ਸੰਸਾਰ ਈਵੇਲੂਸ਼ਨ ਬਨਾਮ ਦੇ ਸ੍ਰਿਸ਼ਟੀ


 • ਪਰਮੇਸ਼ੁਰ ਨੇ ਅਕਾਸ਼ ਤੇ ਧਰਤੀ ਨੂੰ ਸਾਜਿਆ।
  ਪੈਦਾਇਸ਼ 1:1
 • ਪਰਮੇਸ਼ੁਰ ਨੇ ਆਖਿਆ, “ਪਾਣੀ ਬਹੁਤ ਸਾਰੇ ਜੀਵਿਤ ਪ੍ਰਾਣੀਆਂ ਨਾਲ ਭਰ ਜਾਵੇ ਅਤੇ ਅਕਾਸ਼ ਦੇ ਵਾਯੂਮੰਡਲ ਦੇ ਆਰ-ਪਾਰ ਪੰਛੀ ਉੱਡਦੇ ਰਹਿਣ।”
  ਪੈਦਾਇਸ਼ 1:20
 • ਇਸਲਈ ਪਰਮੇਸ਼ੁਰ ਨੇ ਵਿਸ਼ਾਲ ਸਮੁੰਦਰੀ ਜਾਨਵਰਾਂ ਅਤੇ ਹਰ ਤਰ੍ਹਾਂ ਦੇ ਜੀਵਿਤ ਪ੍ਰਾਣੀਆਂ ਦੀ ਸਾਜਨਾ ਕੀਤੀ ਜੋ ਸਮੁੰਦਰ ਵਿੱਚ ਵਿਚਰਦੇ ਹਨ। ਪਰਮੇਸ਼ੁਰ ਨੇ ਅਕਾਸ਼ ਵਿੱਚ ਉੱਡਣ ਵਾਲੇ ਹਰ ਪ੍ਰਕਾਰ ਦੇ ਪੰਛੀਆਂ ਨੂੰ ਸਾਜਿਆ। ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਸੀ।
  ਪੈਦਾਇਸ਼ 1:21
 • ਫ਼ੇਰ ਪਰਮੇਸ਼ੁਰ ਨੇ ਆਖਿਆ, “ਧਰਤੀ ਹਰ ਪ੍ਰਕਾਰ ਦੇ ਜੀਵਿਤ ਪ੍ਰਾਣੀਆਂ ਨੂੰ ਪੈਦਾ ਕਰੇ। ਇੱਥੇ ਹਰ ਪ੍ਰਕਾਰ ਦੇ ਪਾਲਤੂ ਅਤੇ ਰੀਂਗਣ ਵਾਲੇ ਜਾਨਵਰ ਅਤੇ ਜੰਗਲੀ ਜਾਨਵਰ ਹੋਣ।” ਇਹੀ ਕੁਝ ਵਾਪਰਿਆ।
  ਪੈਦਾਇਸ਼ 1:24
 • ਫ਼ੇਰ ਪਰਮੇਸ਼ੁਰ ਨੇ ਆਖਿਆ, “ਆਓ ਹੁਣ ਆਦਮੀ ਦੀ ਸਾਜਣਾ ਕਰੀਏ। ਅਸੀਂ ਲੋਕਾਂ ਨੂੰ ਆਪਣੀ ਨਕਲ ਦੇ ਰੂਪ ਵਿੱਚ ਸਾਜਾਂਗੇ। ਲੋਕ ਸਾਡੇ ਵਰਗੇ ਹੋਣਗੇ। ਉਹ ਸਮੁੰਦਰ ਦੇ ਸਾਰੇ ਜੀਵਾਂ ਅਤੇ ਹਵਾ ਦੇ ਸਾਰੇ ਪੰਛੀਆਂ ਉੱਤੇ ਰਾਜ ਕਰਨਗੇ। ਉਹ ਸਾਰੇ ਵੱਡੇ ਜਾਨਵਰਾਂ ਅਤੇ ਧਰਤੀ ਉੱਤੇ ਰੀਂਗਣ ਵਾਲੇ ਸਾਰੇ ਛੋਟੇ ਜੀਵਾਂ ਉੱਤੇ ਰਾਜ ਕਰਨਗੇ।”
  ਪੈਦਾਇਸ਼ 1:26
 • ਇਸ ਲਈ ਪਰਮੇਸ਼ੁਰ ਨੇ ਆਦਮੀ ਨੂੰ ਆਪਣੇ ਅਕਸ ਵਿੱਚ ਸਾਜਿਆ। ਉਸਨੇ ਉਸਨੂੰ ਆਪਣੇ ਖੁਦ ਦੇ ਚਰਿਤ੍ਰ ਮੁਤਾਬਿਕ ਸਾਜਿਆ। ਉਸਨੇ ਉਨ੍ਹਾਂ ਨੂੰ ਨਰ ਅਤੇ ਨਾਰੀ ਦੇ ਰੂਪ ਵਿੱਚ ਸਾਜਿਆ।
  ਪੈਦਾਇਸ਼ 1:27
 • ਫ਼ੇਰ ਯਹੋਵਾਹ ਪਰਮੇਸ਼ੁਰ ਨੇ ਧਰਤੀ ਤੋਂ ਮਿੱਟੀ ਲਈ ਅਤੇ ਆਦਮ ਨੂੰ ਸਾਜਿਆ। ਯਹੋਵਾਹ ਨੇ ਆਦਮ ਦੇ ਨੱਕ ਵਿੱਚ ਜੀਵਨ ਦਾ ਸਾਹ ਫ਼ੂਕਿਆ, ਅਤੇ ਆਦਮ ਜਿਉਂਦਾ ਜੀਵ ਬਣ ਗਿਆ।
