ਬਲ

+
 • markup will be injected here -->
 • 0:00
  0:00

  • ਤੁਹਾਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਸੇਵਾ ਕਰਨੀ ਚਾਹੀਦੀ ਹੈ। ਜੇ ਤੁਸੀਂ ਅਜਿਹਾ ਕਰੋਂਗੇ, ਤਾਂ ਮੈਂ ਤੁਹਾਨੂੰ ਚੋਖੀ ਰੋਟੀ ਅਤੇ ਪਾਣੀ ਦਾ ਵਰਦਾਨ ਦਿਆਂਗਾ, ਮੈਂ ਤੁਹਾਡੀਆਂ ਸਾਰੀਆਂ ਬਿਮਾਰੀਆਂ ਦੂਰ ਕਰ ਦਿਆਂਗਾ।
   ਕੂਚ 23:25
  • ਕਿ ਮੁੜ ਜਾਹ ਅਰ ਤੂੰ ਮੇਰੀ ਪਰਜਾ ਦੇ ਪਰਧਾਨ ਹਿਜ਼ਕੀਯਾਹ ਨੂੰ ਆਖ ਯਹੋਵਾਹ ਤੇਰੇ ਪਿਤਾ ਦਾਊਦ ਦਾ ਪਰਮੇਸ਼ੁਰ ਐਉਂ ਆਖਦਾ ਹੈ, ਮੈਂ ਤੇਰੀ ਪ੍ਰਾਰਥਨਾ ਸੁਣੀ ਹੈ। ਮੈਂ ਤੇਰੇ ਅੱਥਰੂ ਵੇਖ ਲਏ ਹਨ। ਵੇਖ ਮੈਂ ਤੈਨੂੰ ਅੱਛਾ ਕਰਨ ਵਾਲਾ ਹਾਂ। ਤੀਜੇ ਦਿਹਾੜੇ ਤੂੰ ਯਹੋਵਾਹ ਦੇ ਭਵਨ ਵਿੱਚ ਜਾਏਂਗਾ।
   2 ਰਾਜਿਆਂ 20:5
  • ਅਰ ਦਾਊਦ ਅਧਿਕ ਤੋਂ ਅਧਿਕ ਹੁੰਦਾ ਗਿਆ, ਕਿਉਂ ਜੋ ਸੈਨਾਂ ਦਾ ਯਹੋਵਾਹ ਉਸ ਦੇ ਅੰਗ ਸੰਗ ਸੀ।
   1 ਇਤਹਾਸ11:9
  • ਹੇ ਯਹੋਵਾਹ, ਤੇਰੀ ਸਮਰੱਥਾ ਵਿੱਚ ਪਾਤਸ਼ਾਹ ਅੰਨਦ ਹੋਵੇਗਾ, ਅਤੇ ਤੇਰੇ ਬਚਾਓ ਵਿੱਚ ਉਹ ਕੇਡਾਕੁ ਮਗਨ ਹੋਵੇਗਾ!
   ਜ਼ਬੂਰ 21:1
  • ਉਹ ਨੇ ਤੈਥੋਂ ਜੀਵਨ ਮੰਗਿਆ ਹੈ ਅਰ ਤੈਂ ਉਹ ਨੂੰ ਦੇ ਦਿੱਤਾ, ਸਗੋਂ ਅਨੰਤਕਾਲ ਤੀਕ ਉਮਰ ਦਾ ਵਾਧਾ ਵੀ।
   ਜ਼ਬੂਰ21:4
  • ਤੂੰ ਤਾਂ ਉਹ ਨੂੰ ਸਦਾ ਲਈ ਬਰਕਤਾਂ ਦਾ ਕਾਰਨ ਠਹਿਰਾਉਂਦਾ ਹੈਂ, ਤੂੰ ਉਹ ਨੂੰ ਆਪਣੀ ਹਜ਼ੂਰੀ ਦੇ ਅੰਨਦ ਨਾਲ ਮਗਨ ਕਰਦਾ ਹੈਂ,
   ਜ਼ਬੂਰ 21:6
  • ਉਹ ਉਸ ਦੀਆਂ ਸਾਰੀਆਂ ਹੱਡੀਆਂ ਦਾ ਰਾਖਾ ਹੈ, ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਤੋੜੀ ਜਾਂਦੀ।
   ਜ਼ਬੂਰ 34:20
