ਯਿਸੂ, ਪਰਮੇਸ਼ੁਰ ਦਾ ਪੁੱਤਰ - ਤ੍ਰਿਏਕ

+
 • ਮਰਕੁਸup will be injected here -->
 • 0:00
  0:00

  • ਤਾਂ ਪਰਮੇਸ਼ੁਰ ਨੇ ਆਖਿਆ ਕਿ ਅਸੀਂ ਆਦਮੀ ਨੂੰ ਆਪਣੇ ਸਰੂਪ ਉੱਤੇ ਅਰ ਆਪਣੇ ਵਰਗਾ ਬਣਾਈਏ ਅਤੇ ਓਹ ਸਮੁੰਦਰ ਦੀਆਂ ਮੱਛੀਆਂ ਉੱਤੇ ਅਤੇ ਅਕਾਸ਼ ਦਿਆਂ ਪੰਛੀਆਂ ਉੱਤੇ ਡੰਗਰਾਂ ਉੱਤੇ ਸਗੋਂ ਸਾਰੀ ਧਰਤੀ ਉੱਤੇ ਅਤੇ ਧਰਤੀ ਪੁਰ ਸਾਰੇ ਘਿਸਰਨ ਵਾਲਿਆਂ ਉੱਤੇ ਰਾਜ ਕਰਨ।
   ਪੈਦਾਇਸ਼ 1:26
  • ਤਦ ਯਹੋਵਾਹ ਪਰਮੇਸ਼ੁਰ ਨੇ ਆਖਿਆ, ਵੇਖੋ ਆਦਮੀ ਭਲੇ ਬੁਰੇ ਦੀ ਸਿਆਣ ਵਿੱਚ ਸਾਡੇ ਵਿੱਚੋਂ ਇੱਕ ਵਰਗਾ ਹੋ ਗਿਆ ਅਤੇ ਹੁਣ ਅਜੇਹਾ ਨਾ ਹੋਵੇ ਕਿ ਉਹ ਆਪਣਾ ਹੱਥ ਵਧਾਕੇ ਜੀਵਣ ਦੇ ਬਿਰਛ ਤੋਂ ਵੀ ਲੈਕੇ ਖਾਵੇ ਅਤੇ ਸਦਾ ਜੀਉਂਦਾ ਰਹੇ।
   ਪੈਦਾਇਸ਼ 3:22
  • ਹੇ ਇਸਰਾਏਲ, ਸੁਣੋ! ਯਹੋਵਾਹ ਸਾਡਾ ਪਰਮੇਸ਼ੁਰ ਇੱਕੋ ਹੀ ਯਹੋਵਾਹ ਹੈ।
   ਅਸਤਸਨਾ 6:4
  • ਇਹ ਗੱਲਾਂ ਉਦੋਂ ਵਾਪਰਨਗੀਆਂ ਜਦੋਂ ਕਿਸੇ ਖਾਸ ਬੱਚੇ ਦਾ ਜਨਮ ਹੋਵੇਗਾ। ਪਰਮੇਸ਼ੁਰ ਸਾਨੂੰ ਇੱਕ ਪੁੱਤਰ ਦੇਵੇਗਾ। ਇਹ ਪੁੱਤਰ ਲੋਕਾਂ ਦੀ ਅਗਵਾਈ ਕਰਨ ਦਾ ਜਿਂਮਾ ਲਵੇਗਾ। ਉਸਦਾ ਨਾਮ ਹੋਵੇਗਾ, "ਅਦਭੁੱਤ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਉਹ ਪਿਤਾ ਜਿਹੜਾ ਸਦਾ ਜਿਉਂਦਾ ਹੈ, ਅਮਨ ਦਾ ਸਹਿਜ਼ਾਦਾ।"
   ਯਸਈਆਹ 9:6
  • ਯਹੋਵਾਹ ਆਖਦਾ ਹੈ, "ਤੁਸੀਂ ਲੋਕ ਮੇਰੇ ਗਵਾਹ ਹੋ। ਤੁਸੀਂ ਹੀ ਉਹ ਸੇਵਕ ਹੋ ਜਿਨ੍ਹਾਂ ਦੀ ਮੈਂ ਚੋਣ ਕੀਤੀ ਸੀ। ਮੈਂ ਤੁਹਾਨੂੰ ਇਸ ਲਈ ਚੁਣਿਆ ਸੀ ਤਾਂ ਜੋ ਤੁਸੀਂ ਲੋਕਾਂ ਦੀ ਮੇਰੇ ਉੱਪਰ ਵਿਸ਼ਵਾਸ ਕਰਨ ਵਿੱਚ ਸਹਾਇਤਾ ਕਰ ਸਕੋ। ਮੈਂ ਤੁਹਾਨੂੰ ਇਸ ਲਈ ਚੁਣਿਆ ਸੀ ਤਾਂ ਜੋ ਤੁਸੀਂ ਸਮਝ ਸਕੋਁ ਕਿ ਮੈਂ ਉਹ ਹਾਂ ਮੈਂ ਹੀ ਸੱਚਾ ਪਰਮੇਸ਼ੁਰ ਹਾਂ। ਮੇਰੇ ਤੋਂ ਪਹਿਲਾਂ ਕੋਈ ਪਰਮੇਸ਼ੁਰ ਨਹੀਂ ਸੀ। ਅਤੇ ਮੇਰੇ ਤੋਂ ਮਗਰੋਂ ਕੋਈ ਪਰਮੇਸ਼ੁਰ ਨਹੀਂ ਹੋਵੇਗਾ।
   ਯਸਈਆਹ 43:10
  • ਯਹੋਵਾਹ ਇਸਰਾਏਲ ਦਾ ਰਾਜਾ ਹੈ। ਯਹੋਵਾਹ ਸਰਬ ਸ਼ਕਤੀਮਾਨ ਇਸਰਾਏਲ ਦੀ ਰੱਖਿਆ ਕਰਦਾ ਹੈ। ਯਹੋਵਾਹ ਆਖਦਾ ਹੈ, "ਮੈਂ ਹੀ ਇੱਕ ਪਰਮੇਸ਼ੁਰ ਹਾਂ। ਹੋਰ ਕੋਈ ਦੇਵਤੇ ਨਹੀਂ ਹਨ। ਮੈਂ ਹੀ ਆਦਿ ਅਤੇ ਅੰਤ ਹਾਂ।
   ਯਸਈਆਹ 44:6