  ਪੈਦਾਇਸ਼ 2:7
 • ਕਿਉਂਕਿ ਯਹੋਵਾਹ ਨੇ ਛੇ ਦਿਨ ਕੰਮ ਕੀਤਾ ਅਤੇ ਅਕਾਸ਼, ਧਰਤੀ ਅਤੇ ਸਮੁੰਦਰ ਅਤੇ ਉਨ੍ਹਾਂ ਵਿਚਲੀ ਹਰ ਸ਼ੈਅ ਬਣਾਈ। ਅਤੇ ਸੱਤਵੇਂ ਦਿਨ ਪਰਮੇਸ਼ੁਰ ਨੇ ਅਰਾਮ ਕੀਤਾ। ਇਸ ਤਰ੍ਹਾਂ ਯਹੋਵਾਹ ਨੇ ਸਬਤ - ਅਰਾਮ ਦੇ ਦਿਨ ਨੂੰ ਅਸੀਸ ਦਿੱਤੀ। ਯਹੋਵਾਹ ਨੇ ਉਸਨੂੰ ਬਹੁਤ ਖਾਸ ਦਿਨ ਬਣਾ ਦਿੱਤਾ।
  ਖ਼ਰੋਜ 20:11
 • ਪਰ ਜਾਨਵਰਾਂ ਨੂੰ ਪੁੱਛੋ ਉਨ੍ਹਾਂ ਤੁਹਾਨੂੰ ਸਿਖਿਆ ਦ੍ਦੇਣਗੇ। ਜਾਂ ਪੁੱਛੋ ਹਵਾ ਦੇ ਪਛ੍ਛੀਆਂ ਨੂੰ ਉਹ ਤੁਹਾਨੂੰ ਦਸ੍ਸਣਗੇ। ਜਾਂ ਧਰਤੀ ਨਾਲ ਗੱਲ ਕਰੋ, ਇਹ ਤੁਹਾਨੂੰ ਸਿਖਾਵੇਗੀ। ਜਾਂ ਸਮੁੰਦਰ ਦੀਆਂ ਮੱਛੀਆਂ ਨੂੰ ਆਪਣੀ ਸਿਆਣਪ ਬਾਰੇ ਤੁਹਾਨੂੰ ਦੱਸਣ ਦਿਓ। ਹਰ ਕੋਈ ਜਾਣਦਾ ਹੈ ਕਿ ਯਹੋਵਾਹ ਨੇ ਉਹ ਚੀਜ਼ਾਂ ਬਣਾਈਆਂ ਨੇ।
  ਅੱਯੂਬ 12:7-9
 • ਪਰਮੇਸ਼ੁਰ ਦੀ ਗਰਜਦੀ ਹੋਈ ਆਵਾਜ਼ ਅਦਭੁਤ ਹੁੰਦੀ ਹੈ! ਉਹ ਮਹਾਨ ਗੱਲਾਂ ਕਰਦਾ ਹੈ ਜਿਨ੍ਹਾਂ ਨੂੰ ਅਸੀਂ ਨਹੀਂ ਸਮਝ ਸਕਦੇ।
  ਅੱਯੂਬ 37:5
 • ਅੱਯੂਬ ਜ਼ਰਾ ਬਹੇਮੋਬ ਵੱਲ ਵੇਖ। ਮੈਂ, ਪਰਮੇਸ਼ੁਰ ਨੇ ਬਹੇਮੋਬ ਨੂੰ ਬਣਾਇਆ ਸੀ ਤੇ ਮੈਂ ਤੈਨੂੰ ਸਾਜਿਆ ਸੀ। ਬਹੇਮੋਬ ਗਊ ਵਾਂਗ ਘਾਹ ਖਾਂਦਾ ਹੈ। ਬਹੇਮੋਬ ਦੇ ਸ਼ਰੀਰ ਅੰਦਰ ਬਹੁਤ ਤਾਕਤ ਹੈ। ਉਸਦੇ ਮਿਹਦੇ ਦੇ ਪੱਠੇ ਬਹੁਤ ਮਜ਼ਬੂਤ ਹਨ। ਬਹੇਮੋਬ ਦੀ ਪੂਛ ਦਿਆਰ ਦੇ ਰੁੱਖ ਵਾਂਗਰਾਂ ਮਜ਼ਬੂਤੀ ਨਾਲ ਖਲੋਤੀ ਹੈ। ਉਸ ਦੀਆਂ ਲੱਤਾਂ ਦੇ ਪੱਠੇ ਬਹੁਤ ਮਜ਼ਬੂਤ ਹਨ। ਬਹੇਮੋਬ ਦੀਆਂ ਹੱਡੀਆਂ ਕਾਂਸੀ ਵਾਂਗ ਮਜ਼ਬੂਤ ਹਨ। ਉਸ ਦੀਆਂ ਲੱਤਾਂ ਲੋਹੇ ਦੀਆਂ ਲਠ੍ਠਾਂ ਵਰਗੀਆਂ ਹਨ।
  ਅੱਯੂਬ 40:15-18
 • ਤੁਸੀਂ ਉੱਤਰ ਅਤੇ ਦਖਣ ਵਿੱਚ ਹਰ ਚੀਜ਼ ਸਾਜੀ। ਤਾਬੋਰ ਅਤੇ ਹਰਮੋਨ ਦੇ ਪਰਬਤ ਤੁਹਾਡੇ ਨਾਮ ਦੀ ਉਸਤਤਿ ਗਾਉਂਦੇ ਹਨ।
  ਜ਼ਬੂਰ 89:12