  • ਹੇ ਪਰਮੇਸ਼ੁਰ, ਤੈਂ ਮੈਨੂੰ ਜੁਆਨੀ ਤੋਂ ਸਿਖਲਾਇਆ ਹੈ, ਅਤੇ ਹੁਣ ਤੀਕੁਰ ਮੈਂ ਤੇਰੇ ਅਨੋਖੇ ਕੰਮਾਂ ਨੂੰ ਦੱਸਦਾ ਰਿਹਾ। 18 ਸੋ ਬੁਢੇਪੇ ਤੇ ਧੌਲਿਆਂ ਤੀਕ ਵੀ, ਹੇ ਪਰਮੇਸ਼ੁਰ, ਮੈਨੂੰ ਨਾ ਤਿਆਗ, ਜਦ ਤੀਕ ਮੈਂ ਆਉਣ ਵਾਲੀ ਪੀੜ੍ਹੀ ਨੂੰ ਤੇਰਾ ਬਲ, ਅਤੇ ਸਾਰੇ ਆਉਣ ਵਾਲਿਆਂ ਨੂੰ ਤੇਰੀ ਸਮਰੱਥਾ ਨਾ ਦੱਸਾਂ।
   ਜ਼ਬੂਰ 71:17, 18
  • ਉਹ ਬੁਰੀ ਖਬਰ ਤੋਂ ਨਹੀਂ ਡਰਦਾ, ਉਹ ਦਾ ਦਿਲ ਮਜ਼ਬੂਤ ਹੈ, ਉਹ ਦਾ ਭਰੋਸਾ ਯਹੋਵਾਹ ਉੱਤੇ ਹੈ।
   ਜ਼ਬੂਰ 112:7
  • ਸਾਡੇ ਪੁੱਤ੍ਰ ਆਪਣੀ ਜੁਆਨੀ ਵਿੱਚ ਬੂਟਿਆਂ ਵਾਂਙੁ ਵਧਣ, ਅਤੇ ਸਾਡੀਆਂ ਧੀਆਂ ਖੂੰਜੇ ਦੇ ਪੱਥਰਾਂ ਦੀ ਨਿਆਈਂ ਹੋਣ, ਜਿਹੜੇ ਮਹਿਲ ਲਈ ਘੜੇ ਹੋਏ ਹੋਣ।
   ਜ਼ਬੂਰ 144:12
  • ਫੇਰ ਤੂੰ ਆਪਣੇ ਰਾਹ ਵਿੱਚ ਬੇਖਟਕੇ ਚੱਲੇਂਗਾ, ਅਤੇ ਤੇਰਾ ਪੈਰ ਠੇਡਾ ਨਾ ਖਾਵੇਗਾ।
   ਕਹਾਉਤਾਂ 3:23
  • ਮੈਂ ਇਹ ਪ੍ਰਾਰਥਨਾ ਕਰਦਾ ਹਾਂ ਭਈ ਜਿਵੇਂ ਤੇਰੀ ਜਾਨ ਸੁਖ ਸਾਂਦ ਨਾਲ ਹੈ ਤਿਵੇਂ ਤੂੰ ਸਭਨੀਂ ਗੱਲੀਂ ਸੁਖ ਸਾਂਦ ਨਾਲ ਅਤੇ ਨਰੋਆ ਰਹੇਂ|
   3 ਯੂਹੰਨਾ 1:2
  • ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ ਜਾਂਦਾ ਹੈ ਕਿ ਉਹ ਤੁਹਾਡੇ ਲਈ ਤੁਹਾਡੇ ਵੈਰੀਆਂ ਨਾਲ ਤੁਹਾਨੂੰ ਬਚਾਉਣ ਲਈ ਜੁੱਧ ਕਰੇ।
   ਬਿਵਸਥਾ ਸਾਰ 20:4
  • ਅਰ ਦਾਊਦ ਨੇ ਆਪਣੇ ਪੁੱਤ੍ਰ ਸੁਲੇਮਾਨ ਨੂੰ ਆਖਿਆ, ਤਕੜਾ ਅਤੇ ਸੂਰਮਾਂ ਹੋ, ਅਤੇ ਕੰਮ ਕਰ, ਡਰੀਂ ਨਾਂ, ਅਰ ਘਾਬਰ ਨਹੀਂ, ਕਿਉਂ ਜੋ ਯਹੋਵਾਹ ਪਰਮੇਸ਼ੁਰ,ਅਰਥਾਤ ਮੇਰਾ ਪਰਮੇਸ਼ੁਰ ਤੇਰੇ ਅੰਗ ਸੰਗ ਹੈ, ਉਹ ਤੈਨੂੰ ਨਾ ਭੁਲੇਗਾ ਨਾ ਤੈਨੂੰ ਤਿਆਗੇਗਾ ਜਦ ਤੋੜੀ ਕਿ ਯਹੋਵਾਹ ਦੇ ਭਵਨ ਦੀ ਟਹਿਲ ਸੇਵਾ ਲਈ ਸਾਰਾ ਕੰਮ ਸੰਪੂਰਨ ਨਾ ਹੋਵੇ!
