ਵਿਛੋੜਾ

+
  • markup will be injected here -->
  • 0:00
    0:00

    • ਅਰ ਮਿਸਪਾਹ ਵੀ ਏਸ ਲਈ ਕਿ ਓਸ ਆਖਿਆ ਕਿ ਯਹੋਵਾਹ ਮੇਰੀ ਅਰ ਤੇਰੀ ਜਦ ਅਸੀਂ ਇੱਕ ਦੂਜੇ ਤੋਂ ਓਹਲੇ ਹੋਈਏ ਰਾਖੀ ਕਰੇ।
      ਉਤਪਤ 31:49
    • ਮੈਂ ਏਸ ਮੁੰਡੇ ਦੇ ਲਈ ਬੇਨਤੀ ਕੀਤੀ ਸੀ ਸੋ ਯਹੋਵਾਹ ਨੇ ਮੇਰੀ ਅਰਜੋਈ ਜੋ ਮੈਂ ਉਸ ਕੋਲੋਂ ਮੰਗੀ ਸੀ ਪੂਰੀ ਕੀਤੀ। ਏਸ ਲਈ ਮੈਂ ਵੀ ਏਹ ਯਹੋਵਾਹ ਨੂੰ ਦੇ ਦਿੱਤਾ ਹੈ। ਜਿੰਨਾ ਚਿਰ ਉਹ ਜੀਉਂਦਾ ਹੈ ਯਹੋਵਾਹ ਦਾ ਦਿੱਤਾ ਹੋਇਆ ਰਹੇ ਅਤੇ ਉਸ ਨੇ ਯਹੋਵਾਹ ਨੂੰ ਉੱਥੇ ਮੱਥਾ ਟੇਕਿਆ।
      1 ਸਮੂਏਲ 1:27, 28
    • ਭਾਵੇਂ ਮੈਂ ਮੌਤ ਦੀ ਛਾਂ ਦੀ ਵਾਦੀ ਵਿੱਚ ਫਿਰਾਂ, ਮੈਂ ਕਿਸੇ ਬਦੀ ਤੋਂ ਨਹੀਂ ਡਰਾਂਗਾ, ਤੂੰ ਜੋ ਮੇਰੇ ਨਾਲ ਹੈਂ। ਤੇਰੀ ਸੋਟੀ ਤੇ ਤੇਰੀ ਲਾਠੀ, ਏਹ ਮੈਨੂੰ ਤੱਸਲੀ ਦਿੰਦੀਆਂ ਹਨ।
      ਜ਼ਬੂਰ 23:4
    • ਜਦ ਮੇਰੇ ਮਾਪੇ ਮੈਨੂੰ ਤਿਆਗ ਦੇਣ, ਤਦ ਯਹੋਵਾਹ ਮੈਨੂੰ ਸਾਂਭੇਗਾ।
      ਜ਼ਬੂਰ 27:10
    • ਯਹੋਵਾਹ ਟੁੱਟੇ ਦਿਲ ਵਾਲਿਆਂ ਦੇ ਨੇੜੇ ਹੈ, ਅਤੇ ਕੁਚਲਿਆਂ ਆਤਮਾਂ ਵਾਲਿਆਂ ਨੂੰ ਬਚਾਉਂਦਾ ਹੈ।
      ਜ਼ਬੂਰ 34:18
    • ਉਹ ਟੁੱਟੇ ਦਿਲਾਂ ਨੂੰ ਚੰਗਾ ਕਰਦਾ ਹੈ, ਅਤੇ ਉਨ੍ਹਾਂ ਦੇ ਸੋਗਾਂ ਉੱਤੇ ਪੱਟੀ ਬੰਨ੍ਹਦਾ ਹੈ।
      ਜ਼ਬੂਰ 147:3
    • ਬਹੁਤ ਪਾਣੀ ਪ੍ਰੇਮ ਨੂੰ ਬੁਝਾ ਨਹੀਂ ਸੱਕਦੇ, ਨਾ ਹੜ੍ਹ ਉਹ ਨੂੰ ਦੱਬ ਸੱਕਦੇ ਹਨ। ਜੇ ਕੋਈ ਆਪਣੇ ਘਰ ਦਾ ਸਾਰਾ ਧਨ ਪ੍ਰੇਮ ਦੇ ਬਦਲੇ ਦਿੰਦਾ, ਤਾਂ ਓਹ ਉਹ ਨੂੰ ਅੱਤ ਤੁੱਛ ਜਾਣਦੇ।
      ਸਰੇਸ਼ਟ ਗੀਤ 8:7
    • ਮੈਂ ਤੁਹਾਨੂੰ ਅਨਾਥ ਨਾ ਛੱਡਾਂਗਾ। ਮੈਂ ਤੁਹਾਡੇ ਕੋਲ ਆਵਾਂਗਾ।
      ਯੂਹੰਨਾ 14:18