 • ਹੇ ਪਰਮੇਸ਼ੁਰ, ਤੁਸੀਂ ਪਰਬਤਾਂ ਦੇ ਪੈਦਾ ਹੋਣ ਤੋਂ ਪਹਿਲਾਂ ਅਤੇ ਧਰਤੀ ਅਤੇ ਦੁਨੀਆਂ ਸਾਜੇ ਜਾਣ ਤੋਂ ਪਹਿਲਾਂ ਵੀ ਤੁਸੀਂ ਪਰਮੇਸ਼ੁਰ ਸੀ। ਹੇ ਪਰਮੇਸ਼ੁਰ ਤੁਸੀਂ ਸਦਾ ਰਹੇ ਹੋਂ ਅਤੇ ਤੁਸੀਂ ਸਦਾ ਰਹੋਂਗੇ, ਹੇ ਪਰਮੇਸ਼ੁਰ।
  ਜ਼ਬੂਰ 90:2
 • ਪਰ, ਹੇ ਯਹੋਵਾਹ, ਜਦੋਂ ਤੁਸੀਂ ਆਪਣੀ ਆਤਮਾ ਉਨ੍ਹਾਂ ਵੱਲ ਭੇਜਦੇ ਹੋ। ਉਹ ਸਿਹਤਮੰਦ ਬਣ ਜਾਂਦੇ ਹਨ। ਅਤੇ ਤੁਸੀਂ ਇੱਕ ਵਾਰ ਫ਼ੇਰ ਧਰਤ ਨੂੰ ਨਵਾਂ ਨਕੋਰ ਬਣਾ ਦਿੰਦੇ ਹੋ।
  ਜ਼ਬੂਰ 104:30
 • ਯਹੋਵਾਹ ਦੇ ਨੇਮ ਦੀ ਉਸਤਤਿ ਕਰੋ। ਕਿਉਂ? ਕਿਉਂਕਿ ਪਰਮੇਸ਼ੁਰ ਨੇ ਆਦੇਸ਼ ਦਿੱਤਾ ਅਤੇ ਸਾਡੇ ਸਾਰਿਆਂ ਦੀ ਸਾਜਨਾ ਹੋਈ।
  ਜ਼ਬੂਰ 148:5
 • ਸੱਚੇ ਪਰਮੇਸ਼ੁਰ, ਯਹੋਵਾਹ ਨੇ ਇਹ ਗੱਲਾਂ ਆਖੀਆਂ। (ਯਹੋਵਾਹ ਨੇ ਅਕਾਸ਼ਾਂ ਨੂੰ ਸਾਜਿਆ। ਯਹੋਵਾਹ ਨੇ ਅਕਾਸ਼ਾਂ ਨੂੰ ਧਰਤੀ ਉੱਤੇ ਫ਼ੈਲਾਇਆ। ਉਸਨੇ ਧਰਤੀ ਉਤਲੀ ਹਰ ਚੀਜ਼ ਨੂੰ ਵੀ ਸਾਜਿਆ। ਯਹੋਵਾਹ ਧਰਤੀ ਉੱਤੇ ਸਮੂਹ ਲੋਕਾਂ ਵਿੱਚ ਜੀਵਨ ਫੂਕਦਾ ਹੈ। ਯਹੋਵਾਹ ਧਰਤੀ ਉੱਤੇ ਤੁਰਨ-ਫ਼ਿਰਨ ਵਾਲੇ ਹਰ ਬੰਦੇ ਨੂੰ ਰੂਹ ਪ੍ਰਦਾਨ ਕਰਦਾ ਹੈ।)
  ਯਸਈਆਹ 42:5
 • ਮੈਂ ਨੂਰ ਨੂੰ ਸਾਜਿਆ ਸੀ ਅਤੇ ਮੈਂ ਹਨੇਰੇ ਨੂੰ ਸਾਜਿਆ ਸੀ। ਮੈਂ ਅਮਨ ਸਬਾਪਿਤ ਕਰਦਾ ਹਾਂ, ਅਤੇ ਮੈਂ ਹੀ ਮੁਸੀਬਤਾਂ ਪੈਦਾ ਕਰਦਾ ਹਾਂ। ਮੈਂ ਹੀ ਯਹੋਵਾਹ ਹਾਂ - ਅਤੇ ਮੈਂ ਹੀ ਇਹ ਸਾਰੀਆਂ ਗੱਲਾਂ ਕਰਦਾ ਹਾਂ।
  ਯਸਈਆਹ 45:7
 • ਇਸ ਲਈ ਦੇਖੋ! ਮੈਂ ਧਰਤੀ ਨੂੰ ਸਾਜਿਆ ਸੀ। ਅਤੇ ਮੈਂ ਇਸ ਵਿੱਚ ਰਹਿਣ ਵਾਲੇ ਲੋਕਾਂ ਨੂੰ ਸਾਜਿਆ ਸੀ। ਮੈਂ ਆਪਣੇ ਹੀ ਹੱਥਾਂ ਦੀ ਵਰਤੋਂ ਕੀਤੀ ਸੀ ਅਤੇ ਸਾਜਿਆ ਸੀ ਅਕਾਸ਼ਾਂ ਨੂੰ। ਅਤੇ ਮੈਂ ਆਦੇਸ਼ ਦਿੰਦਾ ਹਾਂ ਅਕਾਸ਼ ਦੀਆਂ ਸਮੂਹ ਫ਼ੌਜਾਂ ਨੂੰ।
  ਯਸਈਆਹ 45:12