  • ਇੱਥੇ ਆ ਤੇ ਮੇਰੀ ਗੱਲ ਸੁਣ! ਮੈਂ ਓਥੇ ਹੀ ਸਾਂ ਜਦੋਂ ਬਾਬਲ ਦਾ ਜਨਮ ਇੱਕ ਕੌਮ ਵਜੋਂ ਹੋਇਆ। ਤੇ ਆਦਿ ਤੋਂ ਹੀ, ਮੈਂ ਸਾਫ਼ ਤੌਰ ਤੇ ਆਖਿਆ ਸੀ ਤਾਂ ਜੋ ਲੋਕ ਜਾਣ ਸਕਣ ਕਿ ਮੈਂ ਕੀ ਆਖਿਆ ਸੀ।"ਫ਼ੇਰ ਯਸਾਯਾਹ ਨੇ ਆਖਿਆ, "ਹੁਣ, ਮੇਰਾ ਪ੍ਰਭੂ ਯਹੋਵਾਹ, ਮੈਨੂੰ ਅਤੇ ਉਸਦੇ ਆਤਮੇ ਨੂੰ, ਤੁਹਾਨੂੰ ਇਹ ਗੱਲਾਂ ਦੱਸਣ ਲਈ ਭੇਜਦਾ ਹੈ।
   ਯਸਈਆਹ 48:16
  • "ਮੇਰੇ ਪ੍ਰਭੂ, ਯਹੋਵਾਹ ਨੇ ਆਪਣੀ ਰੂਹ ਮੇਰੇ ਅੰਦਰ ਰੱਖ ਦਿੱਤੀ ਸੀ। ਯਹੋਵਾਹ ਨੇ ਮੇਰੀ ਚੋਣ ਗਰੀਬ ਲੋਕਾਂ ਨੂੰ ਸ਼ੁਭ ਸਮਾਚਾਰ ਦੇਣ ਲਈ ਅਤੇ ਉਦਾਸ ਲੋਕਾਂ ਨੂੰ ਸਕੂਨ ਦੇਣ ਲਈ ਕੀਤੀ ਸੀ। ਯਹੋਵਾਹ ਨੇ ਮੈਨੂੰ ਬੰਦੀਵਾਨਾਂ ਨੂੰ ਇਹ ਆਖਣ ਲਈ ਕਿ ਉਹ ਆਜ਼ਾਦ ਹਨ ਅਤੇ ਗੁਲਾਮਾਂ ਨੂੰ ਇਹ ਕਿ ਉਨ੍ਹਾਂ ਨੂੰ ਅਜ਼ਾਦ ਕਰ ਦਿੱਤਾ ਜਾਵੇਗਾ, ਆਖਣ ਲਈ ਭੇਜਿਆ ਸੀ।
   ਯਸਈਆਹ 61:1
  • ਮੈਂ ਫ਼ਰਮਾਨ ਦਾ ਹੋਕਾ ਦਿਆਂਗਾ, ਯਹੋਵਾਹ ਨੇ ਮੈਨੂੰ ਆਖਿਆ ਹੈ ਕਿ ਤੂੰ ਮੇਰਾ ਪੁੱਤ੍ਰ ਹੈਂ, ਮੈਂ ਅੱਜ ਤੈਨੂੰ ਜਨਮ ਦੁਆਇਆ ਹੈ।
   ਜ਼ਬੂਰ 2:7
  • ਯਹੋਵਾਹ ਦਾ ਮੇਰੇ ਪ੍ਰਭੁ ਲਈ ਇਹ ਵਾਕ ਹੈ ਕਿ ਤੂੰ ਮੇਰੇ ਸੱਜੇ ਪਾਸੇ ਬੈਠ ਜਦ ਤੀਕੁਰ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦਿਆਂ।
   ਜ਼ਬੂਰ 110:1
  • ਵੇਖੋ ਕੁਆਰੀ ਗਰਭਣੀ ਹੋਵੇਗੀ ਅਤੇ ਪੁੱਤ੍ਰ ਜਣੇਗੀ,ਅਤੇ ਉਹ ਉਸਦਾ ਨਾਮ ਇੰਮਾਨੂਏਲ ਰੱਖਣਗੇ। ਜਿਹ ਦਾ ਅਰਥ ਇਹ ਹੈ ਪਰਮੇਸ਼ੁਰ ਅਸਾਡੇ ਸੰਗ
   ਮੱਤੀ 1:23
  • ਅਤੇ ਜਾਂ ਯਿਸੂ ਬਪਤਿਸਮਾ ਲੈ ਚੁੱਕਿਆ ਤਾਂ ਝੱਟ ਪਾਣੀ ਤੋਂ ਉੱਪਰ ਆਇਆ ਅਤੇ ਵੇਖੋ, ਅਕਾਸ਼ ਉਹ ਦੇ ਲਈ ਖੁੱਲ੍ਹ ਗਿਆ ਅਤੇ ਉਹ ਨੇ ਪਰਮੇਸ਼ੁਰ ਦਾ ਆਤਮਾ ਕਬੂਤਰ ਵਾਂਙੁ ਉਤਰਦਾ ਅਤੇ ਆਪਣੇ ਉੱਤੇ ਆਉਂਦਾ ਡਿੱਠਾ। ਅਰ ਵੇਖੋ ਇੱਕ ਸੁਰਗੀ ਬਾਣੀ ਆਈ ਕਿ ਇਹ ਮੇਰਾ ਪਿਆਰਾ ਪੁੱਤ੍ਰ ਹੈ ਜਿਸ ਤੋਂ ਮੈਂ ਪਰਸਿੰਨ ਹਾਂ।
   ਮੱਤੀ 3:16-17
  • ਇਸ ਲਈ ਤੁਸੀਂ ਜਾ ਕੇ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ ਅਤੇ ਪੁੱਤ੍ਰ ਅਤੇ ਪਵਿੱਤ੍ਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਓ।
   ਮੱਤੀ 28:19
  • ਯਿਸੂ ਨੇ ਜਵਾਬ ਦਿੱਤਾ ਭਈ ਮੁੱਖ ਇਹ ਹੈ ਕਿ ਹੇ ਇਸਰਾਏਲ, ਸੁਣ। ਪ੍ਰਭੁ ਸਾਡਾ ਪਰਮੇਸ਼ੁਰ ਇੱਕੋ ਪ੍ਰਭੁ ਹੈ।
   ਮਰਕੁਸ 12:29