    • ਮੇਰੀ ਸਮਝ ਵਿੱਚ ਇਸ ਵਰਤਮਾਨ ਸਮੇਂ ਦੇ ਦੁਖ ਉਸ ਪਰਤਾਪ ਨਾਲ ਜੋ ਸਾਡੀ ਵੱਲ ਪਰਕਾਸ਼ ਹੋਣ ਵਾਲਾ ਹੈ ਮਿਚਾਉਣ ਦੇ ਜੋਗ ਨਹੀਂ।
      ਰੋਮੀਆਂ 8:18
    • ਜੋ ਸਾਡੀਆਂ ਸਾਰੀਆਂ ਬਿਪਤਾਂ ਵਿੱਚ ਸਾਨੂੰ ਦਿਲਾਸਾ ਦਿੰਦਾ ਹੈ ਭਈ ਅਸੀਂ ਉਸੇ ਦਿਲਾਸੇ ਤੋਂ ਜਿਹ ਨੂੰ ਅਸਾਂ ਪਰਮੇਸ਼ੁਰ ਵੱਲੋਂ ਪਾਇਆ ਹੈ ਓਹਨਾਂ ਨੂੰ ਹਰ ਬਿਪਤਾ ਵਿੱਚ ਦਿਲਾਸਾ ਦੇਣ ਜੋਗੇ ਹੋਈਏ।
      2 ਕੁਰਿੰਥੀਆਂ 1:4
    • ਪਰ ਜਿਹੜੀਆਂ ਗੱਲਾਂ ਮੇਰੇ ਲਾਭ ਦੀਆਂ ਸਨ ਮੈਂ ਉਨ੍ਹਾਂ ਨੂੰ ਮਸੀਹ ਦੇ ਕਾਰਨ ਹਾਨ ਦੀਆਂ ਸਮਝਿਆ| ਸਗੋਂ ਮਸੀਹ ਯਿਸੂ ਆਪਣੇ ਪ੍ਰਭੁ ਦੇ ਗਿਆਨ ਦੀ ਉੱਤਮਤਾਈ ਦੇ ਕਾਰਨ ਸਾਰੀਆਂ ਗੱਲਾਂ ਨੂੰ ਮੈਂ ਹਾਨ ਦੀਆਂ ਹੀ ਸਮਝਦਾ ਹਾਂ ਅਤੇ ਉਹ ਦੀ ਖਾਤਰ ਮੈਂ ਇਨ੍ਹਾਂ ਸਭਨਾਂ ਗੱਲਾਂ ਦੀ ਹਾਨ ਝੱਲੀ ਅਤੇ ਉਨ੍ਹਾਂ ਨੂੰ ਕੂੜਾ ਸਮਝਦਾ ਹਾਂ ਭਈ ਮੈਂ ਮਸੀਹ ਨੂੰ ਖੱਟ ਲਵਾਂ|
      ਫ਼ਿਲਿੱਪੀਆਂ 3:7, 8
    • ਹੇ ਭਰਾਵੋ, ਅਸੀਂ ਨਹੀਂ ਚਾਹੁੰਦੇ ਜੋ ਤੁਸੀਂ ਉਨ੍ਹਾਂ ਦੀ ਵਿਥਿਆ ਤੋਂ ਜਿਹੜੇ ਸੁੱਤੇ ਪਏ ਹਨ ਅਣਜਾਣ ਰਹੋ ਭਈ ਤੁਸੀਂ ਹੋਰਨਾਂ ਵਾਂਙੁ ਜਿਨ੍ਹਾਂ ਨੂੰ ਕੋਈ ਆਸ ਨਹੀਂ ਸੋਗ ਨਾ ਕਰੋ।
      1 ਥੱਸਲੁਨੀਕੀਆਂ 4:13
    • ਤਾਂ ਜੋ ਤੁਹਾਡੀ ਪਰਖੀ ਹੋਈ ਨਿਹਚਾ ਜਿਹੜੀ ਨਾਸ ਹੋਣ ਵਾਲੇ ਸੋਨੇ ਨਾਲੋਂ ਭਾਵੇਂ ਉਹ ਅੱਗ ਵਿੱਚ ਤਾਇਆ ਵੀ ਜਾਵੇ ਅੱਤ ਭਾਰੇ ਮੁੱਲ ਦੀ ਹੈ ਯਿਸੂ ਮਸੀਹ ਦੇ ਪਰਗਟ ਹੋਣ ਦੇ ਸਮੇਂ ਉਸਤਤ, ਮਹਿਮਾ ਅਤੇ ਆਦਰ ਦੇ ਜੋਗ ਨਿੱਕਲੇ।
      1 ਪਤਰਸ 1:7
    • ਕਿਉਂ ਜੋ ਤੁਹਾਨੂੰ ਧੀਰਜ ਕਰਨ ਦੀ ਲੋੜ ਹੈ ਭਈ ਤੁਸੀਂ ਪਰਮੇਸ਼ੁਰ ਦੀ ਇੱਛਿਆ ਨੂੰ ਪੂਰਿਆਂ ਕਰ ਕੇ ਵਾਇਦੇ ਨੂੰ ਪਰਾਪਤ ਕਰੋ।
      ਇਬਰਾਨੀਆਂ 10:36