   1 ਇਤਹਾਸ 28:20
  • ਉਹ ਦੇ ਨਾਲ ਜੀਵ ਦਾ ਹੱਥ ਹੈ ਪਰ ਸਾਡੇ ਨਾਲ ਯਹੋਵਾਹ ਸਾਡਾ ਪਰਮੇਸ਼ੁਰ ਹੈ ਜੋ ਸਾਡੀ ਸਹਾਇਤਾ ਕਰਦਾ ਅਤੇ ਸਾਡੀਆਂ ਲੜਾਈਆਂ ਲੜਦਾ ਹੈ ਤਾਂ ਲੋਕਾਂ ਨੇ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਦੀਆਂ ਗੱਲਾਂ ਦੇ ਉੱਤੇ ਭਰੋਸਾ ਕੀਤਾ।
   2 ਇਤਹਾਸ 32:8
  • ਤੈਂ ਆਪਣਿਆਂ ਵਿਰੋਧੀਆਂ ਦੇ ਕਾਰਨ ਨਿਆਣਿਆਂ ਅਤੇ ਦੁੱਧ ਚੁੰਘਣ ਵਾਲਿਆਂ ਦੇ ਮੂੰਹ ਤੋਂ ਬਲ ਨੂੰ ਪੱਕਾ ਕੀਤਾ, ਭਈ ਵੈਰੀ ਅਤੇ ਬਦਲਾ ਲੈਣ ਵਾਲੇ ਨੂੰ ਚੁੱਪ ਕਰਾ ਦੇਵੇਂ।
   ਜ਼ਬੂਰ 8:2
  • ਤਦ ਮੈਂ ਤੇਰੀ ਸਹਾਇਤਾ ਨਾਲ ਇੱਕ ਜੱਥੇ ਦੇ ਵਿੱਚੋਂ ਦੀ ਭੱਜ ਸੱਕਦਾ, ਅਤੇ ਆਪਣੇ ਪਰਮੇਸ਼ੁਰ ਦੀ ਸਹਾਇਤਾ ਨਾਲ ਮੈਂ ਕੰਧ ਨੂੰ ਟੱਪ ਸੱਕਦਾ ਹਾਂ। 30 ਪਰਮੇਸ਼ੁਰ ਦਾ ਰਾਹ ਪੂਰਾ ਹੈ, ਯਹੋਵਾਹ ਦਾ ਬਚਨ ਤਾਇਆ ਹੋਇਆ ਹੈ, ਉਹ ਆਪਣੇ ਸਾਰੇ ਸ਼ਰਨਾਰਥੀਆਂ ਲਈ ਇੱਕ ਢਾਲ ਹੈ।.. ਉਹ ਪਰਮੇਸ਼ੁਰ ਜੋ ਮੇਰਾ ਲੱਕ ਬਲ ਨਾਲ ਕੱਸਦਾ ਹੈ, ਅਤੇ ਮੇਰਾ ਰਾਹ ਸੰਪੂਰਨ ਕਰਦਾ ਹੈ।
   ਜ਼ਬੂਰ 18:29, 30, 32
  • ਕੋਈ ਰਥਾਂ ਨੂੰ ਅਤੇ ਕੋਈ ਘੋੜਿਆਂ ਨੂੰ, ਪਰ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਯਾਦ ਕਰਾਂਗੇ।
   ਜ਼ਬੂਰ 20:7
  • ਪਰ ਮੈਨੂੰ ਜੀਉਂਦਿਆਂ ਦੀ ਧਰਤੀ ਉੱਤੇ ਯਹੋਵਾਹ ਦੀ ਭਲਿਆਈ ਵੇਖਣ ਦਾ ਵਿਸ਼ਵਾਸ ਸੀ। 14 ਯਹੋਵਾਹ ਨੂੰ ਉਡੀਕ, ਤਕੜਾ ਹੋ ਅਤੇ ਤੇਰਾ ਮਨ ਦਿਲੇਰ ਹੋਵੇ, ਹਾਂ, ਯਹੋਵਾਹ ਨੂੰ ਹੀ ਉਡੀਕ!