  • ਤਦ ਉਸ ਗ੍ਰੰਥੀਂ ਨੇ ਉਹ ਨੂੰ ਕਿਹਾ, ਠੀਕ ਗੁਰੂ ਜੀ, ਤੈਂ ਸਤ ਆਖਿਆ ਭਈ ਉਹ ਇੱਕੋ ਹੈ ਅਤੇ ਉਹ ਦੇ ਬਿਨਾ ਹੋਰ ਕੋਈ ਨਹੀਂ।
   ਮਰਕੁਸ 12:32
  • ਦੂਤ ਨੇ ਉਸ ਨੂੰ ਉੱਤਰ ਦਿੱਤਾ ਕਿ ਪਵਿੱਤ੍ਰ ਆਤਮਾ ਤੇਰੇ ਉੱਪਰ ਆਵੇਗਾ ਅਰ ਅੱਤ ਮਹਾਨ ਦੀ ਕੁਦਰਤ ਤੇਰੇ ਉੱਤੇ ਛਾਇਆ ਕਰੇਗੀ ਇਸ ਕਰਕੇ ਜਿਹੜਾ ਜੰਮੇਗਾ ਉਹ ਪਵਿੱਤ੍ਰ ਅਤੇ ਪਰਮੇਸ਼ੁਰ ਦਾ ਪੁੱਤ੍ਰ ਕਹਾਵੇਗਾ।
   ਲੋਕਾ 1:35
  • ਹੇ ਪਿਤਾ, ਜੇ ਤੈਨੂੰ ਭਾਵੇ ਤਾਂ ਇਹ ਪਿਆਲਾ ਮੈਥੋਂ ਹਟਾ ਦਿਹ ਤਾਂ ਵੀ ਮੇਰੀ ਮਰਜ਼ੀ ਨਹੀਂ ਪਰ ਤੇਰੀ ਹੋਵੇ।
   ਲੋਕਾ 22:42
  • ਆਦ ਵਿੱਚ ਸ਼ਬਦ ਸੀ ਅਰ ਸ਼ਬਦ ਪਰਮੇਸ਼ੁਰ ਦੇ ਸੰਗ ਸੀ ਅਤੇ ਸ਼ਬਦ ਪਰਮੇਸ਼ੁਰ ਸੀ। ਇਹੋ ਆਦ ਵਿੱਚ ਪਰਮੇਸ਼ੁਰ ਦੇ ਸੰਗ ਸੀ। ਸੱਭੋ ਕੁਝ ਉਸ ਤੋਂ ਰਚਿਆ ਗਿਆ ਅਤੇ ਰਚਨਾ ਵਿੱਚੋਂ ਇੱਕ ਵਸਤੂ ਭੀ ਉਸ ਤੋਂ ਬਿਨਾ ਨਹੀਂ ਰਚੀ ਗਈ।
   ਯੂਹੰਨਾ 1:1-3
  • ਅਤੇ ਸ਼ਬਦ ਦੇਹ ਧਾਰੀ ਹੋਇਆ ਅਤੇ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਹੋ ਕੇ ਸਾਡੇ ਵਿੱਚ ਵਾਸ ਕੀਤਾ ਅਤੇ ਅਸਾਂ ਉਸ ਦਾ ਤੇਜ ਪਿਤਾ ਦੇ ਇਕਲੌਤੇ ਦੇ ਤੇਜ ਵਰਗਾ ਡਿੱਠਾ।
   ਯੂਹੰਨਾ 1:14
  • ਕਿਸੇ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਵੇਖਿਆ ਇਕਲੌਤਾ ਪੁੱਤ੍ਰ ਜਿਹੜਾ ਪਿਤਾ ਦੀ ਗੋਦ ਵਿੱਚ ਹੈ ਉਸੇ ਨੇ ਉਹ ਨੂੰ ਪਰਗਟ ਕੀਤਾ।
   ਯੂਹੰਨਾ 1:18
  • ਪਰਮੇਸ਼ੁਰ ਆਤਮਾ ਹੈ ਅਤੇ ਜੋ ਉਹ ਦੀ ਭਗਤੀ ਕਰਦੇ ਹਨ ਉਨ੍ਹਾਂ ਨੂੰ ਚਾਹੀਦਾ ਹੈ ਭਈ ਓਹ ਆਤਮਾ ਅਤੇ ਸਚਿਆਈ ਨਾਲ ਭਗਤੀ ਕਰਨ।
   ਯੂਹੰਨਾ 4:24
  • ਇਸ ਕਾਰਨ ਯਹੂਦੀ ਹੋਰ ਵੀ ਉਹ ਦੇ ਮਾਰ ਸੁੱਟਣ ਦੇ ਮਗਰ ਪਏ ਕਿਉਂਕਿ ਉਹ ਕੇਵਲ ਸਬਤ ਦੇ ਦਿਨ ਨੂੰ ਹੀ ਨਹੀਂ ਟਾਲਦਾ ਸਗੋਂ ਪਰਮੇਸ਼ੁਰ ਨੂੰ ਆਪਣਾ ਪਿਤਾ ਕਹਿ ਕੇ ਆਪ ਨੂੰ ਪਰਮੇਸ਼ੁਰ ਦੇ ਤੁੱਲ ਬਣਾਉਂਦਾ ਸੀ।
   ਯੂਹੰਨਾ 5:18
  • ਇਸ ਲਈ ਮੈਂ ਤੁਹਾਨੂੰ ਆਖਿਆ ਜੋ ਤੁਸੀਂ ਆਪਣੇ ਪਾਪਾਂ ਵਿੱਚ ਮਰੋਗੇ ਕਿਉਂਕਿ ਜੇ ਤੁਸੀਂ ਮੇਰੀ ਪਰਤੀਤ ਨਾ ਕਰੋ ਕਿ ਮੈਂ ਉਹੋ ਹਾਂ ਤਾਂ ਆਪਣੇ ਪਾਪਾਂ ਵਿੱਚ ਮਰੋਗੇ।
   ਯੂਹੰਨਾ 8:24
  • ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਜੋ ਅਬਰਾਹਾਮ ਦੇ ਹੋਣ ਤੋਂ ਪਹਿਲਾਂ ਮੈਂ ਹਾਂ।
   ਯੂਹੰਨਾ 8:58
  • ਮੈਂ ਅਰ ਪਿਤਾ ਇੱਕੋ ਹਾਂ।
   ਯੂਹੰਨਾ 10:30
