ਅਨੁਸ਼ਾਸਨ

+
  • markup will be injected here -->
  • 0:00
    0:00

    • ਕਿਉਂ ਜੋ ਯਹੋਵਾਹ ਓਸੇ ਨੂੰ ਤਾੜਦਾ ਹੈ ਜਿਹ ਦੇ ਨਾਲ ਪਿਆਰ ਕਰਦਾ ਹੈ, ਜਿਵੇਂ ਪਿਉ ਉਸ ਪੁੱਤ੍ਰ ਨੂੰ ਜਿਸ ਤੋਂ ਉਹ ਪਰਸੰਨ ਹੈ।
      ਕਹਾਉਤਾਂ 3:12
    • ਜਿਹੜਾ ਪੁੱਤ੍ਰ ਉੱਤੇ ਛੂਛਕ ਨਹੀਂ ਚਲਾਉਂਦਾ ਉਹ ਉਸ ਦਾ ਵੈਰੀ ਹੈ, ਪਰ ਜਿਹੜਾ ਉਸ ਦੇ ਨਾਲ ਪਿਆਰ ਕਰਦਾ ਹੈ ਉਹ ਵੇਲੇ ਸਿਰ ਉਸ ਨੂੰ ਤਾੜਦਾ ਹੈ।
      ਕਹਾਉਤਾਂ 13:24
    • ਜਦ ਤਾਈਂ ਆਸ ਹੈ ਆਪਣੇ ਪੁੱਤ੍ਰ ਨੂੰ ਤਾੜ, ਪਰ ਉਹ ਦੇ ਨਾਸ ਉੱਤੇ ਆਪਣਾ ਜੀ ਨਾ ਲਾ।
      ਕਹਾਉਤਾਂ 19:18
    • ਬਾਲਕ ਦੇ ਮਨ ਵਿੱਚ ਮੂਰਖਤਾਈ ਬੱਧੀ ਹੋਈ ਹੁੰਦੀ ਹੈ, ਤਾੜ ਦੀ ਛਿਟੀ ਉਹ ਨੂੰ ਉਸ ਤੋਂ ਦੂਰ ਕਰ ਦਿੰਦੀ ਹੈ।
      ਕਹਾਉਤਾਂ 22:15
    • ਬਾਲਕ ਦੇ ਤਾੜਨ ਤੋਂ ਨਾ ਰੁਕ, ਭਾਵੇਂ ਤੂੰ ਛਿਟੀ ਨਾਲ ਉਹ ਨੂੰ ਮਾਰੇਂ ਤਾਂ ਉਹ ਨਾ ਮਰੇਗਾ।
      ਕਹਾਉਤਾਂ 23:13
    • ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਨੂੰ ਨਾ ਖਿਝਾਓ ਭਈ ਓਹ ਕਿਤੇ ਮਨ ਨਾ ਹਾਰ ਦੇਣ।
      ਕੁਲੁੱਸੀਆਂ 3:21
    • ਆਪਣੇ ਘਰ ਦਾ ਚੰਗੀ ਤਰਾਂ ਪਰਬੰਧ ਕਰਨ ਵਾਲਾ, ਅਤੇ ਆਪਣੇ ਬਾਲਕਾਂ ਨੂੰ ਪੂਰੀ ਗੰਭੀਰਤਾਈ ਨਾਲ ਵੱਸ ਵਿੱਚ ਰੱਖਣ ਵਾਲਾ ਹੋਵੇ।
      1 ਤਿਮੋਥਿਉਸ 3:4