   ਜ਼ਬੂਰ 27:13, 14
  • ਯਹੋਵਾਹ ਮੇਰਾ ਬਲ ਅਤੇ ਮੇਰੀ ਢਾਲ ਹੈ, ਮੇਰੇ ਮਨ ਨੇ ਉਸ ਉੱਤੇ ਭਰੋਸਾ ਰੱਖਿਆ ਹੈ, ਅਤੇ ਮੇਰੀ ਸਹਾਇਤਾ ਹੋਈ ਹੈ, ਇਸ ਲਈ ਮੇਰਾ ਮਨ ਮੌਜ ਮਾਨਦਾ ਹੈ, ਅਤੇ ਮੈਂ ਆਪਣੇ ਗੀਤ ਨਾਲ ਉਸ ਦਾ ਧੰਨਵਾਦ ਕਰਾਂਗਾ। 8 ਯਹੋਵਾਹ ਉਨ੍ਹਾਂ ਦਾ ਬਲ ਹੈ, ਅਤੇ ਉਹ ਆਪਣੇ ਮਸਹ ਕੀਤੇ ਹੋਏ ਦੇ ਲਈ ਬਚਾਓ ਦਾ ਗੜ੍ਹ ਹੈ।
   ਜ਼ਬੂਰ 28:7, 8
  • ਪਰ ਧਰਮੀਆਂ ਦਾ ਬਚਾਓ ਯਹੋਵਾਹ ਵੱਲੋਂ ਹੈ, ਅਰ ਦੁਖ ਦੇ ਸਮੇਂ ਉਹ ਉਨ੍ਹਾਂ ਦਾ ਗੜ੍ਹ ਹੈ,
   ਜ਼ਬੂਰ 37:39
  • ਮੇਰਾ ਤਨ ਤੇ ਮੇਰਾ ਮਨ ਢਲ ਜਾਂਦੇ ਹਨ, ਪਰ ਪਰਮੇਸ਼ੁਰ ਸਦਾ ਲਈ ਮੇਰੇ ਮਨ ਦੀ ਚਟਾਨ ਅਤੇ ਮੇਰਾ ਭਾਗ ਹੈ।
   ਜ਼ਬੂਰ 73:26
  • ਧੰਨ ਉਹ ਆਦਮੀ ਹੈ ਜਿਹ ਦਾ ਬਲ ਤੇਰੀ ਵੱਲੋਂ ਹੈ, ਜਿਹ ਦੇ ਮਨ ਵਿੱਚ ਤੇਰੇ ਮਾਰਗ ਹਨ!... ਓਹ ਬਲ ਤੇ ਬਲ ਪਾਉਂਦੇ ਚੱਲੇ ਜਾਂਦੇ ਹਨ, ਉਨ੍ਹਾਂ ਵਿੱਚੋਂ ਹਰੇਕ ਸੀਯੋਨ ਵਿੱਚ ਪਰਮੇਸ਼ੁਰ ਅੱਗੇ ਵਿਖਾਈ ਦਿੰਦਾ ਹੈ।
   ਜ਼ਬੂਰ 84:5, 7
  • ਯਹੋਵਾਹ ਮੇਰਾ ਬਲ ਤੇ ਗੀਤ ਹੈ, ਉਹ ਮੇਰਾ ਬਚਾਓ ਹੈਗਾ।
   ਜ਼ਬੂਰ 118:14
  • ਮੇਰੀ ਜਾਨ ਉਦਾਸੀ ਦੇ ਕਾਰਨ ਢਲ ਗਈ ਹੈ, ਆਪਣੇ ਬਚਨ ਦੇ ਅਨੁਸਾਰ ਮੈਨੂੰ ਦ੍ਰਿੜ੍ਹ ਕਰ!