  • ਯਹੂਦੀਆਂ ਨੇ ਉਹ ਨੂੰ ਉੱਤਰ ਦਿੱਤਾ ਕਿ ਅਸੀਂ ਤੈਨੂੰ ਚੰਗੇ ਕੰਮ ਪਿੱਛੇ ਪਥਰਾਹ ਨਹੀਂ ਕਰਦੇ ਪਰ ਕੁਫ਼ਰ ਪਿੱਛੇ ਅਤੇ ਇਸ ਲਈ ਜੋ ਤੂੰ ਮਨੁੱਖ ਹੋ ਕੇ ਆਪਣੇ ਆਪ ਨੂੰ ਪਰਮੇਸ਼ੁਰ ਬਣਾਉਂਦਾ ਹੈਂ।
   ਯੂਹੰਨਾ 10:33
  • ਯਿਸੂ ਨੇ ਉਹ ਨੂੰ ਆਖਿਆ, ਰਾਹ ਅਤੇ ਸਚਿਆਈ ਅਤੇ ਜੀਉਣ ਮੈਂ ਹਾਂ। ਕੋਈ ਮੇਰੇ ਵਸੀਲੇ ਬਿਨਾ ਪਿਤਾ ਦੇ ਕੋਲ ਨਹੀਂ ਆਉਂਦਾ।
   ਯੂਹੰਨਾ 14:6
  • ਯਿਸੂ ਨੇ ਉਹ ਨੂੰ ਆਖਿਆ, ਫ਼ਿਲਿੱਪੁਸ ਐੱਨੇ ਚਿਰ ਤੋਂ ਮੈਂ ਤੁਹਾਡੇ ਨਾਲ ਹਾਂ ਅਰ ਕੀ ਤੈਂ ਮੈਨੂੰ ਨਹੀਂ ਜਾਣਿਆ ? ਜਿਨ ਮੈਨੂੰ ਵੇਖਿਆ ਓਨ ਪਿਤਾ ਨੂੰ ਵੇਖਿਆ ਹੈ। ਤੂੰ ਕਿੱਕੂੰ ਆਖਦਾ ਹੈਂ ਭਈ ਸਾਨੂੰ ਪਿਤਾ ਦਾ ਦਰਸ਼ਣ ਕਰਾ ? ਕੀ ਤੂੰ ਸਤ ਨਹੀਂ ਮੰਨਦਾ ਜੋ ਮੈਂ ਪਿਤਾ ਵਿੱਚ ਅਰ ਪਿਤਾ ਮੇਰੇ ਵਿੱਚ ਹੈ ? ਏਹ ਗੱਲਾਂ ਜਿਹੜੀਆਂ ਮੈਂ ਤੁਹਾਨੂੰ ਆਖਦਾ ਹਾਂ ਆਪ ਤੋਂ ਨਹੀਂ ਆਖਦਾ ਪਰ ਪਿਤਾ ਮੇਰੇ ਵਿੱਚ ਰਹਿੰਦਿਆਂ ਆਪਣੇ ਕੰਮ ਕਰਦਾ ਹੈ। ਮੇਰੀ ਪਰਤੀਤ ਕਰੋ ਕਿ ਮੈਂ ਪਿਤਾ ਵਿੱਚ ਅਰ ਪਿਤਾ ਮੇਰੇ ਵਿੱਚ ਹੈ, ਨਹੀਂ ਤਾਂ ਕੰਮਾਂ ਹੀ ਦੇ ਕਾਰਨ ਮੇਰੀ ਪਰਤੀਤ ਕਰੋ।
   ਯੂਹੰਨਾ 14:9-11
  • ਅਤੇ ਮੈਂ ਆਪਣੇ ਪਿਤਾ ਤੋਂ ਮੰਗਾਂਗਾ ਅਰ ਉਹ ਤੁਹਾਨੂੰ ਦੂਜਾ ਸਹਾਇਕ ਬਖ਼ਸ਼ੇਗਾ ਭਈ ਉਹ ਸਦਾ ਤੁਹਾਡੇ ਸੰਗ ਰਹੇ। ਅਰਥਾਤ ਸਚਿਆਈ ਦਾ ਆਤਮਾ ਜਿਹ ਨੂੰ ਜਗਤ ਨਹੀਂ ਪਾ ਸੱਕਦਾ ਕਿਉਂ ਜੋ ਉਹ ਉਸ ਨੂੰ ਵੇਖਦਾ ਨਹੀਂ, ਨਾ ਉਸ ਨੂੰ ਜਾਣਦਾ ਹੈ। ਤੁਸੀਂ ਉਸ ਨੂੰ ਜਾਣਦੇ ਹੋ ਕਿਉਂਕਿ ਉਹ ਤੁਹਾਡੇ ਸੰਗ ਰਹਿੰਦਾ ਹੈ ਅਤੇ ਤੁਹਾਡੇ ਵਿੱਚ ਹੋਵੇਗਾ।
   ਯੂਹੰਨਾ 14:16-17
  • ਪਰ ਉਹ ਸਹਾਇਕ ਅਰਥਾਤ ਪਵਿੱਤ੍ਰ ਆਤਮਾ ਜਿਹ ਨੂੰ ਪਿਤਾ ਮੇਰੇ ਨਾਮ ਉੱਤੇ ਘੱਲੇਗਾ ਸੋ ਤੁਹਾਨੂੰ ਸੱਭੋ ਕੁਝ ਸਿਖਾਲੇਗਾ ਅਤੇ ਸੱਭੋ ਕੁਝ ਜੋ ਮੈਂ ਤੁਹਾਨੂੰ ਆਖਿਆ ਤੁਹਾਨੂੰ ਚੇਤੇ ਕਰਾਵੇਗਾ।
   ਯੂਹੰਨਾ 14:26
  • ਤੁਸਾਂ ਸੁਣਿਆ ਜੋ ਮੈਂ ਤੁਹਾਨੂੰ ਆਖਿਆ ਸੀ ਭਈ ਮੈਂ ਚੱਲਿਆ ਜਾਂਦਾ ਹਾਂ, ਫੇਰ ਤੁਹਾਡੇ ਕੋਲ ਆਉਂਦਾ ਹਾਂ। ਜੇ ਤੁਸੀਂ ਮੇਰੇ ਨਾਲ ਪਿਆਰ ਕਰਦੇ ਹੋ ਤਾਂ ਐਸ ਤੋਂ ਅਨੰਦ ਹੁੰਦੇ ਜੋ ਮੈਂ ਪਿਤਾ ਕੋਲ ਜਾਂਦਾ ਹਾਂ ਕਿਉਂ ਜੋ ਪਿਤਾ ਮੈਥੋਂ ਵੱਡਾ ਹੈ।
   ਯੂਹੰਨਾ 14:28
  • ਪਰ ਜਾਂ ਉਹ ਸਹਾਇਕ ਆਵੇ ਜਿਹ ਨੂੰ ਮੈਂ ਤੁਹਾਡੇ ਕੋਲ ਪਿਤਾ ਦੀ ਵੱਲੋਂ ਘੱਲਾਂਗਾ ਅਰਥਾਤ ਸਚਿਆਈ ਦਾ ਆਤਮਾ ਜਿਹੜਾ ਪਿਤਾ ਵੱਲੋਂ ਨਿੱਕਲਦਾ ਹੈ ਤਾਂ ਉਹ ਮੇਰੇ ਹੱਕ ਵਿੱਚ ਸਾਖੀ ਦੇਵੇਗਾ।