 • ਯਹੋਵਾਹ ਪਰਮੇਸ਼ੁਰ ਹੈ। ਉਸਨੇ ਧਰਤੀ ਅਤੇ ਅਕਾਸ਼ਾਂ ਨੂੰ ਸਾਜਿਆ ਸੀ। ਯਹੋਵਾਹ ਨੇ ਧਰਤੀ ਨੂੰ ਉਸਦੀ ਬਾਵੇਂ ਰੱਖ ਦਿੱਤਾ ਸੀ। ਯਹੋਵਾਹ ਨੇ ਧਰਤੀ ਨੂੰ ਸੱਖਣਾ ਹੋਣਾ ਨਹੀਂ ਚਾਹਿਆ ਸੀ ਜਦੋਂ ਉਸ ਨੇ ਇਸਨੂੰ ਸਾਜਿਆ ਸੀ। ਉਸਨੇ ਇਸਨੂੰ ਸਦਾ ਜਿਉਣ ਲਈ ਸਾਜਿਆ ਸੀ। "ਮੈਂ ਹੀ ਯਹੋਵਾਹ ਹਾਂ, ਇੱਥੇ ਹੋਰ ਕੋਈ ਪਰਮੇਸ਼ੁਰ ਨਹੀਂ।
  ਯਸਈਆਹ 45:18
 • "ਮੈਂ ਇੱਕ ਨਵਾਂ ਅਕਾਸ਼ ਅਤੇ ਇੱਕ ਨਵੀਂ ਧਰਤੀ ਸਾਜਾਂਗਾ। ਲੋਕੀ ਅਤੀਤ ਨੂੰ ਯਾਦ ਨਹੀਂ ਕਰਨਗੇ। ਉਹ ਉਨ੍ਹਾਂ ਵਿੱਚੋਂ ਕਿਸੇ ਚੀਜ਼ ਨੂੰ ਵੀ ਯਾਦ ਨਹੀਂ ਕਰਨਗੇ।
  ਯਸਈਆਹ 65:17
 • ਸਾਡਾ ਸਭ ਦਾ ਪਿਤਾ (ਪਰਮੇਸ਼ੁਰ) ਇਕ ਹੈ। ਉਸਨੇ ਹੀ ਸਾਨੂੰ ਸਾਰਿਆਂ ਨੂੰ ਸਾਜਿਆ ਹੈ। ਤਾਂ ਫ਼ਿਰ ਭਾਈ-ਭਾਈ ਨੂੰ ਕਿਉਂ ਧੋਖਾ ਦਿੰਦਾ ਹੈ? ਅਜਿਹੇ ਲੋਕ ਇਉਂ ਕਰਕੇ ਇਹ ਜਤਾਉਂਦੇ ਹਨ ਕਿ ਉਨ੍ਹਾਂ ਨੂੰ ਨੇਮ ਦਾ ਕੋਈ ਆਦਰ ਨਹੀਂ। ਉਨ੍ਹਾਂ ਨੂੰ ਉਸ ਬਿਵਸਬਾ ਦੀ ਕੋਈ ਇੱਜ਼ਤ ਨਹੀਂ ਜਿਹੜੀ ਸਾਡੇ ਪੁਰਖਿਆਂ ਨੇ ਪਰਮੇਸ਼ੁਰ ਨਾਲ ਬੰਨ੍ਹੀ ਸੀ।
  ਮਲਾਕੀ 2:10
 • ਜਦੋਂ ਪਰਮੇਸ਼ੁਰ ਨੇ ਇਹ ਦਨੀਆਂ ਨੂੰ ਸਿਰਜਿਆ, ‘ਉਸਨੇ ਲੋਕਾਂ ਨੂੰ ਨਰ ਅਤੇ ਮਾਦਾ ਬਣਾਇਆ।’
  ਮਰਕੁਸ 10:6
 • ਭਲਾ ਕਿਉਂ? ਓਨ੍ਹੀ ਦਿਨੀ, ਜਿਹੜੀਆਂ ਮੁਸੀਬਤਾਂ ਆਉਣਗੀਆਂ ਉਹ ਸ਼ੁਰੂ ਤੋਂ ਲੈਕੇ ਉਦੋਂ ਤੱਕ ਦੀਆਂ ਸਭ ਤੋਂ ਭਿਆਨਕ ਮੁਸੀਬਤਾਂ ਹੋਣਗੀਆਂ ਜਦੋਂ ਪ੍ਰਭੂ ਨੇ ਇਹ ਦੁਨੀਆਂ ਸਾਜੀ ਸੀ, ਇਥੇ ਭਵਿਖ ਵਿੱਚ ਆਉਣ ਵਾਲੀਆਂ ਤਕਲੀਫ਼ਾਂ ਨਾਲੋਂ ਵੀ ਵਧ ਮੁਸ਼ਕਿਲਾਂ ਹੋਣਗੀਆਂ।
  ਮਰਕੁਸ 13:19
 • ਸਭ ਕੁਝ ਉਸਦੇ ਰਾਹੀਂ ਸਾਜਿਆ ਗਿਆ ਸੀ। ਉਸਤੋਂ ਬਿਨਾ ਕੁਝ ਵੀ ਨਹੀਂ ਸੀ ਰਚਿਆ ਗਿਆ।
  ਯੂਹੰਨਾ 1:3
 • ਪਰਮੇਸ਼ੁਰ ਬਾਰੇ ਕੁਝ ਅਜਿਹੀਆਂ ਗੱਲਾਂ ਹਨ ਜੋ ਲੋਕ ਨਹੀਂ ਵੇਖ ਸਕਦੇ। ਉਹ ਉਸਦੀ ਸਦੀਵੀ ਸ਼ਕਤੀ ਅਤੇ ਉਹ ਸਭ ਚੀਜ਼ਾਂ ਹਨ ਜੋ ਉਸਨੂੰ ਪਰਮੇਸ਼ੁਰ ਬਣਾਉਂਦੀਆਂ ਹਨ। ਸੰਸਾਰੇ ਦੇ ਅਰੰਭ ਵੇਲੇ ਤੋਂ ਉਨ੍ਹਾਂ ਗੱਲਾਂ ਨੂੰ ਸਮਝਣਾ ਸੌਖਾ ਹੈ। ਕਿਉਂਕਿ ਉਸਦੀ ਸਿਰਜਣਾ ਵਿੱਚ ਉਹ ਗੱਲਾਂ ਸਪਸ਼ਟ ਹਨ। ਇਸ ਲਈ ਲੋਕਾਂ ਕੋਲ ਉਨ੍ਹਾਂ ਮੰਦੇ ਕੰਮਾਂ ਲਈ ਕੋਈ ਬਹਾਨਾ ਨਹੀਂ ਹੋਵੇਗਾ ਜਿਹੜੇ ਉਹ ਕਰਦੇ ਹਨ। ਲੋਕ ਪਰਮੇਸ਼ੁਰ ਨੂੰ ਜਾਣਦੇ ਸਨ, ਪਰ ਉਨ੍ਹਾਂ ਨੇ ਉਸਨੂੰ ਪਰਮੇਸ਼ੁਰ ਵਾਂਗ ਨਹੀਂ ਸਤਿਕਾਰਿਆ ਅਤੇ ਨਾ ਹੀ ਉਹ ਉਸਦੇ ਸ਼ੁਕਰਗੁਜ਼ਾਰ ਸਨ। ਉਨ੍ਹਾਂ ਦੀਆਂ ਸੋਚਾਂ ਵਿਅਰਥ ਹੋ ਗਈਆਂ। ਉਨ੍ਹਾਂ ਦੇ ਮੂਰਖ ਦਿਲ ਹਨੇਰੇ ਨਾਲ ਭਰ ਗਏ ਸਨ। ਭਾਵੇਂ ਉਨ੍ਹਾਂ ਨੇ ਦਾਵ੍ਹਾ ਕੀਤਾ ਸੀ ਕਿ ਉਹ ਸਿਆਣੇ ਹਨ, ਪਰ ਉਹ ਮੂਰਖ ਬਣ ਗਏ। ਉਨ੍ਹਾਂ ਨੇ ਅਬਨਾਸ਼ੀ ਪਰਮੇਸ਼ੁਰ ਨੂੰ ਸਤਿਕਾਰਨਾ ਬੰਦ ਕਰ ਦਿੱਤਾ, ਤੇ ਇਸਦੀ ਜਗ਼੍ਹਾ ਉਨ੍ਹਾਂ ਨੇ ਮੂਰਤੀਆਂ ਦੀ ਉਪਾਸਨਾ ਕਰਨੀ ਸ਼ੁਰੂ ਕਰ ਦਿੱਤੀ। ਜੋ ਧਰਤੀ ਦੇ ਲੋਕਾਂ ਵਾਂਗ ਦਿਖਦੀਆਂ ਹਨ। ਉਨ੍ਹਾਂ ਨੇ ਪੰਛੀਆਂ, ਜਾਨਵਰਾਂ ਤੇ ਸਪਾਂ ਵਰਗੀਆਂ ਨਸ਼ਵਾਰ ਚੀਜ਼ਾਂ ਵਾਸਤੇ ਪਰਮੇਸ਼ੁਰ ਦੀ ਮਹਿਮਾ ਦਾ ਵਪਾਰ ਕੀਤਾ। ਲੋਕੀਂ ਪਾਪਾਂ ਨਾਲ ਭਰੇ ਹੋਏ ਸਨ ਅਤੇ ਸਿਰਫ਼ ਮੰਦੀਆਂ ਗੱਲਾਂ ਹੀ ਕਰਨਾ ਚਾਹੁੰਦੇ ਸਨ। ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਪਾਪੀ ਰਾਹ ਵੱਲ ਜਾਣ ਲਈ ਛੱਡ ਦਿੱਤਾ। ਇਸ ਲਈ ਉਹ ਇੱਕ ਦੂਜੇ ਨਾਲ ਸ਼ਰਮਨਾਕ ਗੱਲਾਂ ਕਰਕੇ ਆਪਣੇ ਸ਼ਰੀਰਾਂ ਦੀ ਗਲਤ ਵਰਤੋਂ ਕਰਨ ਲੱਗੇ। ਉਨ੍ਹਾਂ ਨੇ ਪਰਮੇਸ਼ੁਰ ਦੇ ਸੱਚ ਨੂੰ ਇੱਕ ਝੂਠ ਵਿੱਚ ਬਦਲ ਦਿੱਤਾ। ਉਨ੍ਹਾਂ ਨੇ ਉਸਦੀਆਂ ਬਣਾਈਆਂ ਹੋਈਆਂ ਚੀਜ਼ਾਂ ਦੀ ਉਪਾਸਨਾ ਅਤੇ ਸੇਵਾ ਕੀਤੀ ਪਰ ਉਸ ਪਰਮੇਸ਼ੁਰ ਦੀ ਨਹੀਂ, ਜਿਸਨੇ ਉਨ੍ਹਾ ਚੀਜ਼ਾਂ ਨੂੰ ਬਣਾਇਆ ਸੀ। ਸਿਰਫ਼ ਪਰਮੇਸ਼ੁਰ ਦੀ ਹੀ ਉਸਤਤਿ ਸਦੀਵੀ ਹੋਣੀ ਚਾਹੀਦੀ ਹੈ। ਆਮੀਨ।
  ਰੋਮੀਆਂ 1:20-25