   ਜ਼ਬੂਰ 119:28
  • ਤੂੰ ਤਾਂ ਗਰੀਬ ਲਈ ਗੜ੍ਹ ਹੋਇਆ, ਕੰਗਾਲ ਲਈ ਉਹ ਦੇ ਕਸ਼ਟ ਵਿੱਚ ਵੀ ਗੜ੍ਹ, ਵਾਛੜ ਤੋਂ ਪਨਾਹ, ਗਰਮੀ ਤੋਂ ਸਾਯਾ, ਕਿਉਂ ਜੋ ਡਰਾਉਣਿਆਂ ਦੀ ਫੂਕ ਕੰਧ ਉੱਪਰ ਦੀ ਵਾਛੜ ਵਾਂਙੁ ਹੈ।
   ਯਸਾਯਾਹ 25:4
  • ਉਹ ਹੁੱਸੇ ਹੋਏ ਨੂੰ ਬਲ ਦਿੰਦਾ ਹੈ, ਅਤੇ ਨਿਰਬਲ ਦੀ ਸ਼ਕਤੀ ਵਧਾਉਂਦਾ ਹੈ।
   ਯਸਾਯਾਹ 40:29
  • ਨਾ ਡਰ, ਮੈਂ ਤੇਰੇ ਅੰਗ ਸੰਗ ਜੋ ਹਾਂ, ਨਾ ਘਾਬਰ, ਮੈਂ ਤੇਰਾ ਪਰਮੇਸ਼ੁਰ ਜੋ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫਤਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ।
   ਯਸਾਯਾਹ 41:10
  • ਤਦ ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਉਨ੍ਹਾਂ ਨੂੰ ਕਿਹਾ, ਇਹ ਮਨੁੱਖ ਤੋਂ ਅਣਹੋਣਾ ਹੈ ਪਰ ਪਰਮੇਸ਼ੁਰ ਤੋਂ ਸੱਭੋ ਕੁਝ ਹੋ ਸੱਕਦਾ ਹੈ।
   ਮੱਤੀ 19:26
  • ਉਪਰੰਤ ਅਸੀਂ ਏਹਨਾਂ ਗੱਲਾਂ ਉੱਤੇ ਕੀ ਆਖੀਏ ? ਜਦੋਂ ਪਰਮੇਸ਼ੁਰ ਸਾਡੀ ਵੱਲ ਹੈ ਤਾਂ ਕੌਣ ਸਾਡੇ ਵਿਰੁੱਧ ਹੋਵੇਗਾ ?
   ਰੋਮੀਆਂ 8:31
  • ਇਹ ਨਹੀਂ ਭਈ ਅਸੀਂ ਆਪ ਤੋਂ ਇਸ ਜੋਗੇ ਹਾਂ ਜੋ ਕਿਸੇ ਗੱਲ ਨੂੰ ਆਪਣੀ ਹੀ ਵੱਲੋਂ ਸਮਝੀਏ ਸਗੋਂ ਸਾਡੀ ਜੋਗਤਾ ਪਰਮੇਸ਼ੁਰ ਵੱਲੋਂ ਹੈ।
   2 ਕੁਰਿੰਥੀਆਂ 3:5
  • ਇਸ ਲਈ ਜੋ ਸਾਡੇ ਜੁੱਧ ਦੇ ਸ਼ਸਤ੍ਰ ਸਰੀਰਕ ਨਹੀਂ ਸਗੋਂ ਪਰਮੇਸ਼ੁਰ ਦੇ ਭਾਣੇ ਕਿਲ੍ਹਿਆਂ ਦੇ ਢਾਹ ਦੇਣ ਲਈ ਡਾਢੇ ਤਕੜੇ ਹਨ।
   2 ਕੁਰਿੰਥੀਆਂ 10:4
  • ਅਤੇ ਉਸ ਨੇ ਮੈਨੂੰ ਆਖਿਆ ਭਈ ਮੇਰੀ ਕਿਰਪਾ ਹੀ ਤੇਰੇ ਲਈ ਬਥੇਰੀ ਹੈ ਕਿਉਂ ਜੋ ਮੇਰੀ ਸਮਰੱਥਾ ਨਿਰਬਲਤਾਈ ਵਿੱਚ ਪੂਰੀ ਹੁੰਦੀ ਹੈ। ਇਸ ਲਈ ਮੈਂ ਆਪਣੀਆਂ ਨਿਰਬਲਤਾਈਆਂ ਉੱਤੇ ਅੱਤ ਅਨੰਦ ਨਾਲ ਅਭਮਾਨ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਮੇਰੇ ਉੱਤੇ ਸਾਯਾ ਕਰੇ। 10 ਇਸ ਕਾਰਨ ਮੈਂ ਮਸੀਹ ਦੇ ਲਈ ਨਿਰਬਲਤਾਈਆਂ ਉੱਤੇ, ਮਿਹਣਿਆਂ ਉੱਤੇ, ਤੰਗੀਆਂ ਉੱਤੇ, ਸਤਾਏ ਜਾਣ ਉੱਤੇ, ਸੰਕਟਾਂ ਉੱਤੇ, ਪਰਸੰਨ ਹਾਂ ਕਿਉਂਕਿ ਜਦੋਂ ਮੈਂ ਨਿਰਬਲ ਹੁੰਦਾ ਹਾਂ ਤਦੋਂ ਹੀ ਸਮਰਥੀ ਹੁੰਦਾ ਹਾਂ।
   2 ਕੁਰਿੰਥੀਆਂ 12:9, 10
  • ਭਈ ਉਹ ਆਪਣੇ ਪਰਤਾਪ ਦੇ ਧਨ ਅਨੁਸਾਰ ਤੁਹਾਨੂੰ ਇਹ ਦਾਨ ਕਰੇ ਜੋ ਤੁਸੀਂ ਉਹ ਦੇ ਆਤਮਾ ਦੇ ਰਾਹੀਂ ਅੰਦਰਲੀ ਇਨਸਾਨੀਅਤ ਵਿੱਚ ਸਮਰੱਥਾ ਨਾਲ ਬਲਵੰਤ ਬਣੋ|
   ਅਫ਼ਸੀਆਂ 3:16
  • ਮੁਕਦੀ ਗੱਲ, ਪ੍ਰਭੁ ਵਿੱਚ ਅਤੇ ਉਹ ਦੀ ਸ਼ਕਤੀ ਦੇ ਪਰਾਕਰਮ ਵਿੱਚ ਤਕੜੇ ਹੋਵੋ|
   ਅਫ਼ਸੀਆਂ 6:10
  • ਉਹ ਦੇ ਵਿੱਚ ਜੋ ਮੈਨੂੰ ਬਲ ਦਿੰਦਾ ਹੈ ਮੈਂ ਸੱਭੋ ਕੁਝ ਕਰ ਸੱਕਦਾ ਹਾਂ|
   ਫ਼ਿਲਿੱਪੀਆਂ 4:13
  • ਹੇ ਬੱਚਿਓ, ਤੁਸੀਂ ਤਾਂ ਪਰਮੇਸ਼ੁਰ ਤੋਂ ਹੋ ਅਤੇ ਉਨ੍ਹਾਂ ਨੂੰ ਜਿੱਤ ਲਿਆ ਹੈ ਕਿਉਂਕਿ ਜਿਹੜਾ ਤੁਹਾਡੇ ਵਿੱਚ ਹੈ ਸੋ ਓਸ ਨਾਲੋਂ ਵੱਡਾ ਹੈ ਜਿਹੜਾ ਸੰਸਾਰ ਵਿੱਚ ਹੈ|
   1ਯੂਹੰਨਾ 4:4
  • ਕੀ ਮੈਂ ਤੈਨੂੰ ਹੁਕਮ ਨਹੀਂ ਦਿੱਤਾ ਭਈ ਤਕੜਾ ਹੋ ਅਤੇ ਹੌਸਲਾ ਰੱਖ? ਨਾ ਕੰਬ ਅਤੇ ਨਾ ਘਾਬਰ ਕਿਉਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਜਿੱਥੇ ਤੂੰ ਜਾਵੇਂ ਤੇਰੇ ਸੰਗ ਹੈ।
   ਯਹੋਸ਼ੁਆ 1:9
  • ਸੋ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਇਉਂ ਫ਼ਰਮਾਉਂਦਾ ਹੈ,—ਏਸ ਲਈ ਕਿ ਤੁਸਾਂ ਏਹ ਬਚਨ ਆਖਿਆ ਹੈ, ਵੇਖ, ਮੈਂ ਏਹਨਾਂ ਗੱਲਾਂ ਨੂੰ ਤੇਰੇ ਮੂੰਹ ਵਿੱਚ ਅੱਗ ਬਣਾ ਦਿੰਦਾ ਹਾਂ, ਅਤੇ ਏਸ ਪਰਜਾ ਨੂੰ ਲੱਕੜੀ, ਏਹ ਓਹਨਾਂ ਨੂੰ ਖਾ ਜਾਵੇਗੀ!