   ਯੂਹੰਨਾ 15:26
  • ਅਤੇ ਸਦੀਪਕ ਜੀਉਣ ਇਹ ਹੈ ਕਿ ਓਹ ਤੈਨੂੰ ਜੋ ਸੱਚਾ ਵਾਹਿਦ ਪਰਮੇਸ਼ੁਰ ਹੈ ਅਤੇ ਯਿਸੂ ਮਸੀਹ ਨੂੰ ਜਿਹ ਨੂੰ ਤੈਂ ਘੱਲਿਆ ਜਾਣਨ।
   ਯੂਹੰਨਾ 17:3
  • ਅਤੇ ਜਿਹੜੀ ਵਡਿਆਈ ਤੈਂ ਮੈਨੂੰ ਦਿੱਤੀ ਹੈ ਉਹ ਮੈਂ ਓਹਨਾਂ ਨੂੰ ਦਿੱਤੀ ਹੈ ਤਾਂ ਜੋ ਓਹ ਇੱਕੋ ਹੋਣ ਜਿਸ ਤਰਾਂ ਅਸੀਂ ਇੱਕੋ ਹਾਂ। ਮੈਂ ਓਹਨਾਂ ਵਿੱਚ ਅਤੇ ਤੂੰ ਮੇਰੇ ਵਿੱਚ ਤਾਂ ਕਿ ਓਹ ਸਿੱਧ ਹੋ ਕੇ ਇੱਕ ਹੋ ਜਾਣ ਭਈ ਜਗਤ ਜਾਣ ਲਵੇ ਜੋ ਤੈਂ ਮੈਨੂੰ ਘੱਲਿਆ ਅਤੇ ਓਹਨਾਂ ਨਾਲ ਪਿਆਰ ਕੀਤਾ ਜਿਵੇਂ ਤੈਂ ਮੇਰੇ ਨਾਲ ਪਿਆਰ ਕੀਤਾ।
   ਯੂਹੰਨਾ 17:22-23
  • ਅਤੇ ਪਵਿੱਤਰਤਾਈ ਦੇ ਆਤਮਾ ਦੇ ਸਰਬੰਧ ਕਰਕੇ ਮੁਰਦਿਆਂ ਵਿੱਚੋਂ ਜੀ ਉੱਠਣ ਤੋਂ ਸਮਰੱਥਾ ਨਾਲ ਪਰਮੇਸ਼ੁਰ ਦਾ ਪੁੱਤ੍ਰ ਸਾਡਾ ਪ੍ਰਭੁ ਯਿਸੂ ਮਸੀਹ ਮਿਥਿਆ ਗਿਆ।
   ਰੋਮੀਆਂ 1:4
  • ਕਿਉਂ ਜੋ ਪਰਮੇਸ਼ੁਰ ਇੱਕੋ ਹੈ ਜਿਹੜਾ ਸੁੰਨਤੀਆਂ ਨੂੰ ਨਿਹਚਾ ਤੋਂ ਅਤੇ ਅਸੁੰਨਤੀਆਂ ਨੂੰ ਨਿਹਚਾ ਹੀ ਦੇ ਕਾਰਨ ਧਰਮੀ ਠਹਿਰਾਵੇਗਾ।
   ਰੋਮੀਆਂ 3:30
  • ਅਤੇ ਜੇ ਉਹ ਦਾ ਆਤਮਾ ਜਿਹ ਨੇ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਤੁਹਾਡੇ ਵਿੱਚ ਵੱਸਦਾ ਹੈ ਤਾਂ ਜਿਹ ਨੇ ਮਸੀਹ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਉਹ ਆਪਣੇ ਆਤਮਾ ਦੇ ਵਸੀਲੇ ਨਾਲ ਜਿਹੜਾ ਤੁਹਾਡੇ ਵਿੱਚ ਵੱਸਦਾ ਹੈ ਤੁਹਾਡੀਆਂ ਮਰਨਹਾਰ ਦੇਹੀਆਂ ਨੂੰ ਵੀ ਜਿਵਾਏਗਾ।
   ਰੋਮੀਆਂ 8:11
  • ਪਰੰਤੂ ਜਿਵੇਂ ਲਿਖਿਆ ਹੋਇਆ ਹੈ, — ਜਿਹੜੀਆਂ ਵਸਤਾਂ ਅੱਖੀਂ ਨਾ ਵੇਖੀਆਂ, ਨਾ ਕੰਨੀਂ ਸੁਣੀਆਂ, ਨਾ ਇਨਸਾਨ ਦੇ ਮਨ ਵਿੱਚ ਆਈਆਂ, ਜਿਹੜੀਆਂ ਵਸਤਾਂ ਪਰਮੇਸ਼ੁਰ ਨੇ ਆਪਣੇ ਪ੍ਰੇਮੀਆਂ ਲਈ ਤਿਆਰ ਕੀਤੀਆਂ, — ਓਹਨਾਂ ਨੂੰ ਪਰਮੇਸ਼ੁਰ ਨੇ ਆਤਮਾ ਦੇ ਦੁਆਰਾ ਸਾਡੇ ਉੱਤੇ ਪਰਗਟ ਕੀਤਾ ਕਿਉਂ ਜੋ ਆਤਮਾ ਸਾਰੀਆਂ ਵਸਤਾਂ ਦੀ ਸਗੋਂ ਪਰਮੇਸ਼ੁਰ ਦੀਆਂ ਡੂੰਘੀਆਂ ਵਸਤਾਂ ਦੀ ਜਾਚ ਕਰ ਲੈਂਦਾ ਹੈ।
   ੧ ਕੁਰਿੰਥੀਆਂ 2:9-10
  • ਕੀ ਤੁਸੀਂ ਇਹ ਨਹੀਂ ਜਾਣਦੇ ਜੋ ਤੁਸੀਂ ਪਰਮੇਸ਼ੁਰ ਦੀ ਹੈਕਲ ਹੋ ਅਤੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵੱਸਦਾ ਹੈ ?