 • ਪੂਰੀ ਸ੍ਰਿਸ਼ਟੀ ਉਤਸੁਕਤਾਪੂਰਵਕ ਅਤੇ ਪਰਮੇਸ਼ੁਰ ਦੇ ਬਚਿਆਂ ਦੇ ਪ੍ਰਗਟ ਹੋਣ ਦਾ ਇੰਤਜ਼ਾਰ ਕਰ ਰਹੀ ਹੈ। ਸਾਰੀ ਸ੍ਰਿਸ਼ਟੀ ਨੂੰ ਇਸ ਤਰ੍ਹਾਂ ਬਦਲਿਆ ਗਿਆ ਜਿਵੇਂ ਇਹ ਪੂਰਨ ਵਿਅਰਥ ਸੀ। ਇਹ ਆਪਣੀ ਖੁਦ ਦੀ ਇੱਛਾ ਨਾਲ ਨਹੀਂ ਬਦਲੀ ਸਗੋਂ ਉਸਦੀ ਇੱਛਾ ਨਾਲ ਬਦਲੀ ਜਿਸਨੇ ਇਸਦਾ ਨਿਰਣਾ ਕੀਤਾ। ਉਥੇ ਆਸ ਸੀ ਕਿ ਪੂਰੀ ਸ੍ਰਿਸ਼ਟੀ ਵਿਨਾਸ਼ ਤੋਂ ਅਜ਼ਾਦ ਕੀਤੀ ਜਾਵੇਗੀ ਅਤੇ ਅਜ਼ਾਦੀ ਅਤੇ ਮਹਿਮਾ ਪਵੇਗੀ ਜੋ ਪਰਮੇਸ਼ੁਰ ਦੇ ਬਚਿਆਂ ਨਾਲ ਸੰਬੰਧਿਤ ਹੈ। ਅਸੀਂ ਜਾਣਦੇ ਹਾਂ ਕਿ ਸਾਰੀ ਸ੍ਰਿਸ਼ਟੀ, ਇਸ ਪਲ ਤੱਕ ਵੀ, ਇੱਕ ਔਰਤ ਦੀ ਗਰਭਾਵਸਥਾ ਦੇ ਸਮੇਂ ਦੇ ਦਰਦ ਵਾਂਗ ਹੌਂਕੇ ਭਰ ਰਹੀ ਹੈ।
  ਰੋਮੀਆਂ 8:19-22
 • ਇਹ ਵੀ ਕਿ, ਆਦਮੀ ਔਰਤ ਲਈ ਨਹੀਂ ਬਣਾਇਆ ਗਿਆ ਸੀ, ਸਗੋਂ ਔਰਤ ਆਦਮੀ ਲਈ ਬਣਾਈ ਗਈ ਸੀ।
  ੧ ਕੁਰਿੰਥੀਆਂ 11:9
 • ਪਰਮੇਸ਼ੁਰ ਨੇ ਸਾਨੂੰ ਉਵੇਂ ਬਣਾਇਆ ਹੈ ਜਿਵੇਂ ਦੇ ਅਸੀਂ ਹਾਂ। ਪਰਮੇਸ਼ੁਰ ਨੇ ਸਾਨੂੰ ਮਸੀਹ ਯਿਸੂ ਵਿੱਚ ਨਵੇਂ ਬਣਾਇਆ ਤਾਂ ਜੋ ਅਸੀਂ ਚੰਗੇ ਕੰਮ ਕਰਨ ਯੋਗ ਹੋ ਸਕੀਏ। ਪਰਮੇਸ਼ੁਰ ਨੇ ਪਹਿਲਾਂ ਹੀ ਇਨ੍ਹਾਂ ਸਾਰੀਆਂ ਚੰਗੀਆਂ ਗੱਲਾਂ ਦੀ ਯੋਜਨਾ ਸਾਡੇ ਲਈ ਤਿਆਰ ਕੀਤੀ ਹੋਈ ਹੈ। ਤਾਂ ਕਿ ਅਸੀਂ ਆਪਣਾ ਜੀਵਨ ਚੰਗੇ ਕੰਮ ਕਰਦਿਆਂ ਬਿਤਾਈਏ।
  ਅਫ਼ਸੀਆਂ 2:10
 • ਸਵਰਗ ਵਿੱਚ ਜਾਂ ਧਰਤੀ ਉਤਲੀਆਂ ਚੀਜ਼ਾਂ,ਪ੍ਰਤਖ ਚੀਜ਼ਾਂ ਜਾਂ ਅਪ੍ਰਤਖ ਚੀਜ਼ਾਂ, ਸਿੰਘਾਸਨ ਅਤੇ ਅਧਿਕਾਰ,ਹਾਕਮ ਅਤੇ ਸ਼ਕਤੀਆਂ ਸਾਰੀਆਂ ਚੀਜ਼ਾਂ ਉਸੇ ਰਾਹੀਂਅਤੇ ਉਸੇ ਲਈ ਸਾਜੀਆਂ ਗਈਆਂ ਹਨ।
  ਕੁਲੁੱਸੀਆਂ 1:16
 • ਸਾਵਧਾਨ ਰਹੋ ਕਿ ਕੋਈ ਤੁਹਾਨੂੰ ਗਲਤ ਵਿਚਾਰਾਂ ਅਤੇ ਦੁਨਿਆਵੀ ਲੋਕਾਂ ਦੇ ਨਿਰਾਰਥਕ ਸ਼ਬਦਾਂ ਨਾਲ ਕੁਰਾਹੇ ਨਾ ਪਾ ਦੇਵੇ ਅਜਿਹੇ ਵਿਚਾਰ ਲੋਕਾਂ ਤੋਂ ਆਉਂਦੇ ਹਨ, ਮਸੀਹ ਵੱਲੋਂ ਨਹੀਂ।
  ਕੁਲੁੱਸੀਆਂ 2:8
 • ਹੁਣ ਤੁਸੀਂ ਇੱਕ ਨਵਾਂ ਜੀਵਨ ਸ਼ੁਰੂ ਕੀਤਾ ਹੈ। ਆਪਣੇ ਨਵੇਂ ਜੀਵਨ ਵਿੱਚ, ਤੁਸੀਂ ਦ੍ਰਿੜ੍ਹਤਾ ਨਾਲ ਉਸ ਵਰਗੇ ਬਣਨ ਲਈ, ਜਿਸਨੇ ਤੁਹਾਨੂੰ ਸਾਜਿਆ ਹੈ, ਨਵੇਂ ਬਣਾਏ ਜਾ ਰਹੇ ਹੋ। ਤੁਹਾਡਾ ਨਵਾਂ ਜੀਵਨ ਤੁਹਾਨੂੰ ਪਰਮੇਸ਼ੁਰ ਦਾ ਸੱਚਾ ਗਿਆਨ ਦਿੰਦਾ ਹੈ।
