੰਨਵਾਦ ਕਰੋ ਕਿਉਂ ਜੋ ਤੁਹਾਡੇ ਲਈ ਮਸੀਹ ਯਿਸੂ ਵਿੱਚ ਪਰਮੇਸ਼ੁਰ ਦੀ ਇਹੋ ਇੱਛਿਆ ਹੈ।
   1 ਥੱਸਲੁਨੀਕੀਆਂ 5:18
  • ਸੋ ਅਸੀਂ ਉਹ ਦੇ ਦੁਆਰਾ ਉਸਤਤ ਦਾ ਬਲੀਦਾਨ ਅਰਥਾਤ ਉਨ੍ਹਾਂ ਬੁੱਲ੍ਹਾਂ ਦਾ ਫਲ ਜਿਹੜੇ ਉਹ ਦੇ ਨਾਮ ਨੂੰ ਮੰਨ ਲੈਂਦੇ ਹਨ ਪਰਮੇਸ਼ੁਰ ਦੇ ਅੱਗੇ ਸਦਾ ਚੜ੍ਹਾਇਆ ਕਰੀਏ।
   ਇਬਰਾਨੀਆਂ 13:15
  • ਮੇਰਾ ਮੂੰਹ ਤੇਰੀ ਉਸਤਤ ਅਤੇ ਤੇਰੇ ਮਾਣ ਨਾਲ ਸਾਰਾ ਦਿਨ ਭਰਿਆ ਰਹੇਗਾ।
   ਜ਼ਬੂਰ 71:8
  • ਪਰ ਮੈਂ ਨਿੱਤ ਆਸਰਾ ਰੱਖੀ ਜਾਵਾਂਗਾ, ਅਤੇ ਤੇਰੀ ਉਸਤਤ ਤੇ ਉਸਤਤ ਕਰਦਾ ਹੀ ਜਾਵਾਂਗਾ।
   ਜ਼ਬੂਰ 71:14
  • ਸੂਰਜ ਦੇ ਚੜ੍ਹਨ ਤੋਂ ਉਹ ਦੇ ਲਹਿਣ ਤੀਕ ਯੋਹਵਾਹ ਦੇ ਨਾਮ ਦੀ ਉਸਤਤ ਹੋਵੇ!
   ਜ਼ਬੂਰ 113:3
  • ਅਤੇ ਜ਼ਬੂਰ ਅਤੇ ਭਜਨ ਅਤੇ ਆਤਮਕ ਗੀਤ ਗਾ ਕੇ ਇੱਕ ਦੂਏ ਨਾਲ ਗੱਲਾਂ ਕਰੋ ਅਤੇ ਮਨ ਲਾ ਕੇ ਪ੍ਰਭੁ ਲਈ ਗਾਉਂਦੇ ਵਜਾਉਂਦੇ ਰਿਹਾ ਕਰੋ| ਅਤੇ ਸਭਨਾਂ ਗੱਲਾਂ ਦੇ ਲਈ ਸਾਡੇ ਪ੍ਰਭੁ ਯਿਸੂ ਮਸੀਹ ਦੇ ਨਾਮ ਉੱਤੇ ਪਰਮੇਸ਼ੁਰ ਅਰਥਾਤ ਪਿਤਾ ਦਾ ਸਦਾ ਧੰਨਵਾਦ ਕਰੋ|
   ਅਫ਼ਸੀਆਂ 5:19, 20
  • ਸਿੰਘਾਸਣ ਵੱਲੋਂ ਇੱਕ ਅਵਾਜ਼ ਇਹ ਆਖਦੇ ਨਿੱਕਲੀ, ਤੁਸੀਂ ਸੱਭੇ ਉਹ ਦਿਓ ਦਾਸੋ ਕੀ ਛੋਟੇ ਕੀ ਵੱਡੇ, ਜਿਹੜੇ ਉਸ ਤੋਂ ਭੈ ਕਰਦੇ ਹੋ, ਸਾਡੇ ਪਰਮੇਸ਼ੁਰ ਦੀ ਉਸਤਤ ਕਰੋ !
   ਪਰਕਾਸ਼ ਦੀ ਪੋਥੀ 19:5