    • ਅਤੇ ਤੁਸੀਂ ਉਸ ਉਪਦੇਸ਼ ਨੂੰ ਭੁੱਲ ਗਏ ਹੋ ਜਿਸ ਤੋਂ ਤੁਹਾਨੂੰ ਪੁੱਤ੍ਰਾਂ ਵਾਂਙੁ ਸਮਝਾਈਦਾ ਹੈ,- ਹੇ ਮੇਰੇ ਪੁੱਤ੍ਰ, ਤੂੰ ਪ੍ਰਭੁ ਦੀ ਤਾੜ ਨੂੰ ਤੁੱਛ ਨਾ ਜਾਣ, ਅਤੇ ਜਾਂ ਉਹ ਤੈਨੂੰ ਝਿੜਕੇ ਤਾਂ ਅੱਕ ਨਾ ਜਾਈਂ, ਕਿਉਂ ਜੋ ਜਿਹ ਦੇ ਨਾਲ ਪਿਆਰ ਕਰਦਾ ਹੈ, ਪ੍ਰਭੁ ਉਹ ਨੂੰ ਤਾੜਦਾ ਹੈ, ਅਤੇ ਹਰੇਕ ਪੁੱਤ੍ਰ ਨੂੰ ਜਿਹ ਨੂੰ ਉਹ ਕਬੂਲ ਕਰਦਾ ਹੈ, ਉਹ ਕੋਰੜੇ ਮਾਰਦਾ ਹੈ। ਤੁਸੀਂ ਸਹਾਰਾ ਜੋ ਕਰਦੇ ਹੋ ਇਹ ਤਾੜੇ ਜਾਣ ਦੇ ਨਮਿੱਤ ਹੈ। ਪਰਮੇਸ਼ੁਰ ਤੁਹਾਡੇ ਨਾਲ ਅਜਿਹਾ ਵਰਤਦਾ ਹੈ ਜਿਹਾ ਪੁੱਤ੍ਰਾਂ ਨਾਲ, ਕਿਉਂ ਜੋ ਉਹ ਕਿਹੜਾ ਪੁੱਤ੍ਰ ਹੈ ਜਿਹ ਨੂੰ ਪਿਉ ਨਹੀਂ ਤਾੜਦਾ ? ਪਰ ਜੇ ਤੁਸੀਂ ਉਸ ਤਾੜਨਾ ਬਿਨਾ ਰਹੇ ਜਿਹ ਦੇ ਵਿੱਚ ਸੱਭੋ ਸਾਂਝੀ ਹੋਏ ਹਨ ਤਾਂ ਤੁਸੀਂ ਪੁੱਤ੍ਰ ਨਹੀਂ ਸਗੋਂ ਹਰਾਮ ਦੇ ਹੋ ! ਫੇਰ ਸਾਡੇ ਸਰੀਰਕ ਪਿਉ ਸਨ ਜਿਹੜੇ ਤਾੜਨਾ ਕਰਦੇ ਸਨ ਅਤੇ ਅਸਾਂ ਓਹਨਾਂ ਦਾ ਆਦਰ ਕੀਤਾ। ਤਾਂ ਭਲਾ, ਅਸੀਂ ਬਹੁਤ ਵਧੀਕ ਆਤਮਿਆਂ ਦੇ ਪਿਤਾ ਦੇ ਅਧੀਨ ਨਾ ਹੋਈਏ ਅਤੇ ਜੀਵੀਏ ?
      ਇਬਰਾਨੀਆਂ 12:5-9
    • ਬੱਚਿਓ, ਆਓ, ਮੇਰੀ ਸੁਣੋ, ਅਤੇ ਮੈਂ ਤੁਹਾਨੂੰ ਯਹੋਵਾਹ ਦਾ ਭੈ ਸਿਖਾਵਾਂਗਾ।
      ਜ਼ਬੂਰ 34:11
    • ਜੁਆਨ ਕਿਦਾਂ ਆਪਣੀ ਚਾਲ ਨੂੰ ਸੁੱਧ ਰੱਖੇ? ਉਹ ਤੇਰੇ ਬਚਨ ਦੇ ਅਨੁਸਾਰ ਉਹ ਦੀ ਚੌਕਸੀ ਕਰੇ।
      ਜ਼ਬੂਰ 119:9
    • ਯਹੋਵਾਹ ਮੇਰਾ ਕੰਮ ਪੂਰਾ ਕਰੇਗਾ, ਹੇ ਯਹੋਵਾਹ, ਤੇਰੀ ਦਯਾ ਸਦੀਪਕ ਹੈ, ਆਪਣੇ ਹੱਥਾਂ ਦੇ ਕੰਮਾਂ ਨੂੰ ਨਾ ਤਿਆਗ!