  ਕੁਲੁੱਸੀਆਂ 3:10
 • ਉਹ ਲੋਕ ਹੋਰਨਾਂ ਨੂੰ ਆਖਦੇ ਹਨ ਕਿ ਵਿਆਹ ਕਰਾਉਣਾ ਗਲਤ ਹੈ। ਅਤੇ ਉਹ ਉਨ੍ਹਾਂ ਨੂੰ ਕਹਿੰਦੇ ਹਨ ਕਿ ਕੁਝ ਅਜਿਹੀਆਂ ਚੀਜ਼ਾਂ ਹਨ ਜਿਹੜਿਆਂ ਲੋਕਾਂ ਨੂੰ ਨਹੀਂ ਖਾਣੀਆਂ ਚਾਹੀਦੀਆਂ ਪਰ ਜਿਹੜੇ ਲੋਕ ਨਿਹਚਾਵਾਨ ਹਨ ਅਤੇ ਜਿਹੜੇ ਸੱਚ ਨੂੰ ਜਾਣਦੇ ਹਨ ਉਹ ਉਨ੍ਹਾਂ ਭੋਜਨਾਂ ਨੂੰ ਪਰਮੇਸ਼ੁਰ ਦਾ ਸ਼ੁਕਰਾਨਾ ਕਰਕੇ ਖਾ ਸਕਦੇ ਹਨ ਕਿਉਂ ਕਿ ਪਰਮੇਸ਼ੁਰ ਹੀ ਹੈ ਜਿਸਨੇ ਉਨ੍ਹਾਂ ਭੋਜਨਾਂ ਨੂੰ ਬਣਾਇਆ।
  ੧ ਤਿਮੋਥਿਉਸ 4:3
 • ਪਰਮੇਸ਼ੁਰ ਇਹ ਵੀ ਆਖਦਾ ਹੈ,“ਹੇ ਪ੍ਰਭੂ, ਮੁਢ ਵਿੱਚ ਤੂੰ ਧਰਤੀ ਨੂੰ ਸਾਜਿਆਅਤੇ ਤੇਰੇ ਹੱਥਾਂ ਨੇ ਅਕਾਸ਼ ਨੂੰ ਸਾਜਿਆ।
  ਇਬਰਾਨੀਆਂ 1:10
 • ਨਿਹਚਾ ਇਹ ਸਮਝਣ ਵਿੱਚ ਸਾਡੀ ਸਹਾਇਤਾ ਕਰਦੀ ਹੈ ਕਿ ਪਰਮੇਸ਼ੁਰ ਨੇ ਆਪਣੇ ਆਦੇਸ਼ ਨਾਲ ਸਾਰੀ ਦੁਨੀਆਂ ਨੂੰ ਸਾਜਿਆ ਸੀ। ਇਸਦਾ ਇਹ ਅਰਥ ਹੈ ਕਿ ਜਿਹੜੀਆਂ ਚੀਜ਼ਾਂ ਅਸੀਂ ਦੇਖਦੇ ਹਾਂ ਉਨ੍ਹਾਂ ਚੀਜ਼ਾਂ ਤੋਂ ਬਾਹਰ ਬਣਾਈਆਂ ਗਈਆਂ ਸਨ ਜਿਸਨੂੰ ਦੇਖਿਆ ਨਹੀਂ ਜਾ ਸਕਦਾ।
  ਇਬਰਾਨੀਆਂ 11:1-3
 • ਤੁਹਾਡੇ ਲਈ ਇਹ ਜਾਨਣਾ ਜ਼ਰੂਰੀ ਹੈ ਕਿ ਅਖੀਰਲੇ ਦਿਨਾਂ ਵਿੱਚ ਕੀ ਵਾਪਰੇਗਾ। ਲੋਕੀਂ ਆਪਣੀਆਂ ਇੱਛਾਵਾਂ ਅਨੁਸਾਰ ਦੁਸ਼ਟ ਗੱਲਾਂ ਕਰਨਗੇ। ਉਹ ਤੁਹਾਡੇ ਤੇ ਹੱਸਣਗੇ। ਉਹ ਲੋਕ ਆਖਣਗੇ, “ਉਸਨੇ ਫ਼ੇਰ ਆਉਣ ਦਾ ਵਾਅਦਾ ਕੀਤਾ ਸੀ। ਕਿੱਥੇ ਹੈ ਉਹ? ਸਾਡੇ ਪਿਉ ਦਾਦੇ ਮਰ ਚੁੱਕੇ ਹਨ। ਪਰ ਦੁਨੀਆਂ ਓਸੇ ਤਰ੍ਹਾਂ ਚੱਲ ਰਹੀ ਹੈ ਜਿਸ ਤਰ੍ਹਾਂ ਇਹ ਜਦੋਂ ਤੋਂ ਬਣਾਈ ਗਈ ਸੀ। ਪਰ ਇਹ ਲੋਕ ਉਹ ਚੇਤੇ ਕਰਨਾ ਪਸੰਦ ਨਹੀਂ ਕਰਦੇ ਜੋ ਬਹੁਤ ਪਹਿਲਾਂ ਵਾਪਰਿਆ ਸੀ। ਅਕਾਸ਼ ਉਥੇ ਹੀ ਸੀ ਅਤੇ ਪਰਮੇਸ਼ੁਰ ਨੇ ਧਰਤੀ ਨੂੰ ਪਾਣੀ ਤੋਂ ਅਤੇ ਪਾਣੀ ਨਾਲ ਸਾਜਿਆ। ਇਹ ਸਭ ਕੁਝ ਉਸਦੇ ਬਚਨ ਨਾਲ ਸਾਜਿਆ ਗਿਆ ਹੈ। ਉਸ ਦੁਨੀਆਂ ਵਿੱਚ ਹਢ਼ ਆਏ ਅਤੇ ਪਾਣੀ ਦੁਆਰਾ ਨਸ਼ਟ ਹੋ ਗਈ।