   ੧ ਕੁਰਿੰਥੀਆਂ 3:16
  • ਪਰ ਸਾਡੇ ਭਾਣੇ ਇੱਕੋ ਪਰਮੇਸ਼ੁਰ ਹੈ ਜੋ ਪਿਤਾ ਹੈ ਜਿਸ ਤੋਂ ਸੱਭੋ ਕੁਝ ਹੋਇਆ ਹੈ ਅਤੇ ਅਸੀਂ ਉਹ ਦੇ ਲਈ ਹਾਂ, ਅਰ ਇੱਕੋ ਪ੍ਰਭੁ ਹੈ ਜੋ ਯਿਸੂ ਮਸੀਹ ਹੈ ਜਿਹ ਦੇ ਰਾਹੀਂ ਸੱਭੋ ਕੁਝ ਹੋਇਆ ਨਾਲੇ ਅਸੀਂ ਵੀ।
   ੧ ਕੁਰਿੰਥੀਆਂ 8:6
  • ਪਰ ਆਤਮਾ ਦਾ ਫਲ ਇਹ ਹੈ-ਪ੍ਰੇਮ, ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ, ਨਰਮਾਈ, ਸੰਜਮ। ਇਹੋ ਜੇਹੀਆਂ ਗੱਲਾਂ ਦੇ ਵਿਰੋਧ ਕੋਈ ਸ਼ਰਾ ਨਹੀਂ ਹੈ।
   ਗਲਾਤੀਆਂ 5:22-23
  • ਕਿਉਂ ਜੋ ਉਸੇ ਦੇ ਦੁਆਰਾ ਇੱਕੋ ਆਤਮਾ ਵਿੱਚ ਪਿਤਾ ਵੱਲ ਅਸਾਂ ਦੋਹਾਂ ਦੀ ਢੋਈ ਹੁੰਦੀ ਹੈ।
   ਅਫ਼ਸੀਆਂ 2:18
  • ਇੱਕੋ ਦੇਹੀ ਅਤੇ ਇੱਕੋ ਆਤਮਾ ਹੈ ਜਿਵੇਂ ਤੁਸੀਂ ਵੀ ਆਪਣੇ ਸੱਦੇ ਦੀ ਇੱਕੋ ਆਸ ਵਿੱਚ ਸੱਦੇ ਗਏ। ਇੱਕੋ ਪ੍ਰਭੁ, ਇੱਕੋ ਨਿਹਚਾ, ਇੱਕੋ ਬਪਤਿਸਮਾ ਹੈ, ਇੱਕੋ ਪਰਮੇਸ਼ੁਰ ਅਤੇ ਪਿਤਾ ਸਭਨਾਂ ਦਾ ਹੈ ਜਿਹੜਾ ਸਭਨਾਂ ਦੇ ਉੱਤੇ, ਸਭਨਾਂ ਦੇ ਵਿੱਚ, ਅਤੇ ਸਭਨਾਂ ਦੇ ਅਦੰਰ ਹੈ।
   ਅਫ਼ਸੀਆਂ 4:4-6
  • ਹੇ ਭਰਾਵੋ, ਮੈਂ ਚਾਹੁੰਦਾ ਹਾਂ ਜੋ ਤੁਸੀਂ ਇਹ ਜਾਣੋ ਭਈ ਮੇਰੇ ਉੱਤੇ ਜੋ ਬੀਤਿਆ ਸੋ ਇੰਜੀਲ ਦੇ ਫੈਲਰ ਜਾਣ ਦਾ ਹੀ ਕਾਰਨ ਹੋਇਆ।
   ਫ਼ਿਲਿੱਪੀਆਂ 1:2
  • ਤੁਹਾਡਾ ਉਹੋ ਸੁਭਾਉ ਹੋਵੇ ਜੋ ਮਸੀਹ ਯਿਸੂ ਦਾ ਭੀ ਸੀ ਕਿ ਉਸ ਨੇ ਪਰਮੇਸ਼ੁਰ ਦੇ ਸਰੂਪ ਵਿੱਚ ਹੋ ਕੇ ਪਰਮੇਸ਼ੁਰ ਦੇ ਤੁੱਲ ਹੋਣਾ ਕਬਜ਼ੇ ਰੱਖਣ ਦੀ ਚੀਜ਼ ਨਾ ਜਾਣਿਆ। ਸਗੋਂ ਉਸ ਨੇ ਆਪਣੇ ਆਪ ਨੂੰ ਸੱਖਣਾ ਕਰ ਕੇ ਦਾਸ ਦਾ ਰੂਪ ਧਾਰਿਆ ਅਤੇ ਮਨੁੱਖਾਂ ਦੀ ਸੂਰਤ ਵਿੱਚ ਜੰਮਿਆ ਅਤੇ ਮਨੁੱਖ ਦੀ ਸ਼ਕਲ ਵਿੱਚ ਪਰਗਟ ਹੋ ਕੇ ਆਪਣੇ ਆਪ ਨੂੰ ਨੀਵਿਆਂ ਕੀਤਾ ਅਤੇ ਮੌਤ ਤਾਈ ਸਗੋਂ ਸਲੀਬ ਦੀ ਮੌਤ ਤਾਈ ਆਗਿਆਕਾਰ ਬਣਿਆ।
   ਫ਼ਿਲਿੱਪੀਆਂ 2:5-8