      ਜ਼ਬੂਰ 138:8
    • ਸਾਡੇ ਪੁੱਤ੍ਰ ਆਪਣੀ ਜੁਆਨੀ ਵਿੱਚ ਬੂਟਿਆਂ ਵਾਂਙੁ ਵਧਣ, ਅਤੇ ਸਾਡੀਆਂ ਧੀਆਂ ਖੂੰਜੇ ਦੇ ਪੱਥਰਾਂ ਦੀ ਨਿਆਈਂ ਹੋਣ, ਜਿਹੜੇ ਮਹਿਲ ਲਈ ਘੜੇ ਹੋਏ ਹੋਣ।
      ਜ਼ਬੂਰ 144:12
    • ਹੇ ਮੇਰੇ ਪੁੱਤ੍ਰ, ਤੂੰ ਮੇਰੀ ਤਾਲੀਮ ਨੂੰ ਨਾ ਭੁੱਲ, ਸਗੋਂ ਆਪਣੇ ਚਿੱਤ ਨਾਲ ਮੇਰੇ ਹੁਕਮਾਂ ਨੂੰ ਮੰਨ,
      ਕਹਾਉਤਾਂ 3:1
    • ਸੋ ਹੁਣ, ਹੇ ਮੇਰੇ ਪੁੱਤ੍ਰੋ, ਤੁਸੀਂ ਮੇਰੀ ਸੁਣੋ, ਕਿਉਂ ਜੋ ਧੰਨ ਓਹ ਹਨ ਜਿਹੜੇ ਮੇਰੇ ਰਾਹਾਂ ਦੀ ਪਾਲਨਾ ਕਰਦੇ ਹਨ। ਸਿੱਖਿਆ ਨੂੰ ਸੁਣੋ ਤੇ ਬੁੱਧਵਾਨ ਬਣੋ, ਅਤੇ ਉਸ ਤੋਂ ਮੂੰਹ ਨਾ ਮੋੜੋ।
      ਕਹਾਉਤਾਂ 8:32-33
    • ਬਾਲਕ ਨੂੰ ਉਹ ਦਾ ਠੀਕ ਰਾਹ ਸਿਖਲਾ, ਤਾਂ ਉਹ ਵੱਡਾ ਹੋ ਕੇ ਵੀ ਉਸ ਤੋਂ ਕਦੀ ਨਾ ਹਟੇਗਾ।
      ਕਹਾਉਤਾਂ 22:6
    • ਤੇਰੇ ਸਾਰੇ ਪੁੱਤ੍ਰ ਯਹੋਵਾਹ ਵੱਲੋਂ ਸਿੱਖੇ ਹੋਏ ਹੋਣਗੇ, ਅਤੇ ਤੇਰੇ ਪੁੱਤ੍ਰਾਂ ਦੀ ਸ਼ਾਂਤੀ ਬਹੁਤ ਹੋਵੇਗੀ।
      ਯਸਾਯਾਹ 54:13
    • ਸੋ ਜਾਂ ਉਹ ਖਾ ਹਟੇ ਤਾਂ ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, ਹੇ ਸ਼ਮਾਊਨ ਯੂਹੰਨਾ ਦੇ ਪੁੱਤ੍ਰ ਕੀ ਤੂੰ ਮੈਨੂੰ ਇਨ੍ਹਾਂ ਨਾਲੋਂ ਵਧ ਪਿਆਰ ਕਰਦਾ ਹੈਂ? ਉਨ ਉਸ ਨੂੰ ਆਖਿਆ, ਹਾਂ ਪ੍ਰਭੁ ਵੀ ਤੂੰ ਜਾਣਦਾ ਹੈਂ ਜੋ ਮੈਂ ਤੇਰੇ ਨਾਲ ਹਿਤ ਕਰਦਾ ਹਾਂ| ਓਨ ਉਹ ਨੂੰ ਕਿਹਾ, ਮੇਰੇ ਲੇਲਿਆਂ ਨੂੰ ਚਾਰ|
      ਯੂਹੰਨਾ 21:15