   ਯਿਰਮਿਯਾਹ 5:14
  • ਮੈਂ ਓਹਨਾਂ ਨੂੰ ਯਹੋਵਾਹ ਵਿੱਚ ਬਲਵੰਤ ਕਰਾਂਗਾ, ਓਹ ਉਸ ਦੇ ਨਾਮ ਵਿੱਚ ਤੁਰਨ ਫਿਰਨਗੇ, ਯਹੋਵਾਹ ਦਾ ਵਾਕ ਹੈ।
   ਜ਼ਕਰਯਾਹ 10:12
  • ਬੋਲਣ ਵਾਲੇ ਤੁਸੀਂ ਤਾਂ ਨਹੀਂ ਪਰ ਤੁਹਾਡੇ ਪਿਤਾ ਦਾ ਆਤਮਾ ਜਿਹੜਾ ਤੁਹਾਡੇ ਵਿੱਚ ਬੋਲਦਾ ਹੈ।
   ਮੱਤੀ 10:20
  • ਪਰ ਜਾ ਪਵਿੱਤ੍ਰ ਆਤਮਾ ਤੁਹਾਡੇ ਉੱਤੇ ਆਵੇਗਾ ਤਾਂ ਤੁਸੀਂ ਸ਼ਕਤੀ ਪਾਓਗੇ ਅਤੇ ਯਰੂਸ਼ਲਮ ਅਰ ਸਾਰੇ ਯਹੂਦਿਯਾ ਅਤੇ ਸਾਮਰਿਯਾ ਵਿੱਚ ਸਗੋਂ ਧਰਤੀ ਦੇ ਬੰਨੇ ਤੀਕੁਰ ਮੇਰੇ ਗਵਾਹ ਹੋਵੋਗੇ।
   ਰਸੂਲਾਂ ਦੇ ਕਰਤੱਬ 1:8
  • ਜਾਂ ਉਨ੍ਹਾਂ ਨੇ ਪਤਰਸ ਅਤੇ ਯੂਹੰਨਾ ਦੀ ਦਲੇਰੀ ਵੇਖੀ ਅਤੇ ਜਾਣਿਆ ਜੋ ਓਹ ਵਿਦਵਾਨ ਨਹੀਂ ਸਗੋਂ ਆਮ ਵਿੱਚੋਂ ਹਨ ਤਾਂ ਅਚਰਜ ਮੰਨਿਆ। ਫੇਰ ਓਹਨਾਂ ਨੂੰ ਪਛਾਣਿਆ ਭਈ ਏਹ ਯਿਸੂ ਦੇ ਨਾਲ ਰਹੇ ਸਨ।
   ਰਸੂਲਾਂ ਦੇ ਕਰਤੱਬ 4:13
  • ਸਲੀਬ ਦੀ ਕਥਾ ਤਾਂ ਉਨ੍ਹਾਂ ਦੇ ਭਾਣੇ ਜਿਹੜੇ ਨਾਸ ਹੋ ਰਹੇ ਹਨ ਮੂਰਖਤਾਈ ਹੈ ਪਰੰਤੂ ਸਾਡੇ ਭਾਣੇ ਜਿਹੜੇ ਬਚਾਏ ਜਾਂਦੇ ਹਾਂ ਉਹ ਪਰਮੇਸ਼ੁਰ ਦੀ ਸ਼ਕਤੀ ਹੈ।
   1 ਕੁਰਿੰਥੀਆਂ 1:18
  • ਅਤੇ ਮੇਰਾ ਬਚਨ ਅਤੇ ਮੇਰਾ ਪਰਚਾਰ ਗਿਆਨ ਦੀਆਂ ਮਨਾਉਣ ਵਾਲੀਆਂ ਗੱਲਾਂ ਦੇ ਨਾਲ ਨਹੀਂ ਸਗੋਂ ਆਤਮਾ ਅਤੇ ਸਮਰੱਥਾ ਦੇ ਪਰਮਾਣ ਨਾਲ ਸੀ। 5 ਤਾਂ ਜੋ ਤੁਹਾਡੀ ਨਿਹਚਾ ਮਨੁੱਖਾਂ ਦੀ ਬੁੱਧ ਉੱਤੇ ਨਹੀਂ ਸਗੋਂ ਪਰਮੇਸ਼ੁਰ ਦੀ ਸਮਰੱਥਾ ਉੱਤੇ ਠਹਿਰੇ।
   1 ਕੁਰਿੰਥੀਆਂ 2:4, 5