  • ਉਹ ਅਲੱਖ ਪਰਮੇਸ਼ੁਰ ਦਾ ਰੂਪ ਅਤੇ ਸਾਰੀ ਸਰਿਸ਼ਟ ਵਿੱਚੋਂ ਜੇਠਾ ਹੈ। ਕਿਉਂ ਜੋ ਅਕਾਸ਼ ਅਤੇ ਧਰਤੀ ਉਤਲੀਆਂ ਸਾਰੀਆਂ ਵਸਤਾਂ ਉਸੇ ਤੋਂ ਉਤਪਤ ਹੋਈਆਂ, ਨਾਲੇ ਦਿੱਸਣ ਵਾਲੀਆਂ, ਨਾਲੇ ਨਾ ਦਿੱਸਣ ਵਾਲੀਆਂ, ਕੀ ਸਿੰਘਾਸਣ, ਕੀ ਰਿਆਸਤਾਂ, ਕੀ ਹਕੂਮਤਾਂ, ਕੀ ਇਖਤਿਆਰ, ਸੱਭੋ ਕੁਝ ਉਸ ਦੇ ਰਾਹੀਂ ਅਤੇ ਉਸੇ ਦੇ ਲਈ ਉਤਪਤ ਹੋਇਆ ਹੈ। ਅਤੇ ਉਹ ਸਭ ਤੋਂ ਪਹਿਲਾਂ ਹੈ ਅਰ ਸੱਭੋ ਕੁਝ ਉਸੇ ਵਿੱਚ ਕਾਇਮ ਰਹਿੰਦਾ ਹੈ।
   ਕੁਲੁੱਸੀਆਂ 1:15-17
  • ਕਿਉਂ ਜੋ ਪਰਮੇਸ਼ੁਰਤਾਈ ਦੀ ਸਾਰੀ ਭਰਪੂਰੀ ਉਸੇ ਵਿੱਚ ਦੇਹ ਧਾਰੀ ਹੋ ਕੇ ਵੱਸਦੀ ਹੈ।
   ਕੁਲੁੱਸੀਆਂ 2:9
  • ਅਤੇ ਪ੍ਰਭੁ ਤੁਹਾਡਿਆਂ ਮਨਾਂ ਨੂੰ ਪਰਮੇਸ਼ੁਰ ਦੇ ਪ੍ਰੇਮ ਅਤੇ ਮਸੀਹ ਦੇ ਸਬਰ ਦੇ ਰਾਹ ਪਈ ਰੱਖੇ।
   ੧ ਥੱਸਲੁਨੀਕੀਆਂ 3:5
  • ਕਿਉਂ ਜੋ ਪਰਮੇਸ਼ੁਰ ਇੱਕੋ ਹੈ ਅਰ ਪਰਮੇਸ਼ੁਰ ਅਤੇ ਮਨੁੱਖਾਂ ਵਿੱਚ ਇੱਕੋ ਵਿਚੋਲਾ ਹੈ ਜਿਹੜਾ ਆਪ ਮਨੁੱਖ ਹੈ ਅਰਥਾਤ ਮਸੀਹ ਯਿਸੂ।
   ੧ ਤਿਮੋਥਿਉਸ 2:5
  • ਜਿਸ ਸਾਨੂੰ ਬਚਾਇਆ ਅਤੇ ਪਵਿੱਤਰ ਸੱਦੇ ਨਾਲ ਸੱਦਿਆ, ਸਾਡੀਆਂ ਕਰਨੀਆਂ ਦੇ ਅਨੁਸਾਰ ਨਹੀਂ ਸਗੋਂ ਆਪਣੀ ਮਨਸ਼ਾ ਦੇ ਅਤੇ ਉਸ ਕਿਰਪਾ ਦੇ ਅਨੁਸਾਰ ਜਿਹੜੀ ਮਸੀਹ ਯਿਸੂ ਵਿੱਚ ਸਨਾਤਨ ਸਮਿਆਂ ਤੋਂ ਸਾਡੇ ਉੱਤੇ ਕੀਤੀ ਗਈ।
   ੧ ਤਿਮੋਥਿਉਸ 1:9
  • ਅਤੇ ਉਸ ਸ਼ੁਭ ਆਸ ਦੀ ਅਤੇ ਆਪਣੇ ਮਹਾਂ ਪਰਮੇਸ਼ੁਰ ਅਤੇ ਮੁਕਤੀਦਾਤਾ ਯਿਸੂ ਮਸੀਹ ਦੇ ਤੇਜ ਦੇ ਪਰਗਟ ਹੋਣ ਦੀ ਉਡੀਕ ਰੱਖੀਏ।
   ਤੀਤੁਸ 2:13
  • ਉਹ ਉਸ ਦੇ ਤੇਜ ਦਾ ਪਿਰਤਬਿੰਬ ਅਤੇ ਉਸ ਦੀ ਜ਼ਾਤ ਦਾ ਨਕਸ਼ ਹੋ ਕੇ ਆਪਣੇ ਸਮਰੱਥਾ ਦੇ ਬਚਨ ਨਾਲ ਸਭਨਾਂ ਵਸਤਾਂ ਨੂੰ ਸਮ੍ਹਾਲ ਕੇ ਅਰ ਪਾਪਾਂ ਨੂੰ ਸਾਫ਼ ਕਰ ਕੇ ਪਰਮ ਧਾਮ ਵਿੱਚ ਸ੍ਰੀ ਵਾਹਗੁਰੂ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।
   ਇਬਰਾਨੀਆਂ 1:3
  • ਪਰ ਪੁੱਤ੍ਰ ਦੇ ਵਿਖੇ,-ਤੇਰਾ ਸਿੰਘਾਸਣ ਜੁੱਗੋ ਜੁੱਗ ਪਰਮੇਸ਼ੁਰ ਹੈ, ਅਤੇ ਸਿਧਿਆਈ ਦਾ ਆੱਸਾ ਤੇਰੇ ਰਾਜ ਦਾ ਆੱਸਾ ਹੈ,
   ਇਬਰਾਨੀਆਂ 1:8
  • ਤਾਂ ਕਿੰਨਾ ਹੀ ਵਧੀਕ ਮਸੀਹ ਦਾ ਲਹੂ ਜਿਹ ਨੇ ਸਦੀਪਕ ਆਤਮਾ ਦੇ ਰਾਹੀਂ ਆਪਣੇ ਆਪ ਨੂੰ ਦੋਸ਼ ਰਹਿਤ ਪਰਮੇਸ਼ੁਰ ਦੇ ਅੱਗੇ ਚੜ੍ਹਾਇਆ ਤੁਹਾਡੇ ਅੰਤਹਕਰਨ ਨੂੰ ਮੁਰਦਿਆਂ ਕੰਮਾਂ ਤੋਂ ਸ਼ੁੱਧ ਕਰੇਗਾ ਭਈ ਤੁਸੀਂ ਜੀਉਂਦੇ ਪਰਮੇਸ਼ੁਰ ਦੀ ਉਪਾਸਨਾ ਕਰੋ।