    • ਪਰ ਜੁਆਨੀ ਦੀਆਂ ਕਾਮਨਾਂ ਤੋਂ ਭੱਜ ਅਤੇ ਜਿਹੜੇ ਸਾਫ਼ ਦਿਲ ਤੋਂ ਪ੍ਰਭੁ ਦਾ ਨਾਮ ਲੈਂਦੇ ਹਨ ਉਨ੍ਹਾਂ ਨਾਲ ਧਰਮ, ਨਿਹਚਾ, ਪ੍ਰੇਮ ਅਤੇ ਮਿਲਾਪ ਦੇ ਮਗਰ ਲੱਗਾ ਰਹੁ।
      2 ਤਿਮੋਥਿਉਸ 2:22
    • ਇਸ ਨਾਲੋਂ ਮੈਨੂੰ ਵੱਡਾ ਅਨੰਦ ਕੋਈ ਨਹੀਂ ਜੋ ਮੈਂ ਸੁਣਾਂ ਭਈ ਮੇਰੇ ਬਾਲਕ ਸਚਿਆਈ ਉੱਤੇ ਚੱਲਦੇ ਹਨ।
      3ਯੂਹੰਨਾ 1:4
    • ਤੁਸੀਂ ਓਹਨਾਂ ਨੂੰ ਆਪਣੇ ਬੱਚਿਆਂ ਨੂੰ ਸਿਖਲਾਓ। ਤੁਸੀਂ ਆਪਣੇ ਘਰ ਬੈਠਿਆਂ, ਰਾਹ ਤੁਰਦਿਆਂ, ਲੇਟਦਿਆਂ ਅਰ ਉੱਠਦਿਆਂ ਓਹਨਾਂ ਦਾ ਚਰਚਾ ਕਰੋ।
      ਬਿਵਸਥਾ ਸਾਰ 6:7
    • ਇਨ੍ਹਾਂ ਸਾਰੀਆਂ ਗੱਲਾਂ ਨੂੰ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਸੁਣੋ ਅਤੇ ਮੰਨੋ ਤਾਂ ਜੋ ਤੁਹਾਡਾ ਅਤੇ ਤੁਹਾਡੇ ਪਿੱਛੋਂ ਤੁਹਾਡੇ ਬੱਚਿਆਂ ਦਾ ਸਦਾ ਲਈ ਭਲਾ ਹੋਵੇ ਸੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਨਿਗਾਹ ਵਿੱਚ ਠੀਕ ਅਤੇ ਚੰਗਾ ਕੰਮ ਕਰੋ।
      ਬਿਵਸਥਾ ਸਾਰ 12:28
    • ਤਾਂ ਉਸ ਉਨ੍ਹਾਂ ਨੂੰ ਆਖਿਆ, ਆਪਣੇ ਮਨ ਇਨ੍ਹਾਂ ਸਾਰੀਆਂ ਗੱਲਾਂ ਉੱਤੇ ਲਾਓ ਜਿਨ੍ਹਾਂ ਦੀ ਮੈਂ ਅੱਜ ਤੁਹਾਨੂੰ ਸਾਖੀ ਦਿੰਦਾ ਹਾਂ। ਤੁਸੀਂ ਆਪਣੇ ਪੁੱਤ੍ਰਾਂ ਨੂੰ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਦਾ ਹੁਕਮ ਦਿਓ। ਕਿਉਂ ਜੋ ਉਹ ਤੁਹਾਡੇ ਲਈ ਕੋਈ ਫੋਕੀ ਜਿਹੀ ਗੱਲ ਨਹੀਂ ਹੈ ਸਗੋਂ ਉਹੀ ਤੁਹਾਡਾ ਜੀਵਨ ਹੈ ਅਤੇ ਏਸ ਗੱਲ ਦੇ ਕਾਰਨ ਤੁਸੀਂ ਆਪਣੇ ਦਿਨ ਉਸ ਭੂਮੀ ਉੱਤੇ ਜਿੱਥੇ ਤੁਸੀਂ ਯਰਦਨੋਂ ਪਾਰ ਕਬਜ਼ਾ ਕਰਨ ਲਈ ਜਾ ਰਹੇ ਹੋ ਲੰਮੇ ਕਰੋਗੇ।