  I੧ ਪਤਰਸ 3:3-6
 • “ਲਾਉਦਿਕੀਏ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ;“ਉਹ ਇੱਕ ਜਿਹੜਾ “ਆਮੀਨ” ਹੈ ਇਹ ਗੱਲਾਂ ਤੁਹਾਨੂੰ ਦੱਸ ਰਿਹਾ ਹੈ। ਉਹ ਵਫ਼ਾਦਾਰ ਅਤੇ ਸੱਚਾ ਗਵਾਹ ਹੈ। ਉਹ ਉਨ੍ਹਾਂ ਸਭ ਦੇਸ਼ਾਂ ਦਾ ਹਾਕਮ ਹੈ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਸਾਜਿਆ ਹੈ। ਉਹ ਇਹ ਗੱਲਾਂ ਆਖਦਾ ਹੈ।
  ਪਰਕਾਸ਼ ਦੀ ਪੋਥੀ 3:14
 • “ਸਾਡੇ ਪ੍ਰਭੂ ਅਤੇ ਪਰਮੇਸ਼ੁਰ,ਤੂੰ ਮਹਿਮਾ, ਸਤਿਕਾਰ ਅਤੇ ਸ਼ਕਤੀ ਪ੍ਰਾਪਤ ਕਰਨ ਦੇ ਯੋਗ ਹੈਂ।ਤੂੰ ਹੀ ਸਭ ਕੁਝ ਸਾਜਿਆ ਹੈ।ਇਹ ਤੇਰੀ ਰਜ਼ਾ ਦੁਆਰਾ ਹੀ ਹੈ ਕੋ ਜੋ ਸਾਰੀਆਂ ਚੀਜ਼ਾਂ ਮੌਜ਼ੂਦ ਹਨ ਅਤੇ ਸਾਜੀਆਂ ਗਈਆਂ ਸਨ।”
  ਪਰਕਾਸ਼ ਦੀ ਪੋਥੀ 4:11
 • ਦੂਤ ਨੇ ਉਸ ਇੱਕ ਦੇ ਨਾਂ ਦੀ ਸੌਂਹ ਖਾਧੀ ਜਿਹੜਾ ਹਮੇਸ਼ਾ ਅਤੇ ਹਮੇਸ਼ਾ ਰਹਿੰਦਾ ਹੈ, ਜਿਸਨੇ ਅਕਾਸ਼ ਅਤੇ ਉਸ ਵਿਚਲਾ ਸਭ ਕੁਝ, ਧਰਤੀ ਅਤੇ ਇਸ ਵਿਚਲਾ ਸਭ ਕੁਝ, ਸਮੁੰਦਰ ਅਤੇ ਇਸ ਵਿਚਲਾ ਸਭ ਕੁਝ ਸਾਜਿਆ ਹੈ। ਦੂਤ ਨੇ ਆਖਿਆ, “ਹੁਣ ਇਥੇ ਹੋਰ ਢਿਲ ਨਹੀਂ ਹੋਵੇਗੀ।
  ਪਰਕਾਸ਼ ਦੀ ਪੋਥੀ 10:6
 • ਫ਼ਿਰ ਮੈਂ ਇੱਕ ਹੋਰ ਦੂਤ ਨੂੰ ਹਵਾ ਵਿੱਚ ਉੱਚਾ ਉਡਦਿਆਂ ਵੇਖਿਆ। ਇਸ ਦੂਤ ਕੋਲ ਧਰਤੀ ਤੇ ਰਹਿਣ ਵਾਲੇ ਲੋਕਾਂ - ਹਰ ਕੌਮ, ਕਬੀਲੇ ਭਾਸ਼ਾ ਅਤੇ ਜਾਤੀ ਦੇ ਲੋਕਾਂ ਨੂੰ ਕਦੀ ਵੀ ਨਾ ਖਤਮ ਹੋਣ ਵਾਲੀ ਖੁਸ਼ਖਬਰੀ ਦਿੱਤੀ ਗਈ ਸੀ। ਦੂਤ ਨੇ ਉੱਚੀ ਅਵਾਜ਼ ਵਿੱਚ ਆਖਿਆ, “ਪਰਮੇਸ਼ੁਰ ਤੋਂ ਡਰੋ ਅਤੇ ਉਸਨੂੰ ਮਹਿਮਾ ਦਿਉ। ਪਰਮੇਸ਼ੁਰ ਲਈ ਨਿਰਣਾ ਦੇਣ ਦਾ ਸਮਾਂ ਆ ਗਿਆ ਹੈ। ਉਸਦੀ ਉਪਾਸਨਾ ਕਰੋ। ਉਸਨੇ ਸਵਰਗ, ਧਰਤੀ, ਸਮੁੰਦਰ ਅਤੇ ਪਾਣੀ ਦੇ ਚਸ਼ਮੇ ਬਣਾਏ ਹਨ।”
  ਪਰਕਾਸ਼ ਦੀ ਪੋਥੀ 14:6-7