   ਇਬਰਾਨੀਆਂ 9:14
  • ਯਿਸੂ ਮਸੀਹ ਕੱਲ ਅਤੇ ਅੱਜ ਅਤੇ ਜੁੱਗੋ ਜੁੱਗ ਇੱਕੋ ਜਿਹਾ ਹੈ।
   ਇਬਰਾਨੀਆਂ 13:8
  • ਲਿਖਤੁਮ ਪਤਰਸ ਜਿਹੜਾ ਯਿਸੂ ਮਸੀਹ ਦਾ ਰਸੂਲ ਹਾਂ, ਅੱਗੇ ਜੋਗ ਉਨ੍ਹਾਂ ਪਰਦੇਸੀਆਂ ਨੂੰ ਜੋ ਪੰਤੁਸ, ਗਲਾਤਿਯਾ, ਕੱਪਦੋਕਿਯਾ, ਅਸਿਯਾ ਅਤੇ ਬਿਥੁਨਿਯਾ ਵਿੱਚ ਖਿੰਡੇ ਹੋਏ ਹਨ। ਜਿਹੜੇ ਪਿਤਾ ਪਰਮੇਸ਼ੁਰ ਦੇ ਅਗੇਤ੍ਰੇ ਗਿਆਨ ਦੇ ਅਨੁਸਾਰ ਆਤਮਾ ਤੋਂ ਪਵਿੱਤਰ ਹੋਣ ਨਾਲ ਚੁਣੇ ਹੋਏ ਹਨ ਭਈ ਆਗਿਆਕਾਰ ਹੋਣ ਅਤੇ ਯਿਸੂ ਮਸੀਹ ਦਾ ਲਹੂ ਉਨ੍ਹਾਂ ਉੱਤੇ ਛਿੜਕਿਆ ਜਾਵੇ। ਤੁਹਾਡੇ ਲਈ ਕਿਰਪਾ ਅਤੇ ਸ਼ਾਂਤੀ ਵੱਧ ਤੋਂ ਵੱਧ ਹੁੰਦੀ ਜਾਵੇ।
   ੧ ਪਤਰਸ 1:1-2
  • ਹਾਂ, ਜਿਹ ਨੂੰ ਅਸਾਂ ਵੇਖਿਆ ਅਤੇ ਸੁਣਿਆ ਹੈ ਉਹ ਦਾ ਸਮਾਚਾਰ ਤੁਹਾਨੂੰ ਭੀ ਸੁਣਾਉਂਦੇ ਹਾਂ ਭਈ ਤੁਹਾਡੀ ਵੀ ਸਾਡੇ ਨਾਲ ਸੰਗਤ ਹੋਵੇ ਅਤੇ ਸਾਡੀ ਜਿਹੜੀ ਸੰਗਤ ਹੈ ਉਹ ਪਿਤਾ ਦੇ ਨਾਲ ਅਤੇ ਉਹ ਦੇ ਪੁੱਤ੍ਰ ਯਿਸੂ ਮਸੀਹ ਦੇ ਨਾਲ ਹੈ।
   1 ਯੂਹੰਨਾ 1:3
  • ਹਾਂ, ਜਿਹ ਨੂੰ ਅਸਾਂ ਵੇਖਿਆ ਅਤੇ ਸੁਣਿਆ ਹੈ ਉਹ ਦਾ ਸਮਾਚਾਰ ਤੁਹਾਨੂੰ ਭੀ ਸੁਣਾਉਂਦੇ ਹਾਂ ਭਈ ਤੁਹਾਡੀ ਵੀ ਸਾਡੇ ਨਾਲ ਸੰਗਤ ਹੋਵੇ ਅਤੇ ਸਾਡੀ ਜਿਹੜੀ ਸੰਗਤ ਹੈ ਉਹ ਪਿਤਾ ਦੇ ਨਾਲ ਅਤੇ ਉਹ ਦੇ ਪੁੱਤ੍ਰ ਯਿਸੂ ਮਸੀਹ ਦੇ ਨਾਲ ਹੈ।
   1 ਯੂਹੰਨਾ 5:7-8
  • ਅਸੀਂ ਜਾਣਦੇ ਹਾਂ ਜੋ ਪਰਮੇਸ਼ੁਰ ਦਾ ਪੁੱਤ੍ਰ ਆਇਆ ਹੈ ਅਤੇ ਸਾਨੂੰ ਬੁੱਧੀ ਦਿੱਤੀ ਹੈ ਭਈ ਅਸੀਂ ਉਸ ਸੱਚੇ ਨੂੰ ਜਾਣੀਏ ਅਤੇ ਅਸੀਂ ਉਸ ਸੱਚੇ ਵਿੱਚ ਅਰਥਾਤ ਉਹ ਦੇ ਪੁੱਤ੍ਰ ਯਿਸੂ ਮਸੀਹ ਵਿੱਚ ਹਾਂ। ਸੱਚਾ ਪਰਮੇਸ਼ੁਰ ਅਤੇ ਸਦੀਪਕ ਜੀਵਨ ਇਹੋ ਹੈ।
   1 ਯੂਹੰਨਾ 5:20
  • ਮੈਂ ਅਲਫਾ ਅਤੇ ਓਮੇਗਾ ਹਾਂ। ਇਹ ਆਖਣਾ ਪ੍ਰਭੁ ਪਰਮੇਸ਼ੁਰ ਦਾ ਹੈ ਅਰਥਾਤ ਉਹ ਜਿਹੜਾ ਹੈ ਅਤੇ ਜਿਹੜਾ ਹੈਸੀ ਅਤੇ ਜਿਹੜਾ ਆਉਣ ਵਾਲਾ ਹੈ ਜੋ ਸਰਬ ਸ਼ਕਤੀਮਾਨ ਹੈ।
   ਪਰਕਾਸ਼ ਦੀ ਪੋਥੀ 1:8