      ਬਿਵਸਥਾ ਸਾਰ 32:46, 47
    • ਤਾਂ ਉਹ ਨੇ ਮੈਨੂੰ ਸਿਖਾਇਆ ਤੇ ਇਹ ਆਖਿਆ, ਤੇਰਾ ਮਨ ਮੇਰੀਆਂ ਗੱਲਾਂ ਨੂੰ ਫੜੇ, ਤੂੰ ਮੇਰੇ ਹੁਕਮਾਂ ਨੂੰ ਮੰਨ, ਤਾਂ ਤੂੰ ਜੀਵੇਂਗਾ। 5 ਬੁੱਧ ਨੂੰ ਪ੍ਰਾਪਤ ਕਰ, ਸਮਝ ਨੂੰ ਵੀ ਪ੍ਰਾਪਤ ਕਰ, ਮੇਰੇ ਬਚਨਾਂ ਨੂੰ ਭੁਲਾਈਂ ਨਾ ਅਤੇ ਨਾ ਉਨ੍ਹਾਂ ਤੋਂ ਮੁੜੀਂ।
      ਕਹਾਉਤਾਂ 4:4, 5
    • ਧਰਮੀ ਜਿਹੜਾ ਸਚਿਆਈ ਨਾਲ ਚੱਲਦਾ ਹੈ,— ਉਹ ਦੇ ਮਗਰੋਂ ਉਹ ਦੇ ਪੁੱਤ੍ਰ ਧੰਨ ਹੁੰਦੇ ਹਨ!
      ਕਹਾਉਤਾਂ 20:7
    • ਮੈਂ ਵੇਖਿਆ ਅਤੇ ਉੱਠਿਆ ਅਤੇ ਉਨ੍ਹਾਂ ਸ਼ਰੀਫਾਂ ਅਤੇ ਰਈਸਾਂ ਅਤੇ ਬਾਕੀ ਲੋਕਾਂ ਨੂੰ ਆਖਿਆ, ਉਨ੍ਹਾਂ ਕੋਲੋਂ ਨਾ ਡਰੋ, ਪ੍ਰਭੂ ਨੂੰ ਜਿਹੜਾ ਵੱਡਾ ਤੇ ਭੈ ਦਾਇਕ ਹੈ ਯਾਦ ਰੱਖੋ ਅਤੇ ਆਪਣੇ ਭਰਾਵਾਂ ਲਈ ਅਤੇ ਆਪਣਿਆਂ ਪੁੱਤ੍ਰਾਂ ਲਈ, ਆਪਣੀਆਂ ਧੀਆਂ ਲਈ, ਆਪਣੀਆਂ ਤੀਵੀਆਂ ਲਈ ਅਤੇ ਆਪਣਿਆਂ ਘਰਾਂ ਲਈ ਲੜੋ!
      ਨਹਮਯਾਹ 4:14
    • ਅਤੇ ਹੇ ਪਿਤਾਓ, ਤੁਸੀਂ ਆਪਣੇ ਬਾਲਕਾਂ ਦਾ ਕ੍ਰੋਧ ਨਾ ਭੜਕਾਓ ਸਗੋਂ ਪ੍ਰਭੁ ਦੀ ਸਿੱਖਿਆ ਅਰ ਮੱਤ ਦੇ ਕੇ ਓਹਨਾਂ ਦੀ ਪਾਲਨਾ ਕਰੋ|।
      ਅਫ਼ਸੀਆਂ 6:4
    • ਅਤੇ ਜਿਹੜੀਆਂ ਗੱਲਾਂ ਤੈਂ ਬਹੁਤਿਆਂ ਗਵਾਹਾਂ ਦੇ ਸਾਹਮਣੇ ਮੈਥੋਂ ਸੁਣੀਆਂ ਅਜੇਹਿਆਂ ਮਾਤਬਰ ਮਨੁੱਖਾਂ ਨੂੰ ਸੌਂਪ ਜਿਹੜੇ ਹੋਰਨਾਂ ਨੂੰ ਵੀ ਸਿੱਖਿਆ ਦੇਣ ਜੋਗ ਹੋਣ।
      2 ਤਿਮੋਥਿਉਸ 2:2